Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - 1 ਕੁਰਿੰਥੀ

1 ਕੁਰਿੰਥੀ 4

Help us?
Click on verse(s) to share them!
1ਮਨੁੱਖ ਸਾਨੂੰ ਮਸੀਹ ਦੇ ਸੇਵਕ ਅਤੇ ਪਰਮੇਸ਼ੁਰ ਦੇ ਭੇਤਾਂ ਦੇ ਭੰਡਾਰੀ ਸਮਝਣ।
2ਫੇਰ ਇੱਕ ਭੰਡਾਰੀ ਵਿੱਚ ਇਹ ਚਾਹੀਦਾ ਹੈ ਜੋ ਉਹ ਵਫ਼ਾਦਾਰ ਹੋਵੇ।
3ਪਰ ਮੇਰੇ ਲਈ ਇਹ ਛੋਟੀ ਗੱਲ ਹੈ ਕਿ ਤੁਹਾਡੇ ਤੋਂ ਅਥਵਾ ਇਨਸਾਨੀ ਅਦਾਲਤ ਤੋਂ ਮੇਰੀ ਜਾਂਚ ਕੀਤੀ ਜਾਵੇ ਸਗੋਂ ਮੈਂ ਆਪ ਵੀ ਆਪਣੀ ਜਾਂਚ ਨਹੀਂ ਕਰਦਾ ਹਾਂ।
4ਭਾਵੇਂ ਮੈਂ ਆਪਣੇ ਆਪ ਵਿੱਚ ਕੋਈ ਦੋਸ਼ ਨਹੀਂ ਵੇਖਦਾ ਤਾਂ ਵੀ ਇਸ ਤੋਂ ਮੈਂ ਨਿਰਦੋਸ਼ ਨਹੀਂ ਠਹਿਰਦਾ, ਪਰ ਮੇਰਾ ਨਿਆਂ ਕਰਨ ਵਾਲਾ ਪ੍ਰਭੂ ਹੈ।
5ਜਿੰਨਾਂ ਚਿਰ ਪ੍ਰਭੂ ਨਾ ਆਵੇ, ਤੁਸੀਂ ਸਮੇਂ ਤੋਂ ਪਹਿਲਾਂ ਕਿਸੇ ਗੱਲ ਦਾ ਨਿਆਂ ਨਾ ਕਰਿਆ ਕਰੋ, ਉਹ ਆਪ ਹਨੇਰੇ ਦੀਆਂ ਛਿਪੀਆਂ ਗੱਲਾਂ ਤੇ ਪਰਕਾਸ਼ ਕਰੇਗਾ ਅਤੇ ਮਨ ਦੀਆਂ ਦਲੀਲਾਂ ਨੂੰ ਪ੍ਰਗਟ ਕਰੇਗਾ। ਉਸ ਵੇਲੇ ਹਰ ਕਿਸੇ ਨੂੰ ਪਰਮੇਸ਼ੁਰ ਦੀ ਵੱਲੋਂ ਵਡਿਆਈ ਮਿਲੇਗੀ।
6ਹੇ ਭਰਾਵੋ, ਮੈਂ ਇਹ ਗੱਲਾਂ ਤੁਹਾਡੇ ਨਮਿੱਤ ਆਪਣੇ ਅਤੇ ਅਪੁੱਲੋਸ ਦੇ ਉੱਤੇ ਨਮੂਨੇ ਦੇ ਤੌਰ ਤੇ ਲਾਈਆਂ ਕਿ ਤੁਸੀਂ ਸਾਡੇ ਕੋਲੋਂ ਇਹ ਸਿੱਖੋ ਕਿ ਜਿਹੜੀਆਂ ਗੱਲਾਂ ਲਿਖੀਆਂ ਹੋਈਆਂ ਹਨ ਉਨ੍ਹਾਂ ਤੋਂ ਪਰੇ ਨਾ ਵਧੋ ਕਿਤੇ ਇਉਂ ਨਾ ਹੋਵੇ ਜੋ ਤੁਸੀਂ ਇੱਕ ਦਾ ਪੱਖ ਕਰ ਕੇ ਦੂਜੇ ਦੇ ਵਿਰੁੱਧ ਹੋ ਜਾਓ।
7ਕਿਉਂ ਜੋ ਤੈਨੂੰ ਦੂਜੇ ਤੋਂ ਉੱਤਮ ਜਾਣਦਾ ਹੈ? ਅਤੇ ਤੇਰੇ ਕੋਲ ਕੀ ਹੈ ਜੋ ਤੈਨੂੰ ਨਹੀਂ ਮਿਲਿਆ? ਪਰ ਜੇ ਤੈਨੂੰ ਮਿਲਿਆ ਵੀ ਤਾਂ ਘਮੰਡ ਕਿਉਂ ਕਰਦਾ ਹੈਂ ਕਿ ਮਿਲਿਆ ਹੀ ਨਹੀਂ?
