Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਹੋਸ਼ੇ

ਹੋਸ਼ੇ 5

Help us?
Click on verse(s) to share them!
1ਹੇ ਜਾਜਕੋ, ਇਹ ਨਾ ਸੁਣੋ! ਹੇ ਇਸਰਾਏਲ ਦੇ ਘਰਾਣੇ ਵਾਲਿਓ, ਧਿਆਨ ਦਿਓ! ਹੇ ਰਾਜਾ ਦੇ ਘਰਾਣੇ ਵਾਲਿਓ, ਕੰਨ ਲਾਓ! ਕਿਉਂ ਜੋ ਤੁਹਾਡਾ ਨਿਆਂ ਆ ਗਿਆ ਹੈ, ਤੂੰ ਮਿਸਪਾਹ ਲਈ ਫੰਦਾ ਹੋਇਆ ਹੈਂ, ਅਤੇ ਤਾਬੋਰ ਉੱਤੇ ਇੱਕ ਵਿਛਾਇਆ ਹੋਇਆ ਜਾਲ਼।
2ਬਾਗੀ ਵੱਢਣ ਟੁੱਕਣ ਵਿੱਚ ਨਾਸ ਹੋ ਰਹੇ ਹਨ, ਪਰ ਮੈਂ ਉਹਨਾਂ ਸਾਰਿਆਂ ਨੂੰ ਸੁਧਾਰਨ ਵਾਲਾ ਹਾਂ।
3ਮੈਂ ਇਫ਼ਰਾਈਮ ਨੂੰ ਜਾਣਦਾ ਹਾਂ, ਅਤੇ ਇਸਰਾਏਲ ਮੇਰੇ ਤੋਂ ਲੁਕਿਆ ਹੋਇਆ ਨਹੀਂ, ਹੇ ਇਫ਼ਰਾਈਮ, ਤੂੰ ਹੁਣ ਵਿਭਚਾਰ ਕੀਤਾ, ਇਸਰਾਏਲ ਪਲੀਤ ਹੋ ਗਈ।
4ਉਹਨਾਂ ਦੀਆਂ ਕਰਤੂਤਾਂ ਉਹਨਾਂ ਨੂੰ ਉਹਨਾਂ ਦੇ ਪਰਮੇਸ਼ੁਰ ਵੱਲ ਮੁੜਨ ਨਹੀਂ ਦਿੰਦੀਆਂ, ਕਿਉਂ ਜੋ ਵਿਭਚਾਰ ਦੀ ਰੂਹ ਉਹਨਾਂ ਦੇ ਅੰਦਰ ਹੈ, ਅਤੇ ਉਹ ਯਹੋਵਾਹ ਨੂੰ ਨਹੀਂ ਜਾਣਦੇ।
5ਇਸਰਾਏਲ ਦਾ ਹੰਕਾਰ ਉਹ ਦੇ ਮੂੰਹ ਉੱਤੇ ਗਵਾਹੀ ਦਿੰਦਾ ਹੈ, ਇਸਰਾਏਲ ਅਤੇ ਇਫ਼ਰਾਈਮ ਆਪਣੀ ਬਦੀ ਦੇ ਕਾਰਨ ਠੋਕਰ ਖਾਣਗੇ, ਯਹੂਦਾਹ ਵੀ ਉਹਨਾਂ ਦੇ ਨਾਲ ਠੋਕਰ ਖਾਵੇਗਾ।
6ਉਹ ਆਪਣੇ ਇੱਜੜਾਂ ਅਤੇ ਵੱਗਾਂ ਨਾਲ ਯਹੋਵਾਹ ਨੂੰ ਭਾਲਣ ਲਈ ਨਿੱਕਲਣਗੇ, ਪਰ ਉਹ ਉਹਨਾਂ ਨੂੰ ਨਾ ਲੱਭਣਗੇ, ਉਹ ਉਹਨਾਂ ਤੋਂ ਦੂਰ ਹੋ ਗਿਆ ਹੈ।
7ਉਹਨਾਂ ਨੇ ਯਹੋਵਾਹ ਨਾਲ ਧੋਖਾ ਕੀਤਾ ਹੈ, ਕਿਉਂ ਜੋ ਉਹਨਾਂ ਤੋਂ ਨਜ਼ਾਇਜ ਬੱਚੇ ਜੰਮੇ, ਹੁਣ ਨਵਾਂ ਚੰਦ ਉਹਨਾਂ ਨੂੰ ਉਹਨਾਂ ਦੇ ਖੇਤਾਂ ਦੇ ਨਾਲ ਖਾ ਜਾਵੇਗਾ।
8ਗਿਬਆਹ ਵਿੱਚ ਨਰਸਿੰਗਾ ਫੂਕੋ! ਰਾਮਾਹ ਵਿੱਚ ਤੁਰ੍ਹੀ! ਬੈਤ-ਆਵਨ ਵਿੱਚ ਢੋਲ ਵਜਾਓ, - ਹੇ ਬਿਨਯਾਮੀਨ, ਪਿੱਛੇ ਵੇਖ!
