Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਹਬੱਕੂਕ

ਹਬੱਕੂਕ 1

Help us?
Click on verse(s) to share them!
1ਉਹ ਦਰਸ਼ਣ ਜਿਹੜਾ ਹਬੱਕੂਕ ਨਬੀ ਨੇ ਵੇਖਿਆ:
2ਹੇ ਯਹੋਵਾਹ, ਮੈਂ ਕਦ ਤੱਕ ਤੇਰੀ ਦੁਹਾਈ ਦੇਵਾਂ ਅਤੇ ਤੂੰ ਨਾ ਸੁਣੇਂਗਾ? ਜਾਂ ਮੈਂ ਕਦ ਤੱਕ ਤੇਰੇ ਅੱਗੇ “ਜ਼ੁਲਮ, ਜ਼ੁਲਮ” ਚਿੱਲਾਵਾਂ, ਅਤੇ ਤੂੰ ਨਾ ਬਚਾਵੇਂਗਾ?
3ਤੂੰ ਮੈਨੂੰ ਬੁਰਿਆਈ ਕਿਉਂ ਵਿਖਾਉਂਦਾ ਹੈਂ ਅਤੇ ਕਸ਼ਟ ਉੱਤੇ ਮੇਰਾ ਧਿਆਨ ਲਵਾਉਂਦਾ ਹੈਂ? ਬਰਬਾਦੀ ਅਤੇ ਜ਼ੁਲਮ ਮੇਰੇ ਅੱਗੇ ਹਨ, ਝਗੜੇ ਹੁੰਦੇ ਹਨ ਅਤੇ ਵਿਵਾਦ ਉੱਠਦੇ ਹਨ।
4ਇਸ ਲਈ ਬਿਵਸਥਾ ਢਿੱਲੀ ਪੈ ਜਾਂਦੀ ਹੈ ਅਤੇ ਨਿਆਂ ਕਦੇ ਵੀ ਨਹੀਂ ਜਿੱਤਦਾ, ਕਿਉਂ ਜੋ ਦੁਸ਼ਟ ਧਰਮੀ ਨੂੰ ਘੇਰ ਲੈਂਦਾ ਹੈ, ਇਸੇ ਕਾਰਨ ਨਿਆਂ ਵਿਗੜ ਜਾਂਦਾ ਹੈ।
5ਕੌਮਾਂ ਵਿੱਚ ਵੇਖੋ ਅਤੇ ਧਿਆਨ ਕਰੋ, ਅਚਰਜ਼ ਮੰਨੋ ਅਤੇ ਹੈਰਾਨ ਹੋਵੋ! ਕਿਉਂ ਜੋ ਮੈਂ ਤੁਹਾਡੇ ਦਿਨਾਂ ਵਿੱਚ ਅਜਿਹਾ ਕੰਮ ਕਰ ਰਿਹਾ ਹਾਂ, ਜਿਸ ਦੀ ਪਰਤੀਤ ਤੁਸੀਂ ਨਹੀਂ ਕਰੋਗੇ, ਭਾਵੇਂ ਉਹ ਤੁਹਾਨੂੰ ਦੱਸਿਆ ਵੀ ਜਾਵੇ!
