Text copied!
Bibles in Panjabi

1 ਰਾਜਾ 15:18-25 in Panjabi

Help us?

1 ਰਾਜਾ 15:18-25 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

18 ਤਾਂ ਆਸਾ ਨੇ ਯਹੋਵਾਹ ਦੇ ਭਵਨ ਦੇ ਖਜ਼ਾਨਿਆਂ ਦੀ ਬਾਕੀ ਚਾਂਦੀ ਅਤੇ ਸੋਨਾ ਅਤੇ ਸ਼ਾਹੀ ਮਹਿਲ ਦੇ ਖਜ਼ਾਨੇ ਤੋਂ ਲੈ ਕੇ ਆਪਣੇ ਟਹਿਲੂਆਂ ਦੇ ਹੱਥਾਂ ਵਿੱਚ ਦੇ ਦਿੱਤੇ ਅਤੇ ਆਸਾ ਪਾਤਸ਼ਾਹ ਨੇ ਉਨ੍ਹਾਂ ਨੂੰ ਅਰਾਮ ਦੇ ਪਾਤਸ਼ਾਹ ਬਨ-ਹਦਦ ਕੋਲ ਜੋ ਹਜ਼ਯੋਨ ਦਾ ਪੋਤਾ ਅਤੇ ਟਬਰਿੰਮੋਨ ਦਾ ਪੁੱਤਰ ਸੀ ਜੋ ਦੰਮਿਸ਼ਕ ਵਿੱਚ ਵੱਸਦਾ ਸੀ ਇਹ ਆਖ ਕੇ ਭੇਜ ਦਿੱਤਾ ਕਿ
19 ਉਹ ਨੇਮ ਜੋ ਮੇਰੇ ਤੇਰੇ ਵਿੱਚ ਹੈ ਅਤੇ ਮੇਰੇ ਪਿਤਾ ਅਤੇ ਤੇਰੇ ਪਿਤਾ ਦੇ ਵਿੱਚ ਸੀ ਵੇਖ ਮੈਂ ਤੇਰੇ ਕੋਲ ਚਾਂਦੀ ਅਤੇ ਸੋਨੇ ਦਾ ਗੱਫ਼ਾ ਭੇਜਦਾ ਹਾਂ ਕਿ ਤੂੰ ਜਾ ਕੇ ਆਪਣਾ ਨੇਮ ਇਸਰਾਏਲ ਦੇ ਪਾਤਸ਼ਾਹ ਬਆਸ਼ਾ ਨਾਲੋਂ ਤੋੜ ਲਵੇਂ ਤਾਂ ਜੋ ਉਹ ਮੇਰੇ ਕੋਲੋਂ ਮੁੜ ਜਾਵੇ।
20 ਤਾਂ ਬਨ-ਹਦਦ ਨੇ ਆਸਾ ਪਾਤਸ਼ਾਹ ਦੀ ਗੱਲ ਮੰਨੀ ਅਤੇ ਆਪਣੀਆਂ ਫੌਜਾਂ ਦੇ ਸਰਦਾਰਾਂ ਨੂੰ ਇਸਰਾਏਲੀ ਸ਼ਹਿਰਾਂ ਦੇ ਵਿਰੁੱਧ ਭੇਜਿਆ ਅਤੇ ਉਨ੍ਹਾਂ ਨੇ ਈਯੋਨ ਨੂੰ, ਦਾਨ ਨੂੰ, ਆਬੇਲ ਬੈਤ ਮਆਕਾਹ ਨੂੰ ਅਤੇ ਸਾਰੇ ਕਿੰਨਰਥ ਨੂੰ ਨਫ਼ਤਾਲੀ ਦੇ ਸਾਰੇ ਦੇਸ ਸਣੇ ਮਾਰ ਸੁੱਟਿਆ।
