Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਹਿਜ਼ਕੀਏਲ

ਹਿਜ਼ਕੀਏਲ 35

Help us?
Click on verse(s) to share them!
1ਫੇਰ ਯਹੋਵਾਹ ਦਾ ਬਚਨ ਮੇਰੇ ਕੋਲ ਆਇਆ ਕਿ
2ਹੇ ਮਨੁੱਖ ਦੇ ਪੁੱਤਰ, ਸੇਈਰ ਪਰਬਤ ਵੱਲ ਆਪਣਾ ਮੂੰਹ ਕਰ ਕੇ ਉਹ ਦੇ ਵਿਰੁੱਧ ਭਵਿੱਖਬਾਣੀ ਕਰ।
3ਤੂੰ ਉਹ ਨੂੰ ਆਖ, ਕਿ ਪ੍ਰਭੂ ਯਹੋਵਾਹ ਇਹ ਆਖਦਾ ਹੈ ਵੇਖ, ਹੇ ਸੇਈਰ ਪਰਬਤ! ਮੈਂ ਤੇਰਾ ਵਿਰੋਧੀ ਹਾਂ, ਮੈਂ ਆਪਣਾ ਹੱਥ ਤੇਰੇ ਵਿਰੁੱਧ ਪਸਾਰਾਂਗਾ ਅਤੇ ਮੈਂ ਤੈਨੂੰ ਵਿਰਾਨ ਅਤੇ ਡਰ ਦਾ ਕਾਰਨ ਬਣਾਵਾਂਗਾ।
4ਮੈਂ ਤੇਰੇ ਨਗਰਾਂ ਨੂੰ ਉਜਾੜਾਂਗਾ, ਤੂੰ ਉੱਜੜ ਜਾਵੇਂਗਾ ਅਤੇ ਤੂੰ ਜਾਣੇਂਗਾ ਕਿ ਯਹੋਵਾਹ ਮੈਂ ਹਾਂ!
5ਕਿਉਂ ਜੋ ਤੂੰ ਸਦਾ ਤੋਂ ਵੈਰ ਰੱਖਦਾ ਹੈਂ ਅਤੇ ਤੂੰ ਇਸਰਾਏਲੀਆਂ ਨੂੰ ਉਹਨਾਂ ਦੀ ਬਿਪਤਾ ਦੇ ਦਿਨ, ਉਹਨਾਂ ਦੀ ਬਦੀ ਦੇ ਅੰਤ ਸਮੇਂ ਵਿੱਚ ਤਲਵਾਰ ਦੀ ਧਾਰ ਦੇ ਹਵਾਲੇ ਕੀਤਾ ਹੈ।
6ਇਸ ਲਈ ਪ੍ਰਭੂ ਯਹੋਵਾਹ ਦਾ ਵਾਕ ਹੈ ਕਿ ਮੈਨੂੰ ਆਪਣੀ ਜਾਨ ਦੀ ਸਹੁੰ, ਮੈਂ ਤੈਨੂੰ ਲਹੂ ਦੇ ਲਈ ਤਿਆਰ ਕਰਾਂਗਾ ਅਤੇ ਲਹੂ ਤੇਰਾ ਪਿੱਛਾ ਕਰੇਗਾ, ਕਿਉਂ ਜੋ ਤੂੰ ਲਹੂ ਤੋਂ ਘਿਰਣਾ ਨਾ ਕੀਤੀ, ਇਸ ਲਈ ਲਹੂ ਤੇਰਾ ਪਿੱਛਾ ਕਰੇਗਾ।
7ਇਸ ਤਰ੍ਹਾਂ ਮੈਂ ਸੇਈਰ ਪਰਬਤ ਨੂੰ ਉਜਾੜਾਂਗਾ ਅਤੇ ਬਰਬਾਦ ਕਰਾਂਗਾ। ਉਹ ਦੇ ਵਿੱਚੋਂ ਦੀ ਲੰਘਣ ਵਾਲੇ ਨੂੰ ਅਤੇ ਮੁੜ ਕੇ ਆਉਣ ਵਾਲੇ ਨੂੰ ਮੈਂ ਕੱਟ ਸੁੱਟਾਂਗਾ।
8ਉਹ ਦੇ ਪਹਾੜਾਂ ਨੂੰ ਉਹ ਦੇ ਵੱਢਿਆ ਹੋਇਆਂ ਨਾਲ ਭਰ ਦਿਆਂਗਾ, ਤਲਵਾਰ ਦੇ ਵੱਢੇ ਹੋਏ ਤੇਰਿਆਂ ਟਿੱਲਿਆਂ, ਤੇਰੀਆਂ ਵਾਦੀਆਂ ਅਤੇ ਤੇਰੀਆਂ ਸਾਰੀਆਂ ਨਦੀਆਂ ਵਿੱਚ ਡਿੱਗਣਗੇ।
9ਮੈਂ ਤੈਨੂੰ ਸਦਾ ਲਈ ਉਜਾੜ ਰੱਖਾਂਗਾ, ਤੇਰੇ ਸ਼ਹਿਰ ਫੇਰ ਨਾ ਵੱਸਣਗੇ ਅਤੇ ਤੁਸੀਂ ਜਾਣੋਗੇ ਕਿ ਮੈਂ ਯਹੋਵਾਹ ਹਾਂ!