6ਇਸ ਲਈ ਵੇਖੋ, ਮੈਂ ਕਸਦੀਆਂ ਨੂੰ ਉਠਾ ਰਿਹਾ ਹਾਂ ਅਰਥਾਤ ਉਸ ਨਿਰਦਈ ਅਤੇ ਜਲਦਬਾਜ਼ੀ ਕਰਨ ਵਾਲੀ ਕੌਮ ਨੂੰ, ਜਿਹੜੇ ਧਰਤੀ ਦੀ ਚੌੜਾਈ ਵਿੱਚ ਤੁਰ ਪੈਂਦੇ ਹਨ, ਤਾਂ ਜੋ ਉਨ੍ਹਾਂ ਵਸੇਬਿਆਂ ਉੱਤੇ ਕਬਜ਼ਾ ਕਰਨ, ਜਿਹੜੇ ਉਹਨਾਂ ਦੇ ਆਪਣੇ ਨਹੀਂ ਹਨ।
7ਉਹ ਭਿਆਨਕ ਅਤੇ ਡਰਾਉਣੇ ਹਨ, ਉਹ ਉਹਨਾਂ ਦਾ ਨਿਆਂ ਅਤੇ ਆਦਰ ਉਹਨਾਂ ਦੇ ਆਪਣੇ ਵੱਲੋਂ ਹੀ ਨਿੱਕਲਦਾ ਹੈ।
8ਉਹਨਾਂ ਦੇ ਘੋੜੇ ਚੀਤਿਆਂ ਨਾਲੋਂ ਤੇਜ਼ ਹਨ ਅਤੇ ਸ਼ਾਮ ਨੂੰ ਸ਼ਿਕਾਰ ਕਰਨ ਵਾਲੇ ਬਘਿਆੜਾਂ ਨਾਲੋਂ ਜ਼ਿਆਦਾ ਖ਼ਤਰਨਾਕ ਹਨ, ਉਹਨਾਂ ਦੇ ਸਵਾਰ ਕੁੱਦਦੇ-ਟੱਪਦੇ ਅੱਗੇ ਵੱਧਦੇ ਹਨ, ਹਾਂ, ਉਹਨਾਂ ਦੇ ਸਵਾਰ ਦੂਰੋਂ ਆਉਂਦੇ ਹਨ, ਉਹ ਉਕਾਬ ਦੇ ਵਾਂਗੂੰ ਉੱਡਦੇ ਹਨ, ਜੋ ਆਪਣੇ ਸ਼ਿਕਾਰ ਉੱਤੇ ਝਪਟਦਾ ਹੈ!
9ਉਹ ਸਾਰੇ ਦੇ ਸਾਰੇ ਜ਼ੁਲਮ ਕਰਨ ਲਈ ਆਉਂਦੇ ਹਨ, ਉਹ ਸਾਹਮਣੇ ਵੱਲ ਮੂੰਹ ਕਰਦੇ ਅੱਗੇ ਵੱਧਦੇ ਜਾਂਦੇ ਹਨ, ਉਹ ਕੈਦੀਆਂ ਨੂੰ ਰੇਤ ਦੀ ਤਰ੍ਹਾਂ ਜਮਾਂ ਕਰਦੇ ਹਨ।
10ਉਹ ਰਾਜਿਆਂ ਉੱਤੇ ਠੱਠਾ ਮਾਰਦੇ ਹਨ ਅਤੇ ਹਾਕਮਾਂ ਉੱਤੇ ਹੱਸਦੇ ਹਨ, ਉਹ ਹਰੇਕ ਗੜ੍ਹ ਨੂੰ ਤੁੱਛ ਜਾਣਦੇ ਹਨ, ਉਹ ਮੋਰਚਾ ਬੰਨ੍ਹ ਕੇ ਉਸ ਨੂੰ ਜਿੱਤ ਲੈਂਦੇ ਹਨ।
11ਤਦ ਉਹ ਹਵਾ ਵਾਂਗੂੰ ਚੱਲਦੇ ਅਤੇ ਲੰਘ ਜਾਂਦੇ ਹਨ। ਉਹ ਦੋਸ਼ੀ ਹੋ ਜਾਵੇਗਾ, - ਜਿਸ ਦਾ ਬਲ ਉਹ ਦਾ ਦੇਵਤਾ ਹੈ।
