Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - 1 ਪਤ

1 ਪਤ 3

Help us?
Click on verse(s) to share them!
1ਇਸੇ ਪ੍ਰਕਾਰ ਹੇ ਪਤਨੀਓ, ਆਪਣੇ ਪਤੀਆਂ ਦੇ ਅਧੀਨ ਹੋਵੋ, ਕਿ ਜੇ ਕੋਈ ਬਚਨ ਨਾ ਵੀ ਮੰਨਦੇ ਹੋਣ ਤਾਂ ਉਹ ਬਚਨ ਤੋਂ ਬਿਨ੍ਹਾਂ ਆਪਣੀਆਂ ਪਤਨੀਆਂ ਦੀ ਚਾਲ ਢਾਲ਼ ਦੇ ਕਾਰਨ ਖਿੱਚੇ ਜਾਣ
2ਜਿਸ ਵੇਲੇ ਉਹ ਤੁਹਾਡੀ ਪਵਿੱਤਰ ਚਾਲ ਢਾਲ਼ ਨੂੰ ਜੋ ਅਦਬ ਦੇ ਨਾਲ ਹੋਵੇ ਦੇਖ ਲੈਣ l
3ਅਤੇ ਤੁਹਾਡਾ ਸ਼ਿੰਗਾਰ ਸਿਰ ਦੇ ਵਾਲ਼ ਗੁੰਦਣ ਅਤੇ ਸੋਨੇ ਦੇ ਗਹਿਣੇ ਪਾਉਣ ਅਤੇ ਬਸਤਰ ਪਹਿਨਣ ਦੇ ਨਾਲ ਦਿਖਾਵਟੀ ਨਾ ਹੋਵੇ
4ਪਰ ਉਹ ਮਨ ਦੀ ਗੁਪਤ ਇਨਸਾਨੀਅਤ ਹੋਵੇ ਜਿਹੜੀ ਉਸ ਅਵਿਨਾਸ਼ੀ ਸ਼ਿੰਗਾਰ ਨਾਲ ਹੈ ਅਰਥਾਤ ਕੋਮਲ ਅਤੇ ਗੰਭੀਰ ਆਤਮਾ ਨਾਲ ਕਿਉਂ ਜੋ ਇਹ ਪਰਮੇਸ਼ੁਰ ਦੀ ਨਜ਼ਰ ਵਿੱਚ ਵੱਡੇ ਮੁੱਲ ਦੀ ਹੈ
5ਕਿਉਂ ਜੋ ਇਸੇ ਤਰ੍ਹਾਂ ਪਹਿਲੇ ਸਮਿਆਂ ਵਿੱਚ ਪਵਿੱਤਰ ਔਰਤਾਂ ਜਿਹੜੀਆਂ ਪਰਮੇਸ਼ੁਰ ਉੱਤੇ ਆਸ ਰੱਖਦੀਆਂ ਸਨ ਆਪਣਿਆਂ ਪਤੀਆਂ ਦੇ ਅਧੀਨ ਹੋ ਕੇ ਆਪਣੇ ਆਪ ਨੂੰ ਸ਼ਿੰਗਾਰ ਦੀਆਂ ਸਨ
6ਜਿਵੇਂ ਸਾਰਾਹ ਅਬਰਾਹਾਮ ਨੂੰ ਸਵਾਮੀ ਕਹਿ ਕੇ ਉਸ ਦੇ ਅਧੀਨ ਰਹੀ, ਜਿਸ ਦੀਆਂ ਤੁਸੀਂ ਬੱਚੀਆਂ ਹੋ ਜੇਕਰ ਚੰਗਾ ਕੰਮ ਕਰਦੀਆਂ ਅਤੇ ਕਿਸੇ ਵੀ ਚੀਜ਼ ਤੋਂ ਨਹੀਂ ਡਰਦੀਆਂ ਹੋ
