Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਹੋਸ਼ੇ

ਹੋਸ਼ੇ 11

Help us?
Click on verse(s) to share them!
1ਜਦ ਇਸਰਾਏਲ ਬੱਚਾ ਸੀ ਮੈਂ ਉਹ ਨੂੰ ਪਿਆਰ ਕੀਤਾ, ਅਤੇ ਆਪਣੇ ਪੁੱਤਰ ਨੂੰ ਮਿਸਰ ਵਿੱਚੋਂ ਬੁਲਾਇਆ।
2ਜਿੰਨਾਂ ਉਨ੍ਹਾਂ ਨੇ ਇਸਰਾਏਲ ਨੂੰ ਬੁਲਾਇਆ, ਉੱਨੀ ਦੂਰ ਉਹ ਉਨ੍ਹਾਂ ਤੋਂ ਚੱਲੇ ਗਏ, ਉਹਨਾਂ ਨੇ ਬਆਲਾਂ ਲਈ ਬਲੀਆਂ ਚੜ੍ਹਾਈਆਂ, ਅਤੇ ਮੂਰਤੀਆਂ ਲਈ ਧੂਫ਼ ਧੁਖਾਈ।
3ਮੈਂ ਇਫ਼ਰਾਈਮ ਨੂੰ ਤੁਰਨਾ ਸਿਖਾਇਆ, ਮੈਂ ਉਹਨਾਂ ਨੂੰ ਆਪਣੀਆਂ ਬਾਹਾਂ ਉੱਤੇ ਚੁੱਕ ਲਿਆ, ਪਰ ਉਹਨਾਂ ਨਾ ਜਾਣਿਆ ਕਿ ਮੈਂ ਉਹਨਾਂ ਨੂੰ ਚੰਗਾ ਕੀਤਾ।
4ਮੈਂ ਉਹਨਾਂ ਨੂੰ ਆਦਮੀ ਦੇ ਰੱਸਿਆਂ ਨਾਲ ਅਤੇ ਪ੍ਰੇਮ ਦੇ ਬੰਧਨਾਂ ਨਾਲ ਖਿੱਚਿਆ। ਮੈਂ ਉਹਨਾਂ ਲਈ ਉਹ ਬਣਿਆ ਜੋ ਉਹਨਾਂ ਦੇ ਜਬਾੜਿਆਂ ਉੱਤੋਂ ਲਗਾਮ ਖੋਲ੍ਹਦਾ ਹੈ, ਮੈਂ ਉਹਨਾਂ ਦੀ ਵੱਲ ਝੁੱਕ ਕੇ ਖੁਆਇਆ।
5ਉਹ ਮਿਸਰ ਦੇਸ ਵਿੱਚ ਨਾ ਮੁੜਨਗੇ, ਪਰ ਅੱਸ਼ੂਰ ਉਹਨਾਂ ਦਾ ਰਾਜਾ ਹੋਵੇਗਾ, ਕਿਉਂ ਜੋ ਉਹਨਾਂ ਨੇ ਮੁੜਨ ਦਾ ਇਨਕਾਰ ਕੀਤਾ।
6ਤਲਵਾਰ ਉਹਨਾਂ ਦੇ ਸ਼ਹਿਰਾਂ ਉੱਤੇ ਆ ਪਵੇਗੀ, ਅਤੇ ਉਹਨਾਂ ਦੇ ਅਰਲਾਂ ਨੂੰ ਮੁਕਾ ਦੇਵੇਗੀ, ਅਤੇ ਉਹਨਾਂ ਦੀਆਂ ਯੋਜਨਾਵਾਂ ਦੇ ਕਾਰਨ ਉਹਨਾਂ ਨੂੰ ਖਾ ਲਵੇਗੀ।