12ਹੇ ਮੇਰੇ ਪ੍ਰਭੂ ਯਹੋਵਾਹ, ਹੇ ਮੇਰੇ ਪਵਿੱਤਰ ਪਰਮੇਸ਼ੁਰ, ਕੀ ਤੂੰ ਸਦੀਪਕ ਕਾਲ ਤੋਂ ਨਹੀਂ ਹੈਂ? ਇਸ ਕਾਰਨ ਅਸੀਂ ਨਹੀਂ ਮਰਾਂਗੇ। ਹੇ ਯਹੋਵਾਹ, ਤੂੰ ਉਹਨਾਂ ਨੂੰ ਨਿਆਂ ਕਰਨ ਲਈ ਠਹਿਰਾਇਆ ਹੈ ਅਤੇ ਹੇ ਚੱਟਾਨ, ਤੂੰ ਉਹਨਾਂ ਨੂੰ ਸਜ਼ਾ ਦੇਣ ਲਈ ਨਿਯੁਕਤ ਕੀਤਾ ਹੈ।
13ਤੂੰ ਜਿਸ ਦੀਆਂ ਅੱਖਾਂ ਅਜਿਹੀਆਂ ਸ਼ੁੱਧ ਹਨ ਕਿ ਤੂੰ ਬਦੀ ਨੂੰ ਵੇਖ ਹੀ ਨਹੀਂ ਸਕਦਾ ਅਤੇ ਅਨ੍ਹੇਰ ਨੂੰ ਵੇਖ ਕੇ ਚੁੱਪ ਨਹੀਂ ਰਹਿ ਸਕਦਾ, ਫੇਰ ਤੂੰ ਧੋਖੇਬਾਜ਼ਾਂ ਨੂੰ ਕਿਉਂ ਵੇਖਦਾ ਰਹਿੰਦਾ ਹੈਂ? ਜਦ ਦੁਸ਼ਟ ਧਰਮੀ ਨੂੰ ਨਿਗਲ ਲੈਂਦਾ ਹੈ, ਤਾਂ ਤੂੰ ਕਿਉਂ ਚੁੱਪ ਰਹਿੰਦਾ ਹੈਂ,
14ਤੂੰ ਕਿਉਂ ਮਨੁੱਖਾਂ ਨੂੰ ਸਮੁੰਦਰ ਦੀਆਂ ਮੱਛੀਆਂ ਵਾਂਗੂੰ ਅਤੇ ਘਿੱਸਰਨ ਵਾਲੇ ਪ੍ਰਾਣੀਆਂ ਵਾਂਗੂੰ ਬਣਾਉਂਦਾ ਹੈਂ, ਜਿਨ੍ਹਾਂ ਦਾ ਕੋਈ ਹਾਕਮ ਨਹੀਂ।
15ਉਹ ਉਹਨਾਂ ਸਭਨਾਂ ਨੂੰ ਕੁੰਡੀ ਨਾਲ ਉਤਾਹਾਂ ਲੈ ਆਉਂਦਾ ਹੈ, ਉਹ ਉਹਨਾਂ ਨੂੰ ਆਪਣੇ ਜਾਲ਼ ਵਿੱਚ ਖਿੱਚ ਲੈ ਜਾਂਦਾ ਹੈ, ਉਹ ਉਹਨਾਂ ਨੂੰ ਆਪਣੇ ਮਹਾਂ ਜਾਲ਼ ਵਿੱਚ ਇਕੱਠਾ ਕਰਦਾ ਹੈ, ਤਦ ਉਹ ਅਨੰਦ ਹੁੰਦਾ ਅਤੇ ਖੁਸ਼ੀ ਮਨਾਉਂਦਾ ਹੈ।
16ਇਸ ਲਈ ਉਹ ਆਪਣੇ ਜਾਲ਼ ਲਈ ਬਲੀ ਚੜ੍ਹਾਉਂਦਾ ਹੈ ਅਤੇ ਆਪਣੇ ਮਹਾਂ ਜਾਲ਼ ਲਈ ਧੂਪ ਧੁਖਾਉਂਦਾ ਹੈ! ਕਿਉਂ ਜੋ ਉਨ੍ਹਾਂ ਦੇ ਕਾਰਨ ਹੀ ਉਹ ਦਾ ਹਿੱਸਾ ਰਿਸ਼ਟ-ਪੁਸ਼ਟ ਅਤੇ ਉਹ ਦਾ ਭੋਜਨ ਚਿਕਨਾ ਹੁੰਦਾ ਹੈ।
17ਕੀ ਉਹ ਆਪਣੇ ਜਾਲ਼ ਨੂੰ ਖਾਲੀ ਕਰਦਾ ਰਹੇਗਾ, ਅਤੇ ਨਿਰਦਈ ਹੋ ਕੇ ਕੌਮਾਂ ਨੂੰ ਨਿੱਤ ਵੱਢਣ ਤੋਂ ਨਹੀਂ ਹਟੇਗਾ?