Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਹਿਜ਼ਕੀਏਲ

ਹਿਜ਼ਕੀਏਲ 15

Help us?
Click on verse(s) to share them!
1ਯਹੋਵਾਹ ਦਾ ਬਚਨ ਮੇਰੇ ਕੋਲ ਆਇਆ ਕਿ
2ਹੇ ਮਨੁੱਖ ਦੇ ਪੁੱਤਰ, ਕੀ ਅੰਗੂਰ ਦੀ ਲੱਕੜੀ ਹੋਰਨਾਂ ਰੁੱਖਾਂ ਦੀ ਲੱਕੜੀ ਨਾਲੋਂ ਅਰਥਾਤ ਅੰਗੂਰ ਦੀ ਟਹਿਣੀ ਜਿਹੜੀ ਜੰਗਲ ਦੇ ਰੁੱਖਾਂ ਵਿੱਚ ਹੈ, ਕੁਝ ਚੰਗੀ ਹੈ?
3ਕੀ ਉਹ ਦੀ ਲੱਕੜੀ ਵਿੱਚੋਂ ਕੋਈ ਲੈਂਦਾ ਹੈ ਕਿ ਉਸ ਤੋਂ ਕੁਝ ਬਣਾਵੇ? ਜਾਂ ਕੀ ਲੋਕ ਬਰਤਨ ਲਟਕਾਉਣ ਲਈ ਉਹ ਦੀਆਂ ਕਿੱਲੀਆਂ ਬਣਾਉਂਦੇ ਹਨ?
4ਵੇਖ, ਉਹ ਅੱਗ ਵਿੱਚ ਬਾਲਣ ਲਈ ਦਿੱਤੀ ਜਾਂਦੀ ਹੈ ਅਤੇ ਜਦੋਂ ਅੱਗ ਨੇ ਉਹ ਦੇ ਦੋਵਾਂ ਸਿਰਿਆਂ ਨੂੰ ਖਾ ਲਿਆ ਅਤੇ ਵਿਚਕਾਰਲੇ ਹਿੱਸੇ ਨੂੰ ਵੀ ਸੁਆਹ ਬਣਾ ਦਿੱਤਾ, ਤਾਂ ਕੀ ਉਹ ਕਿਸੇ ਕੰਮ ਦਾ ਹੈ?
5ਵੇਖ, ਜਦੋਂ ਉਹ ਸਾਬਤ ਸੀ, ਤਾਂ ਕਿਸੇ ਕੰਮ ਦੀ ਨਹੀਂ ਸੀ ਅਤੇ ਜਦੋਂ ਉਹ ਅੱਗ ਵਿੱਚ ਸੜ ਕੇ ਸੁਆਹ ਬਣ ਗਈ, ਤਾਂ ਕਿਸ ਕੰਮ ਦੀ ਹੈ?
6ਇਸ ਲਈ ਪ੍ਰਭੂ ਯਹੋਵਾਹ ਇਹ ਆਖਦਾ ਹੈ, ਜਿਵੇਂ ਮੈਂ ਜੰਗਲ ਦੇ ਰੁੱਖਾਂ ਵਿੱਚੋਂ ਅੰਗੂਰ ਦੇ ਰੁੱਖ ਨੂੰ ਬਾਲਣ ਲਈ ਦਿੱਤਾ ਹੈ, ਉਸੇ ਤਰ੍ਹਾਂ ਹੀ ਯਰੂਸ਼ਲਮ ਦੇ ਵਾਸੀਆਂ ਨੂੰ ਦਿਆਂਗਾ।
7ਮੇਰਾ ਚਿਹਰਾ ਉਹਨਾਂ ਦੇ ਵਿਰੁੱਧ ਹੋਵੇਗਾ। ਉਹ ਅੱਗ ਵਿੱਚੋਂ ਭੱਜ ਨਿੱਕਲਣਗੇ ਪਰ ਅੱਗ ਉਹਨਾਂ ਨੂੰ ਭਸਮ ਕਰੇਗੀ, ਤਾਂ ਤੁਸੀਂ ਜਾਣੋਗੇ ਕਿ ਮੈਂ ਯਹੋਵਾਹ ਹਾਂ, ਜਦੋਂ ਮੈਂ ਆਪਣਾ ਚਿਹਰਾ ਉਹਨਾਂ ਦੇ ਵਿਰੁੱਧ ਕਰਾਂਗਾ।
8ਮੈਂ ਦੇਸ ਨੂੰ ਉਜਾੜ ਸੁੱਟਾਂਗਾ, ਇਸ ਲਈ ਕਿ ਉਹਨਾਂ ਨੇ ਵੱਡੀ ਭਾਰੀ ਬੇਈਮਾਨੀ ਕੀਤੀ ਹੈ, ਪ੍ਰਭੂ ਯਹੋਵਾਹ ਦਾ ਵਾਕ ਹੈ।