8ਤੁਸੀਂ ਤਾਂ ਪਹਿਲਾਂ ਹੀ ਰੱਜੇ ਹੋਏ ਹੋ! ਤੁਸੀਂ ਤਾਂ ਪਹਿਲਾਂ ਹੀ ਧਨੀ ਹੋ ਗਏ! ਤੁਸੀਂ ਸਾਡੇ ਬਿਨ੍ਹਾਂ ਰਾਜ ਕਰਨ ਲੱਗ ਪਏ ਅਤੇ ਕਾਸ਼ ਕਿ ਤੁਸੀਂ ਸੱਚ-ਮੁੱਚ ਰਾਜ ਕਰਦੇ ਤਾਂ ਜੋ ਅਸੀਂ ਵੀ ਤੁਹਾਡੇ ਨਾਲ ਰਲ ਕੇ ਰਾਜ ਕਰਦੇ!
9ਮੈਂ ਤਾਂ ਸਮਝਦਾ ਹਾਂ ਕਿ ਪਰਮੇਸ਼ੁਰ ਨੇ ਸਾਨੂੰ ਰਸੂਲਾਂ ਨੂੰ ਕਤਲ ਹੋਣ ਵਾਲਿਆਂ ਵਰਗੇ ਪ੍ਰਗਟ ਕੀਤਾ ਕਿਉਂ ਜੋ ਅਸੀਂ ਸੰਸਾਰ ਅਤੇ ਦੂਤਾਂ ਅਤੇ ਮਨੁੱਖਾਂ ਦੇ ਲਈ ਇੱਕ ਤਮਾਸ਼ਾ ਬਣੇ ਹੋਏ ਹਾਂ।
10ਅਸੀਂ ਮਸੀਹ ਦੇ ਲਈ ਮੂਰਖ ਹਾਂ ਪਰ ਤੁਸੀਂ ਮਸੀਹ ਵਿੱਚ ਸਿਆਣੇ ਹੋ। ਅਸੀਂ ਨਿਰਬਲ ਹਾਂ ਪਰ ਤੁਸੀਂ ਬਲਵੰਤ ਹੋ। ਤੁਸੀਂ ਪਰਤਾਪ ਵਾਲੇ ਹੋ ਪਰ ਅਸੀਂ ਬੇਪਤ ਹਾਂ।
11ਇਸ ਘੜੀ ਤੱਕ ਅਸੀਂ ਭੁੱਖੇ, ਤਿਹਾਏ, ਨੰਗੇ ਹਾਂ ਅਤੇ ਮੁੱਕੇ ਖਾਂਦੇ ਅਤੇ ਬੇ ਟਿਕਾਣਾ ਫਿਰਦੇ ਹਾਂ।
12ਅਤੇ ਆਪਣੇ ਹੱਥਾਂ ਨਾਲ ਕੰਮ-ਧੰਦੇ ਕਰ ਕੇ ਮਿਹਨਤ ਕਰਦੇ ਹਾਂ। ਅਸੀਂ ਗਾਲਾਂ ਖਾ ਕੇ ਬਰਕਤ ਦਿੰਦੇ ਹਾਂ। ਜਦੋਂ ਸਾਨੂੰ ਸਤਾਉਂਦੇ ਹਨ ਤਾਂ ਅਸੀਂ ਸਹਿੰਦੇ ਹਾਂ।
13ਜਦ ਸਾਡੀ ਨਿੰਦਿਆ ਕਰਦੇ ਹਨ ਤਾਂ ਅਸੀਂ ਬੇਨਤੀ ਕਰਦੇ ਹਾਂ। ਅਸੀਂ ਹੁਣ ਤੱਕ ਸੰਸਾਰ ਦੇ ਕੂੜੇ ਵਰਗੇ ਅਤੇ ਸਭਨਾਂ ਵਸਤਾਂ ਦੇ ਕੂੜਾ ਕਰਕਟ ਬਣੇ ਹੋਏ ਹਾਂ।
