Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - 1 ਰਾਜਾ - 1 ਰਾਜਾ 15

1 ਰਾਜਾ 15:10-15

Help us?
Click on verse(s) to share them!
10ਅਤੇ ਉਸ ਨੇ ਇੱਕਤਾਲੀ ਸਾਲ ਯਰੂਸ਼ਲਮ ਵਿੱਚ ਰਾਜ ਕੀਤਾ। ਉਸ ਦੀ ਦਾਦੀ ਦਾ ਨਾਮ ਮਅਕਾਹ ਸੀ ਜੋ ਅਬੀਸ਼ਾਲੋਮ ਦੀ ਧੀ ਸੀ।
11ਅਤੇ ਆਸਾ ਨੇ ਉਹ ਕੀਤਾ ਜੋ ਯਹੋਵਾਹ ਦੀ ਨਿਗਾਹ ਵਿੱਚ ਠੀਕ ਸੀ ਜਿਵੇਂ ਉਸ ਦੇ ਪਿਤਾ ਦਾਊਦ ਨੇ ਕੀਤਾ ਸੀ।
12ਉਸ ਨੇ ਦੇਸ ਵਿੱਚੋਂ ਸਮਲਿੰਗੀਆਂ ਨੂੰ ਕੱਢ ਦਿੱਤਾ ਅਤੇ ਉਹ ਮੂਰਤਾਂ ਜੋ ਉਸ ਦੇ ਪੁਰਖਿਆਂ ਨੇ ਬਣਾਈਆਂ ਸਨ, ਦੂਰ ਦਫ਼ਾ ਕਰ ਦਿੱਤੀਆਂ ਕਰ ਦਿੱਤੀਆਂ।
13ਉਸ ਨੇ ਆਪਣੀ ਦਾਦੀ ਮਅਕਾਹ ਨੂੰ ਵੀ ਰਾਜ ਮਾਤਾ ਦੀ ਪਦਵੀ ਤੋਂ ਹਟਾ ਦਿੱਤਾ ਕਿਉਂ ਜੋ ਉਸ ਨੇ ਅਸ਼ੇਰਾਹ ਦੇਵੀ ਲਈ ਇੱਕ ਅੱਤ ਘਿਣਾਉਣੀ ਮੂਰਤ ਬਣਾਈ ਜਿਸ ਨੂੰ ਆਸਾ ਨੇ ਭੰਨ ਕੇ ਕਿਦਰੋਨ ਦੀ ਵਾਦੀ ਵਿੱਚ ਸਾੜ ਦਿੱਤਾ।
14ਪਰ ਉੱਚੇ ਥਾਂ ਢਾਹੇ ਨਾ ਗਏ ਤਾਂ ਵੀ ਆਸਾ ਦਾ ਮਨ ਸਾਰੀ ਉਮਰ ਪੂਰੀ ਤਰ੍ਹਾਂ ਦੇ ਨਾਲ ਪਰਮੇਸ਼ੁਰ ਨੂੰ ਸਮਰਪਿਤ ਰਿਹਾ।
15ਅਤੇ ਉਹ ਉਨ੍ਹਾਂ ਚੀਜ਼ਾਂ ਨੂੰ ਜੋ ਉਸ ਦੇ ਪਿਤਾ ਨੇ ਪਵਿੱਤਰ ਠਹਿਰਾਈਆਂ ਸਨ ਨਾਲੇ ਉਨ੍ਹਾਂ ਨੂੰ ਜੋ ਉਸ ਨੇ ਆਪ ਪਵਿੱਤਰ ਠਹਿਰਾਈਆਂ ਸਨ ਯਹੋਵਾਹ ਦੇ ਭਵਨ ਵਿੱਚ ਲਿਆਇਆ ਅਰਥਾਤ ਚਾਂਦੀ, ਸੋਨਾ ਅਤੇ ਭਾਂਡੇ।

Read 1 ਰਾਜਾ 151 ਰਾਜਾ 15
Compare 1 ਰਾਜਾ 15:10-151 ਰਾਜਾ 15:10-15