Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - 1 ਇਤ

1 ਇਤ 3

Help us?
Click on verse(s) to share them!
1ਇਹ ਦਾਊਦ ਦੇ ਪੁੱਤਰ ਸਨ ਜਿਹੜੇ ਹਬਰੋਨ ਵਿੱਚ ਉਸ ਤੋਂ ਜੰਮੇ। ਪਹਿਲੌਠਾ ਅਮਨੋਨ ਯਿਜ਼ਰੇਲਣ ਅਹੀਨੋਅਮ ਤੋਂ, ਦੂਜਾ ਦਾਨੀਏਲ ਕਰਮਲੀ ਅਬੀਗੈਲ ਤੋਂ,
2ਤੀਜਾ ਅਬਸ਼ਾਲੋਮ ਮਅਕਾਹ ਦਾ ਪੁੱਤਰ ਜਿਹੜੀ ਗਸ਼ੂਰ ਦੇ ਰਾਜੇ ਤਲਮਈ ਦੀ ਧੀ ਸੀ, ਚੌਥਾ ਅਦੋਨੀਯਾਹ ਹੱਗੀਥ ਦਾ ਪੁੱਤਰ,
3ਪੰਜਵਾਂ ਸ਼ਫ਼ਟਯਾਹ ਅਬੀਟਾਲ ਤੋਂ ਅਤੇ ਛੇਵਾਂ ਯਿਥਰਆਮ ਉਹ ਦੀ ਪਤਨੀ ਅਗਲਾਹ ਤੋਂ।
4ਇਹ ਛੇ ਹਬਰੋਨ ਵਿੱਚ ਉਹ ਤੋਂ ਜੰਮੇ ਜਿੱਥੇ ਉਹ ਸਾਢੇ ਸੱਤ ਸਾਲ ਰਾਜ ਕਰਦਾ ਰਿਹਾ। ਫੇਰ ਉਹ ਨੇ ਯਰੂਸ਼ਲਮ ਵਿੱਚ ਤੇਤੀ ਸਾਲ ਰਾਜ ਕੀਤਾ।
5ਇਹ ਯਰੂਸ਼ਲਮ ਵਿੱਚ ਉਹ ਤੋਂ ਜੰਮੇ: ਸ਼ਮੂਆਹ, ਸ਼ੋਬਾਬ, ਨਾਥਾਨ, ਸੁਲੇਮਾਨ, ਇਹ ਚਾਰੋਂ ਅੰਮੀਏਲ ਦੀ ਧੀ ਬਥਸ਼ੂਆ ਤੋਂ ਜੰਮੇ,
6ਯਿਬਹਾਰ, ਅਲੀਸ਼ਾਮਾ, ਅਲੀਫ਼ਾਲਟ,
7ਨੋਗਹ, ਨਫ਼ਗ, ਯਾਫ਼ੀਆ,
8ਅਲੀਸ਼ਾਮਾ, ਅਲਯਾਦਾ, ਅਲੀਫ਼ਾਲਟ ਅਤੇ ਨੌਂ।
9ਦਾਸੀ ਦੇ ਪੁੱਤਰਾਂ ਤੋਂ ਬਿਨ੍ਹਾਂ ਇਹ ਸਭ ਦਾਊਦ ਦੇ ਪੁੱਤਰ ਸਨ ਅਤੇ ਉਨ੍ਹਾਂ ਦੀ ਭੈਣ ਤਾਮਾਰ ਸੀ।
10ਸੁਲੇਮਾਨ ਦਾ ਪੁੱਤਰ ਰਹਬੁਆਮ ਸੀ, ਉਹ ਦਾ ਪੁੱਤਰ ਅਬਿਯਾਹ, ਉਹ ਦਾ ਪੁੱਤਰ ਆਸਾ, ਉਹ ਦਾ ਪੁੱਤਰ ਯਹੋਸ਼ਾਫ਼ਾਤ,
11ਉਹ ਦਾ ਪੁੱਤਰ ਯੋਰਾਮ, ਉਹ ਦਾ ਪੁੱਤਰ ਅਹਜ਼ਯਾਹ, ਉਹ ਦਾ ਪੁੱਤਰ ਯੋਆਸ਼,
12ਉਹ ਦਾ ਪੁੱਤਰ ਅਮਸਯਾਹ, ਉਹ ਦਾ ਪੁੱਤਰ ਅਜ਼ਰਯਾਹ, ਉਹ ਦਾ ਪੁੱਤਰ ਯੋਥਾਮ,
13ਉਹ ਦਾ ਪੁੱਤਰ ਆਹਾਜ਼, ਉਹ ਦਾ ਪੁੱਤਰ ਹਿਜ਼ਕੀਯਾਹ, ਉਹ ਦਾ ਪੁੱਤਰ ਮਨੱਸ਼ਹ,
14ਉਹ ਦਾ ਪੁੱਤਰ ਆਮੋਨ, ਉਹ ਦਾ ਪੁੱਤਰ ਯੋਸ਼ੀਯਾਹ।
15ਅਤੇ ਯੋਸ਼ੀਯਾਹ ਦੇ ਪੁੱਤਰ, ਪਹਿਲੌਠਾ ਯੋਹਾਨਾਨ, ਦੂਜਾ ਯਹੋਯਾਕੀਮ, ਤੀਜਾ ਸਿਦਕੀਯਾਹ ਅਤੇ ਚੌਥਾ ਸ਼ੱਲੂਮ।
16ਯਹੋਯਾਕੀਮ ਦੇ ਪੁੱਤਰ ਉਹ ਦਾ ਪੁੱਤਰ ਯਕਾਨਯਾਹ, ਉਹ ਦਾ ਪੁੱਤਰ ਸਿਦਕੀਯਾਹ।
17ਯਕਾਨਯਾਹ ਦੇ ਪੁੱਤਰ ਅੱਸਿਰ, ਉਹ ਦੇ ਪੁੱਤਰ: ਸ਼ਅਲਤੀਏਲ,
18ਮਲਕੀਰਾਮ, ਪਦਾਯਾਹ, ਸ਼ਨੱਸਰ, ਯਕਮਯਾਹ, ਹੋਸ਼ਾਮਾ ਅਤੇ ਨਦਬਯਾਹ।