14ਮੈਂ ਇਹ ਗੱਲਾਂ ਤੁਹਾਨੂੰ ਲੱਜਿਆਵਾਨ ਕਰਨ ਲਈ ਨਹੀਂ ਸਗੋਂ ਆਪਣੇ ਪਿਆਰਿਆਂ ਬਾਲਕਾਂ ਦੀ ਤਰ੍ਹਾਂ ਸਮਝਾਉਣ ਲਈ ਲਿਖਦਾ ਹਾਂ।
15ਭਾਵੇਂ ਹੀ ਮਸੀਹ ਵਿੱਚ ਦਸ ਹਜ਼ਾਰ ਉਸਤਾਦ ਤੁਹਾਡੇ ਹੋਣ ਪਰ ਪਿਉ ਬਹੁਤੇ ਨਹੀਂ ਇਸ ਲਈ ਜੋ ਮਸੀਹ ਯਿਸੂ ਵਿੱਚ ਖੁਸ਼ਖਬਰੀ ਦੇ ਵਸੀਲੇ ਨਾਲ ਤੁਹਾਡਾ ਪਿਉ ਮੈਂ ਹੀ ਹੋਇਆ।
16ਸੋ ਮੈਂ ਤੁਹਾਡੇ ਅੱਗੇ ਬੇਨਤੀ ਕਰਦਾ ਹਾਂ ਜੋ ਤੁਸੀਂ ਮੇਰੀ ਰੀਸ ਕਰੋ।
17ਇਸੇ ਕਰਕੇ ਮੈਂ ਤਿਮੋਥਿਉਸ ਨੂੰ ਤੁਹਾਡੇ ਕੋਲ ਭੇਜਿਆ, ਜਿਹੜਾ ਪ੍ਰਭੂ ਵਿੱਚ ਮੇਰਾ ਪਿਆਰਾ ਅਤੇ ਵਿਸ਼ਵਾਸਯੋਗ ਪੁੱਤਰ ਹੈ। ਉਹ ਮੇਰਾ ਵਰਤਾਵਾ ਜੋ ਮਸੀਹ ਵਿੱਚ ਹੈ ਤੁਹਾਨੂੰ ਚੇਤੇ ਕਰਾਵੇਗਾ, ਜਿਸ ਤਰ੍ਹਾਂ ਮੈਂ ਸਭਨੀਂ ਥਾਈਂ ਹਰੇਕ ਕਲੀਸਿਯਾ ਵਿੱਚ ਉਪਦੇਸ਼ ਦਿੰਦਾ ਹਾਂ।
18ਕਈ ਇਹ ਸਮਝ ਕੇ ਫੁੱਲਦੇ ਹਨ ਕਿ ਜਿਵੇਂ ਮੈਂ ਤੁਹਾਡੇ ਕੋਲ ਨਹੀਂ ਆਵਾਂਗਾ।

19ਪਰ ਜੇ ਪ੍ਰਭੂ ਚਾਹੇ ਤਾਂ ਮੈਂ ਤੁਹਾਡੇ ਕੋਲ ਛੇਤੀ ਆਵਾਂਗਾ ਅਤੇ ਫੁੱਲਿਆ ਹੋਇਆਂ ਦੇ ਬਚਨ ਨੂੰ ਨਹੀਂ ਸਗੋਂ ਉਹਨਾਂ ਦੀ ਸਮਰੱਥਾ ਨੂੰ ਜਾਣ ਲਵਾਂਗਾ।
20ਪਰਮੇਸ਼ੁਰ ਦਾ ਰਾਜ ਗੱਲਾਂ ਵਿੱਚ ਤਾਂ ਨਹੀਂ ਸਗੋਂ ਸਮਰੱਥਾ ਵਿੱਚ ਹੈ।
21ਤੁਸੀਂ ਕੀ ਚਾਹੁੰਦੇ ਹੋ ਕਿ ਮੈਂ ਡਾਂਗ ਫੜ੍ਹ ਕੇ ਤੁਹਾਡੇ ਕੋਲ ਆਵਾਂ ਜਾਂ ਪਿਆਰ ਅਤੇ ਨਰਮਾਈ ਦੇ ਆਤਮਾ ਨਾਲ?