9ਝਿੜਕ ਦੇ ਦਿਨ ਇਫ਼ਰਾਈਮ ਵਿਰਾਨ ਹੋ ਜਾਵੇਗਾ, ਇਸਰਾਏਲ ਦੇ ਗੋਤਾਂ ਵਿੱਚ ਮੈਂ ਓਹੀ ਦੱਸਦਾ ਹਾਂ ਜੋ ਪੱਕਾ ਹੈ।
10ਯਹੂਦਾਹ ਦੇ ਹਾਕਮ ਬਾੜਿਆਂ ਦੇ ਭੰਨਣ ਵਾਲਿਆਂ ਵਰਗੇ ਹੋ ਗਏ ਹਨ, ਮੈਂ ਆਪਣਾ ਕਹਿਰ ਪਾਣੀ ਵਾਂਗੂੰ ਉਨ੍ਹਾਂ ਦੇ ਉੱਤੇ ਵਹਾਵਾਂਗਾ!
11ਇਫ਼ਰਾਈਮ ਦਬਾਇਆ ਗਿਆ ਹੈ, ਉਹ ਨਿਆਂ ਨਾਲ ਚਿੱਥਿਆ ਗਿਆ ਹੈ, ਕਿਉਂ ਜੋ ਉਹ ਜ਼ਿੱਦ ਨਾਲ ਵਿਅਰਥ ਬਿਧੀਆਂ ਦੇ ਪਿੱਛੇ ਲੱਗਾ ਰਿਹਾ।
12ਇਸ ਲਈ ਮੈਂ ਇਫ਼ਰਾਈਮ ਲਈ ਨਾਸ ਕਰਨ ਵਾਲੇ ਕੀੜੇ ਵਾਂਗੂੰ, ਅਤੇ ਯਹੂਦਾਹ ਦੇ ਘਰਾਣੇ ਲਈ ਘੁਣ ਵਾਂਗੂੰ ਹਾਂ।
13ਜਦ ਇਫ਼ਰਾਈਮ ਨੇ ਆਪਣਾ ਰੋਗ ਵੇਖਿਆ, ਅਤੇ ਯਹੂਦਾਹ ਨੇ ਆਪਣੇ ਜ਼ਖਮ ਨੂੰ, ਤਾਂ ਇਫ਼ਰਾਈਮ ਅੱਸ਼ੂਰ ਨੂੰ ਗਿਆ, ਅਤੇ ਇੱਕ ਝਗੜਾਲੂ ਰਾਜੇ ਕੋਲ ਸੁਨੇਹਾ ਭੇਜਿਆ, ਪਰ ਉਹ ਤੁਹਾਨੂੰ ਚੰਗਾ ਨਹੀਂ ਕਰ ਸਕਦਾ, ਨਾ ਤੁਹਾਡੇ ਜ਼ਖਮ ਨੂੰ ਠੀਕ ਕਰ ਸਕਦਾ ਹੈ।
14ਮੈਂ ਤਾਂ ਇਫ਼ਰਾਈਮ ਲਈ ਬੱਬਰ ਸ਼ੇਰ ਵਾਂਗੂੰ ਹੋਵਾਂਗਾ, ਅਤੇ ਯਹੂਦਾਹ ਦੇ ਘਰਾਣੇ ਲਈ ਜੁਆਨ ਸ਼ੇਰ ਵਾਂਗੂੰ, ਮੈਂ, ਹਾਂ, ਮੈਂ ਹੀ ਪਾੜਾਂਗਾ ਅਤੇ ਚਲਾ ਜਾਂਵਾਂਗਾ, ਮੈਂ ਚੁੱਕ ਲੈ ਜਾਂਵਾਂਗਾ ਅਤੇ ਛੁਡਾਉਣ ਵਾਲਾ ਕੋਈ ਨਾ ਹੋਵੇਗਾ।
15ਮੈਂ ਚਲਾ ਜਾਂਵਾਂਗਾ ਅਤੇ ਆਪਣੇ ਸਥਾਨ ਨੂੰ ਮੁੜਾਂਗਾ, ਜਦ ਤੱਕ ਉਹ ਆਪਣੇ ਦੋਸ਼ ਨਾ ਮੰਨ ਲੈਣ, ਅਤੇ ਮੇਰੇ ਦਰਸ਼ਣ ਦੇ ਖੋਜੀ ਨਾ ਹੋਣ। ਉਹ ਆਪਣੇ ਕਸ਼ਟ ਵਿੱਚ ਮੈਨੂੰ ਧਿਆਨ ਨਾਲ ਭਾਲਣਗੇ।