7ਇਸ ਤਰ੍ਹਾਂ ਹੇ ਪਤੀਓ, ਬੁੱਧ ਦੇ ਅਨੁਸਾਰ ਆਪਣੀਆਂ ਪਤਨੀਆਂ ਨਾਲ ਰਹੋ ਅਤੇ ਔਰਤ ਨੂੰ ਆਪਣੇ ਨਾਲੋਂ ਕੋਮਲ ਸਰੀਰ ਜਾਣ ਕੇ ਉਹਨਾਂ ਦਾ ਆਦਰ ਕਰੋ ਅਤੇ ਇਹ ਵੀ ਕਿ ਤੁਸੀਂ ਦੋਵੇ ਜੀਵਨ ਦੀ ਦਾਤ ਦੇ ਸਾਂਝੇ ਅਧਿਕਾਰੀ, ਤਾਂ ਜੋ ਤੁਹਾਡੀਆਂ ਪ੍ਰਾਰਥਨਾਵਾਂ ਰੁਕ ਨਾ ਜਾਣ।
8ਗੱਲ ਕਾਹਦੀ, ਤੁਸੀਂ ਸੱਭੇ ਇੱਕ ਮਨ ਹੋਵੋ, ਆਪੋ ਵਿੱਚ ਦਰਦੀ ਬਣੋ, ਭਰੱਪਣ ਦਾ ਪਿਆਰ ਰੱਖੋ, ਤਰਸਵਾਨ ਅਤੇ ਮਨ ਦੇ ਹਲੀਮ ਹੋਵੋ
9ਬੁਰਿਆਈ ਦੇ ਬਦਲੇ ਬੁਰਿਆਈ ਨਾ ਕਰੋ, ਅਤੇ ਗਾਲ ਦੇ ਬਦਲੇ ਗਾਲ ਨਾ ਕੱਢੋ ਸਗੋਂ ਉਹਨਾਂ ਨੂੰ ਬਰਕਤ ਦਿਓ, ਕਿਉਂ ਜੋ ਤੁਸੀਂ ਇਸੇ ਦੇ ਲਈ ਬੁਲਾਏ ਗਏ ਹੋ ਤਾਂ ਜੋ ਤੁਸੀਂ ਇਸ ਦੇ ਅਧਿਕਾਰੀ ਬਣੋ
10ਕਿਉਂਕਿ, ਜਿਹੜਾ ਜੀਵਨ ਨਾਲ ਪਿਆਰ ਰੱਖਣਾ, ਅਤੇ ਭਲੇ ਦਿਨ ਵੇਖਣੇ ਚਾਹੁੰਦਾ ਹੈ, ਉਹ ਆਪਣੀ ਜੀਭ ਨੂੰ ਬੁਰਿਆਈ ਤੋਂ, ਅਤੇ ਆਪਣੇ ਬੁੱਲ੍ਹਾਂ ਨੂੰ ਬੁਰਾ ਬੋਲਣ ਤੋਂ ਰੋਕ ਲਵੇ
11ਉਹ ਬਦੀ ਤੋਂ ਹੱਟ ਜਾਵੇ ਅਤੇ ਨੇਕੀ ਕਰੇ, ਮੇਲ-ਮਿਲਾਪ ਨੂੰ ਲੱਭੇ ਅਤੇ ਉਸ ਦਾ ਪਿੱਛਾ ਕਰੇ
12ਕਿਉਂ ਜੋ ਪ੍ਰਭੂ ਦੀਆਂ ਅੱਖੀਆਂ ਧਰਮੀਆਂ ਉੱਤੇ, ਤੇ ਉਹ ਦੇ ਕੰਨ ਉਹਨਾਂ ਦੀ ਦੁਹਾਈ ਵੱਲ ਹਨ, ਪ੍ਰਭੂ ਦਾ ਮੂੰਹ ਬੁਰੇ ਕੰਮ ਕਰਨ ਵਾਲਿਆਂ ਦੇ ਵਿਰੁੱਧ ਹੈ।
13ਜੇ ਤੁਸੀਂ ਭਲਿਆਈ ਕਰਨ ਵਿੱਚ ਚੁਸਤ ਹੋਵੋ ਤਾਂ ਉਹ ਕਿਹੜਾ ਹੈ ਜਿਹੜਾ ਤੁਹਾਡੇ ਨਾਲ ਬੁਰਿਆਈ ਕਰੇਗਾ?