10ਤੂੰ ਆਖਿਆ ਕਿ ਇਹ ਦੋਵੇਂ ਕੌਮਾਂ ਅਤੇ ਇਹ ਦੋਵੇਂ ਦੇਸ ਮੇਰੇ ਹੋਣਗੇ ਅਤੇ ਅਸੀਂ ਉਹਨਾਂ ਤੇ ਕਬਜ਼ਾ ਕਰਾਂਗੇ, ਭਾਵੇਂ ਯਹੋਵਾਹ ਉੱਥੇ ਸੀ।
11ਇਸ ਲਈ ਪ੍ਰਭੂ ਯਹੋਵਾਹ ਦਾ ਵਾਕ ਹੈ, ਮੈਨੂੰ ਆਪਣੀ ਜਾਨ ਦੀ ਸਹੁੰ, ਮੈਂ ਤੇਰੇ ਕਹਿਰ ਅਤੇ ਤੇਰੀ ਅਣਖ ਦੇ ਅਨੁਸਾਰ ਜੋ ਤੂੰ ਆਪਣੀ ਘਿਰਣਾ ਕਰਕੇ ਉਹਨਾਂ ਦੇ ਵਿਰੁੱਧ ਕੀਤੀ, ਤੇਰੇ ਨਾਲ ਵਰਤਾਰਾ ਕਰਾਂਗਾ ਅਤੇ ਜਦੋਂ ਮੈਂ ਤੇਰੇ ਬਾਰੇ ਨਿਆਂ ਕਰਾਂਗਾ, ਤਾਂ ਉਹਨਾਂ ਦੇ ਵਿਚਕਾਰ ਮੈਂ ਜਾਣਿਆ ਜਾਂਵਾਂਗਾ।
12ਤੂੰ ਜਾਣੇਂਗਾ ਕਿ ਮੈਂ ਯਹੋਵਾਹ ਨੇ ਤੇਰੀ ਸਾਰੀ ਨਿੰਦਿਆ ਦੀਆਂ ਗੱਲਾਂ, ਜੋ ਤੂੰ ਇਸਰਾਏਲ ਦੇ ਪਹਾੜਾਂ ਦੇ ਵਿਰੁੱਧ ਆਖੀਆਂ ਕਿ ਉਹ ਉੱਜੜ ਗਏ ਅਤੇ ਸਾਡੇ ਹੜੱਪ ਕਰਨ ਲਈ ਸਾਨੂੰ ਦਿੱਤੇ ਗਏ, ਸੁਣੀਆਂ ਹਨ।
13ਇਸ ਤਰ੍ਹਾਂ ਤੁਸੀਂ ਮੇਰੇ ਵਿਰੁੱਧ ਆਪਣੇ ਮੂੰਹ ਤੋਂ ਆਪਣੀ ਵਡਿਆਈ ਕੀਤੀ ਅਤੇ ਤੁਸੀਂ ਮੇਰੇ ਵਿਰੁੱਧ ਬਹੁਤ ਗੱਲਾਂ ਕੀਤੀਆਂ ਹਨ, ਜੋ ਮੈਂ ਸੁਣ ਚੁੱਕਿਆ ਹਾਂ।
14ਪ੍ਰਭੂ ਯਹੋਵਾਹ ਇਹ ਆਖਦਾ ਹੈ, ਜਦੋਂ ਸਾਰਾ ਦੇਸ ਅਨੰਦ ਕਰੇਗਾ, ਮੈਂ ਤੈਨੂੰ ਉਜਾੜਾਂਗਾ।
15ਜਿਵੇਂ ਤੂੰ ਇਸਰਾਏਲ ਦੇ ਘਰਾਣੇ ਦੀ ਵਿਰਾਸਤ ਦੇ ਉਜਾੜ ਹੋਣ ਕਰਨ ਅਨੰਦ ਕੀਤਾ, ਉਸੇ ਤਰ੍ਹਾਂ ਹੀ ਮੈਂ ਤੇਰੇ ਨਾਲ ਕਰਾਂਗਾ। ਹੇ ਸੇਈਰ ਪਰਬਤ, ਤੂੰ ਅਤੇ ਸਾਰਾ ਅਦੋਮ ਪੂਰੀ ਤਰ੍ਹਾਂ ਨਾਲ ਵਿਰਾਨ ਹੋਵੋਗੇ ਅਤੇ ਉਹ ਜਾਣਨਗੇ ਕਿ ਮੈਂ ਯਹੋਵਾਹ ਹਾਂ!