7ਮੇਰੇ ਲੋਕ ਮੇਰੇ ਤੋਂ ਫਿਰ ਜਾਣ ਲਈ ਦ੍ਰਿੜ੍ਹ ਹਨ, ਉਹ ਅੱਤ ਮਹਾਨ ਨੂੰ ਪੁਕਾਰਦੇ ਹਨ, ਪਰ ਉਹ ਮਿਲ ਕੇ ਉਹ ਨੂੰ ਨਾ ਵਡਿਆਉਣਗੇ।
8ਹੇ ਇਫ਼ਰਾਈਮ, ਮੈਂ ਤੈਨੂੰ ਕਿਵੇਂ ਛੱਡਾਂ? ਹੇ ਇਸਰਾਏਲ, ਮੈਂ ਤੈਨੂੰ ਕਿਵੇਂ ਤਿਆਗ ਦਿਆਂ? ਮੈਂ ਤੈਨੂੰ ਕਿਵੇਂ ਅਦਮਾਹ ਵਾਂਗੂੰ ਕਰਾਂ? ਮੈਂ ਤੇਰੇ ਨਾਲ ਕਿਵੇਂ ਸਬੋਈਮ ਵਾਂਗੂੰ ਵਰਤਾਓ ਕਰਾਂ? ਮੇਰਾ ਦਿਲ ਮੇਰੇ ਅੰਦਰ ਬਦਲ ਗਿਆ, ਮੇਰਾ ਤਰਸ ਪੂਰੀ ਤਰ੍ਹਾਂ ਗਰਮ ਅਤੇ ਨਰਮ ਹੋ ਗਿਆ।
9ਮੈਂ ਆਪਣੇ ਤੇਜ਼ ਕ੍ਰੋਧ ਅਨੁਸਾਰ ਵਿਹਾਰ ਨਹੀਂ ਕਰਾਂਗਾ, ਮੈਂ ਇਫ਼ਰਾਈਮ ਦੇ ਨਾਸ ਕਰਨ ਲਈ ਨਹੀਂ ਮੁੜਾਂਗਾ। ਮੈਂ ਪਰਮੇਸ਼ੁਰ ਹਾਂ, ਇਨਸਾਨ ਨਹੀਂ, ਮੈਂ ਤੇਰੇ ਵਿਚਕਾਰ ਪਵਿੱਤਰ ਪੁਰਖ ਹਾਂ, ਮੈਂ ਕ੍ਰੋਧ ਨਾਲ ਨਹੀਂ ਆਵਾਂਗਾ।
10ਉਹ ਯਹੋਵਾਹ ਦੇ ਪਿੱਛੇ ਚੱਲਣਗੇ, ਉਹ ਬੱਬਰ ਸ਼ੇਰ ਵਾਂਗੂੰ ਗੱਜੇਗਾ, ਜਦ ਉਹ ਗੱਜੇਗਾ, ਉਹ ਦੇ ਪੁੱਤਰ ਕੰਬਦੇ ਹੋਏ ਪੱਛਮ ਵੱਲੋਂ ਆਉਣਗੇ।
11ਉਹ ਮਿਸਰ ਵਿੱਚੋਂ ਪੰਛੀ ਵਾਂਗੂੰ, ਅਤੇ ਅੱਸ਼ੂਰ ਦੇ ਦੇਸ ਵਿੱਚੋਂ ਘੁੱਗੀ ਵਾਂਗੂੰ ਕੰਬਦੇ ਹੋਏ ਆਉਣਗੇ, ਅਤੇ ਮੈਂ ਉਹਨਾਂ ਨੂੰ ਉਹਨਾਂ ਦੇ ਘਰਾਂ ਵਿੱਚ ਵਸਾਵਾਂਗਾ, ਯਹੋਵਾਹ ਦਾ ਵਾਕ ਹੈ।
12ਇਫ਼ਰਾਈਮ ਨੇ ਮੈਨੂੰ ਝੂਠ ਨਾਲ, ਅਤੇ ਇਸਰਾਏਲ ਦੇ ਘਰਾਣੇ ਨੇ ਮੈਨੂੰ ਧੋਖੇ ਨਾਲ ਘੇਰ ਲਿਆ ਹੈ। ਪਰ ਯਹੂਦਾਹ ਹੁਣ ਤੱਕ ਪਰਮੇਸ਼ੁਰ ਨਾਲ ਚੱਲਦਾ ਰਿਹਾ, ਅਤੇ ਪਵਿੱਤਰ ਪੁਰਖ ਦਾ ਵਫ਼ਾਦਾਰ ਰਿਹਾ ਹੈ।