14ਪਰ ਜੇ ਤੁਹਾਨੂੰ ਧਰਮ ਦੇ ਕਾਰਨ ਦੁੱਖ ਮਿਲੇ ਤਾਂ ਵੀ ਤੁਸੀਂ ਧੰਨ ਹੋ, ਉਹਨਾਂ ਦੇ ਡਰਾਉਣ ਤੋਂ ਨਾ ਡਰੋ ਅਤੇ ਨਾ ਘਬਰਾਓ
15ਸਗੋਂ ਮਸੀਹ ਨੂੰ ਪ੍ਰਭੂ ਕਰਕੇ ਆਪਣੇ ਦਿਲ ਵਿੱਚ ਪਵਿੱਤਰ ਮੰਨੋ ਅਤੇ ਜਿਹੜੀ ਤੁਹਾਨੂੰ ਆਸ ਹੈ ਤੁਸੀਂ ਹਰੇਕ ਨੂੰ ਜੋ ਤੁਹਾਡੇ ਕੋਲੋਂ ਉਸਦਾ ਕਾਰਨ ਪੁੱਛੇ ਉੱਤਰ ਦੇਣ ਨੂੰ ਸਦਾ ਤਿਆਰ ਰਹੋ, ਪਰ ਨਰਮਾਈ ਅਤੇ ਡਰ ਨਾਲ
16ਅਤੇ ਵਿਵੇਕ ਨੂੰ ਸ਼ੁੱਧ ਰੱਖੋ ਤਾਂ ਜੋ ਉਹ ਜਿਹੜੇ ਤੁਹਾਡੀ ਸ਼ੁਭ ਚਾਲ ਨੂੰ ਜੋ ਮਸੀਹ ਵਿੱਚ ਹੈ ਬੁਰਾ ਆਖਦੇ ਹਨ, ਸੋ ਜਿਸ ਗੱਲ ਵਿੱਚ ਉਹ ਤੁਹਾਡੇ ਵਿਰੁੱਧ ਬੋਲਦੇ ਹਨ, ਉਹ ਸ਼ਰਮਿੰਦੇ ਹੋ ਜਾਣ
17ਕਿਉਂਕਿ ਜੇ ਪਰਮੇਸ਼ੁਰ ਦੀ ਮਰਜ਼ੀ ਇਸ ਤਰ੍ਹਾਂ ਹੋਵੇ ਤਾਂ ਚੰਗੇ ਕੰਮਾਂ ਕਰਕੇ ਦੁੱਖ ਸਹਿਣਾ ਇਸ ਨਾਲੋਂ ਚੰਗਾ ਹੈ ਜੋ ਤੁਸੀਂ ਬੁਰੇ ਕੰਮ ਕਰਕੇ ਦੁੱਖ ਝੱਲੋ
18ਕਿਉਂ ਜੋ ਮਸੀਹ ਨੇ ਵੀ ਇੱਕ ਵਾਰ ਪਾਪਾਂ ਦੇ ਕਾਰਨ ਦੁੱਖ ਝੱਲਿਆ ਅਰਥਾਤ ਧਰਮੀ ਨੇ ਕੁਧਰਮੀਆਂ ਦੇ ਲਈ ਤਾਂ ਕਿ ਉਹ ਸਾਨੂੰ ਪਰਮੇਸ਼ੁਰ ਦੇ ਕੋਲ ਲੈ ਜਾਵੇ ਉਹ ਤਾਂ ਸਰੀਰ ਕਰਕੇ ਮਾਰਿਆ ਗਿਆ ਪਰ ਆਤਮਾ ਕਰਕੇ ਜਿਉਂਦਾ ਕੀਤਾ ਗਿਆ

19ਜਿਸ ਦੇ ਵਿੱਚ ਹੋ ਕੇ ਉਹ ਨੇ ਉਹਨਾਂ ਆਤਮਿਆਂ ਦੇ ਕੋਲ ਜਿਹੜੇ ਕੈਦ ਵਿੱਚ ਸਨ ਜਾ ਕੇ ਪ੍ਰਚਾਰ ਕੀਤਾ
20ਜਿਹੜੇ ਪਿਛਲੇ ਸਮੇਂ ਅਣ-ਆਗਿਆਕਾਰੀ ਸਨ ਜਿਸ ਵੇਲੇ ਪਰਮੇਸ਼ੁਰ ਨੂਹ ਦੇ ਦਿਨਾਂ ਵਿੱਚ ਧੀਰਜ ਨਾਲ ਉਡੀਕ ਕਰਦਾ ਸੀ ਜਦ ਕਿਸ਼ਤੀ ਤਿਆਰ ਹੁੰਦੀ ਸੀ ਜਿਸ ਦੇ ਵਿੱਚ ਅੱਠ ਜਣੇ ਪਾਣੀ ਤੋਂ ਬਚ ਗਏ
21ਇਹ ਬਪਤਿਸਮੇ ਨੂੰ ਦਰਸਾਉਂਦਾ ਹੈ ਜੋ ਹੁਣ ਤੁਹਾਨੂੰ ਵੀ ਯਿਸੂ ਮਸੀਹ ਦੇ ਜੀ ਉੱਠਣ ਦੇ ਕਾਰਨ ਬਚਾਉਂਦਾ ਹੈ, ਇਹ ਸਰੀਰ ਦੀ ਮੈਲ਼ ਧੋਣਾ ਨਹੀਂ ਪਰ ਸ਼ੁੱਧ ਮਨ ਨਾਲ ਪਰਮੇਸ਼ੁਰ ਨੂੰ ਖੋਜਣਾ ਹੈ।
22ਉਹ ਸਵਰਗ ਵਿੱਚ ਜਾ ਕੇ ਪਰਮੇਸ਼ੁਰ ਦੇ ਸੱਜੇ ਹੱਥ ਹੈ, ਦੂਤ ਅਤੇ ਅਧਿਕਾਰ ਰੱਖਣ ਵਾਲੇ, ਸਮਰੱਥਾ ਰੱਖਣ ਵਾਲੇ ਉਸ ਦੇ ਅਧੀਨ ਕੀਤੇ ਗਏ ਹਨ।