19ਪਦਾਯਾਹ ਦੇ ਪੁੱਤਰ ਜ਼ਰੂੱਬਾਬਲ ਅਤੇ ਸ਼ਿਮਈ ਸਨ ਅਤੇ ਜ਼ਰੂੱਬਾਬਲ ਦੇ ਪੁੱਤਰ ਮਸ਼ੁੱਲਾਮ, ਹਨਨਯਾਹ ਅਤੇ ਉਨ੍ਹਾਂ ਦੀ ਭੈਣ ਸ਼ਲੋਮੀਥ ਸੀ,
20ਹਸ਼ੁਬਾਹ, ਓਹਲ, ਬਰਕਯਾਹ, ਹਸਦਯਾਹ ਅਤੇ ਯੂਸ਼ਬ-ਹਸਦ ਪੰਜ ਸਨ।
21ਹਨਨਯਾਹ ਦੇ ਪੁੱਤਰ ਪਲਟਯਾਹ ਅਤੇ ਯਿਸ਼ਅਯਾਹ, ਰਫ਼ਾਯਾਹ ਦੇ ਪੁੱਤਰ, ਅਰਨਾਨ ਦੇ ਪੁੱਤਰ ਓਬਦਯਾਹ ਦੇ ਪੁੱਤਰ, ਸ਼ਕਨਯਾਹ ਦੇ ਪੁੱਤਰ
22ਸ਼ਕਨਯਾਹ ਦੇ ਪੁੱਤਰ ਸ਼ਮਅਯਾਹ ਅਤੇ ਸ਼ਮਅਯਾਹ ਦੇ ਪੁੱਤਰ, ਹੱਟੂਸ਼, ਯਿਗਾਲ, ਬਾਰੀਆਹ, ਨਅਰਯਾਹ ਅਤੇ ਸ਼ਾਫਾਟ ਛੇ ਸਨ।
23ਨਅਰਯਾਹ ਦੇ ਪੁੱਤਰ, ਅਲਯੋਏਨਈ, ਹਿਜ਼ਕੀਯਾਹ ਅਤੇ ਅਜ਼ਰੀਕਾਮ।
24ਅਲਯੋਏਨਈ ਦੇ ਸੱਤ ਪੁੱਤਰ ਸਨ: ਹੋਦਵਯਾਹ, ਅਲਯਾਸ਼ੀਬ, ਪਲਾਯਾਹ, ਅੱਕੂਬ, ਯੋਹਾਨਾਨ, ਦਲਾਯਾਹ ਅਤੇ ਅਨਾਨੀ।