Text copied!
Bibles in Panjabi

1 ਰਾਜਾ 15:10-15 in Panjabi

Help us?

1 ਰਾਜਾ 15:10-15 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

10 ਅਤੇ ਉਸ ਨੇ ਇੱਕਤਾਲੀ ਸਾਲ ਯਰੂਸ਼ਲਮ ਵਿੱਚ ਰਾਜ ਕੀਤਾ। ਉਸ ਦੀ ਦਾਦੀ ਦਾ ਨਾਮ ਮਅਕਾਹ ਸੀ ਜੋ ਅਬੀਸ਼ਾਲੋਮ ਦੀ ਧੀ ਸੀ।
11 ਅਤੇ ਆਸਾ ਨੇ ਉਹ ਕੀਤਾ ਜੋ ਯਹੋਵਾਹ ਦੀ ਨਿਗਾਹ ਵਿੱਚ ਠੀਕ ਸੀ ਜਿਵੇਂ ਉਸ ਦੇ ਪਿਤਾ ਦਾਊਦ ਨੇ ਕੀਤਾ ਸੀ।
12 ਉਸ ਨੇ ਦੇਸ ਵਿੱਚੋਂ ਸਮਲਿੰਗੀਆਂ ਨੂੰ ਕੱਢ ਦਿੱਤਾ ਅਤੇ ਉਹ ਮੂਰਤਾਂ ਜੋ ਉਸ ਦੇ ਪੁਰਖਿਆਂ ਨੇ ਬਣਾਈਆਂ ਸਨ, ਦੂਰ ਦਫ਼ਾ ਕਰ ਦਿੱਤੀਆਂ ਕਰ ਦਿੱਤੀਆਂ।
13 ਉਸ ਨੇ ਆਪਣੀ ਦਾਦੀ ਮਅਕਾਹ ਨੂੰ ਵੀ ਰਾਜ ਮਾਤਾ ਦੀ ਪਦਵੀ ਤੋਂ ਹਟਾ ਦਿੱਤਾ ਕਿਉਂ ਜੋ ਉਸ ਨੇ ਅਸ਼ੇਰਾਹ ਦੇਵੀ ਲਈ ਇੱਕ ਅੱਤ ਘਿਣਾਉਣੀ ਮੂਰਤ ਬਣਾਈ ਜਿਸ ਨੂੰ ਆਸਾ ਨੇ ਭੰਨ ਕੇ ਕਿਦਰੋਨ ਦੀ ਵਾਦੀ ਵਿੱਚ ਸਾੜ ਦਿੱਤਾ।
14 ਪਰ ਉੱਚੇ ਥਾਂ ਢਾਹੇ ਨਾ ਗਏ ਤਾਂ ਵੀ ਆਸਾ ਦਾ ਮਨ ਸਾਰੀ ਉਮਰ ਪੂਰੀ ਤਰ੍ਹਾਂ ਦੇ ਨਾਲ ਪਰਮੇਸ਼ੁਰ ਨੂੰ ਸਮਰਪਿਤ ਰਿਹਾ।
15 ਅਤੇ ਉਹ ਉਨ੍ਹਾਂ ਚੀਜ਼ਾਂ ਨੂੰ ਜੋ ਉਸ ਦੇ ਪਿਤਾ ਨੇ ਪਵਿੱਤਰ ਠਹਿਰਾਈਆਂ ਸਨ ਨਾਲੇ ਉਨ੍ਹਾਂ ਨੂੰ ਜੋ ਉਸ ਨੇ ਆਪ ਪਵਿੱਤਰ ਠਹਿਰਾਈਆਂ ਸਨ ਯਹੋਵਾਹ ਦੇ ਭਵਨ ਵਿੱਚ ਲਿਆਇਆ ਅਰਥਾਤ ਚਾਂਦੀ, ਸੋਨਾ ਅਤੇ ਭਾਂਡੇ।
1 ਰਾਜਾ 15 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