21 ਤਾਂ ਇਸ ਤਰ੍ਹਾਂ ਹੋਇਆ ਕਿ ਜਦ ਬਆਸ਼ਾ ਨੇ ਇਹ ਸੁਣਿਆ ਤਾਂ ਰਾਮਾਹ ਦਾ ਬਣਾਉਣਾ ਛੱਡ ਕੇ ਤਿਰਸਾਹ ਵਿੱਚ ਜਾ ਵੱਸਿਆ।
22 ਤਾਂ ਆਸਾ ਪਾਤਸ਼ਾਹ ਨੇ ਸਾਰੇ ਯਹੂਦਾਹ ਨੂੰ ਇਹ ਸੁਣਾਇਆ ਅਤੇ ਕੋਈ ਬਾਕੀ ਨਾ ਰਹਿਣ ਦਿੱਤਾ ਤਾਂ ਉਹ ਰਾਮਾਹ ਦੇ ਪੱਥਰਾਂ ਅਤੇ ਲੱਕੜੀਆਂ ਨੂੰ ਚੁੱਕ ਕੇ ਲੈ ਗਏ ਜਿਨ੍ਹਾਂ ਨਾਲ ਬਆਸ਼ਾ ਨੇ ਰਾਮਾਹ ਨੂੰ ਬਣਾਇਆ ਸੀ। ਉਨ੍ਹਾਂ ਨਾਲ ਆਸਾ ਪਾਤਸ਼ਾਹ ਨੇ ਬਿਨਯਾਮੀਨ ਦਾ ਗਬਾ ਅਤੇ ਮਿਸਪਾਹ ਬਣਾਏ।
23 ਅਤੇ ਆਸਾ ਦੇ ਬਾਕੀ ਕੰਮ ਅਤੇ ਉਹ ਦਾ ਸਾਰਾ ਬਲ ਅਤੇ ਉਹ ਸਭ ਜੋ ਉਸ ਕੀਤਾ ਅਤੇ ਸ਼ਹਿਰ ਜੋ ਉਸਨੇ ਬਣਾਏ ਕੀ ਉਹ ਯਹੂਦਾਹ ਦੇ ਪਾਤਸ਼ਾਹਾਂ ਦੇ ਇਤਿਹਾਸ ਦੀ ਪੋਥੀ ਵਿੱਚ ਲਿਖੇ ਹੋਏ ਨਹੀਂ ਹਨ? ਪਰ ਉਸ ਦੇ ਬੁਢੇਪੇ ਵਿੱਚ ਉਸ ਦੇ ਪੈਰਾਂ ਦਾ ਰੋਗ ਲੱਗ ਗਿਆ।
24 ਤਾਂ ਆਸਾ ਮਰ ਕੇ ਆਪਣੇ ਪੁਰਖਿਆਂ ਨਾਲ ਜਾ ਮਿਲਿਆ ਅਤੇ ਉਨ੍ਹਾਂ ਨੇ ਉਸ ਨੂੰ ਉਸ ਦੇ ਪੁਰਖਿਆਂ ਦੇ ਨਾਲ ਦਾਊਦ ਦੇ ਸ਼ਹਿਰ ਵਿੱਚ ਦੱਬ ਦਿੱਤਾ ਤਾਂ ਉਸ ਦੇ ਥਾਂ ਉਸ ਦਾ ਪੁੱਤਰ ਯਹੋਸ਼ਾਫ਼ਾਤ ਰਾਜ ਕਰਨ ਲੱਗਾ।
25 ਅਤੇ ਯਾਰਾਬੁਆਮ ਦਾ ਪੁੱਤਰ ਨਾਦਾਬ ਯਹੂਦਾਹ ਦੇ ਪਾਤਸ਼ਾਹ ਆਸਾ ਦੇ ਰਾਜ ਦੇ ਦੂਜੇ ਸਾਲ ਇਸਰਾਏਲ ਉੱਤੇ ਰਾਜ ਕਰਨ ਲੱਗਾ ਅਤੇ ਉਸ ਨੇ ਦੋ ਸਾਲ ਇਸਰਾਏਲ ਉੱਤੇ ਰਾਜ ਕੀਤਾ।
1 ਰਾਜਾ 15 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