Text copied!
Bibles in Panjabi

1 ਰਾਜਾ 15:21-29 in Panjabi

Help us?

1 ਰਾਜਾ 15:21-29 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

21 ਤਾਂ ਇਸ ਤਰ੍ਹਾਂ ਹੋਇਆ ਕਿ ਜਦ ਬਆਸ਼ਾ ਨੇ ਇਹ ਸੁਣਿਆ ਤਾਂ ਰਾਮਾਹ ਦਾ ਬਣਾਉਣਾ ਛੱਡ ਕੇ ਤਿਰਸਾਹ ਵਿੱਚ ਜਾ ਵੱਸਿਆ।
22 ਤਾਂ ਆਸਾ ਪਾਤਸ਼ਾਹ ਨੇ ਸਾਰੇ ਯਹੂਦਾਹ ਨੂੰ ਇਹ ਸੁਣਾਇਆ ਅਤੇ ਕੋਈ ਬਾਕੀ ਨਾ ਰਹਿਣ ਦਿੱਤਾ ਤਾਂ ਉਹ ਰਾਮਾਹ ਦੇ ਪੱਥਰਾਂ ਅਤੇ ਲੱਕੜੀਆਂ ਨੂੰ ਚੁੱਕ ਕੇ ਲੈ ਗਏ ਜਿਨ੍ਹਾਂ ਨਾਲ ਬਆਸ਼ਾ ਨੇ ਰਾਮਾਹ ਨੂੰ ਬਣਾਇਆ ਸੀ। ਉਨ੍ਹਾਂ ਨਾਲ ਆਸਾ ਪਾਤਸ਼ਾਹ ਨੇ ਬਿਨਯਾਮੀਨ ਦਾ ਗਬਾ ਅਤੇ ਮਿਸਪਾਹ ਬਣਾਏ।
23 ਅਤੇ ਆਸਾ ਦੇ ਬਾਕੀ ਕੰਮ ਅਤੇ ਉਹ ਦਾ ਸਾਰਾ ਬਲ ਅਤੇ ਉਹ ਸਭ ਜੋ ਉਸ ਕੀਤਾ ਅਤੇ ਸ਼ਹਿਰ ਜੋ ਉਸਨੇ ਬਣਾਏ ਕੀ ਉਹ ਯਹੂਦਾਹ ਦੇ ਪਾਤਸ਼ਾਹਾਂ ਦੇ ਇਤਿਹਾਸ ਦੀ ਪੋਥੀ ਵਿੱਚ ਲਿਖੇ ਹੋਏ ਨਹੀਂ ਹਨ? ਪਰ ਉਸ ਦੇ ਬੁਢੇਪੇ ਵਿੱਚ ਉਸ ਦੇ ਪੈਰਾਂ ਦਾ ਰੋਗ ਲੱਗ ਗਿਆ।
24 ਤਾਂ ਆਸਾ ਮਰ ਕੇ ਆਪਣੇ ਪੁਰਖਿਆਂ ਨਾਲ ਜਾ ਮਿਲਿਆ ਅਤੇ ਉਨ੍ਹਾਂ ਨੇ ਉਸ ਨੂੰ ਉਸ ਦੇ ਪੁਰਖਿਆਂ ਦੇ ਨਾਲ ਦਾਊਦ ਦੇ ਸ਼ਹਿਰ ਵਿੱਚ ਦੱਬ ਦਿੱਤਾ ਤਾਂ ਉਸ ਦੇ ਥਾਂ ਉਸ ਦਾ ਪੁੱਤਰ ਯਹੋਸ਼ਾਫ਼ਾਤ ਰਾਜ ਕਰਨ ਲੱਗਾ।
25 ਅਤੇ ਯਾਰਾਬੁਆਮ ਦਾ ਪੁੱਤਰ ਨਾਦਾਬ ਯਹੂਦਾਹ ਦੇ ਪਾਤਸ਼ਾਹ ਆਸਾ ਦੇ ਰਾਜ ਦੇ ਦੂਜੇ ਸਾਲ ਇਸਰਾਏਲ ਉੱਤੇ ਰਾਜ ਕਰਨ ਲੱਗਾ ਅਤੇ ਉਸ ਨੇ ਦੋ ਸਾਲ ਇਸਰਾਏਲ ਉੱਤੇ ਰਾਜ ਕੀਤਾ।
26 ਪਰ ਉਸ ਨੇ ਯਹੋਵਾਹ ਦੀ ਨਿਗਾਹ ਵਿੱਚ ਬਦੀ ਕੀਤੀ ਅਤੇ ਆਪਣੇ ਪਿਤਾ ਦੇ ਰਾਹ ਵਿੱਚ ਚੱਲਿਆ ਅਤੇ ਆਪਣੇ ਪਾਪਾਂ ਨਾਲ ਉਸ ਨੇ ਇਸਰਾਏਲ ਨੂੰ ਪਾਪੀ ਬਣਾਇਆ।
27 ਅਤੇ ਯਿੱਸਾਕਾਰ ਦੇ ਘਰਾਣੇ ਦੇ ਅਹੀਯਾਹ ਦੇ ਪੁੱਤਰ ਬਆਸ਼ਾ ਉਸ ਦੇ ਵਿਰੁੱਧ ਗੋਸ਼ਟ ਕੀਤੀ ਅਤੇ ਬਆਸ਼ਾ ਨੇ ਉਸ ਨੂੰ ਫ਼ਲਿਸਤੀਆਂ ਦੇ ਸ਼ਹਿਰ ਗਿਬਥੋਨ ਵਿੱਚ ਵੱਢ ਸੁੱਟਿਆ ਜਦ ਨਾਦਾਬ ਅਤੇ ਸਾਰਾ ਇਸਰਾਏਲ ਗਿਬਥੋਨ ਨੂੰ ਘੇਰੀਂ ਬੈਠਾ ਸੀ।
28 ਸੋ ਯਹੂਦਾਹ ਦੇ ਪਾਤਸ਼ਾਹ ਆਸਾ ਦੇ ਰਾਜ ਦੇ ਤੀਜੇ ਸਾਲ ਬਆਸ਼ਾ ਨੇ ਉਹ ਨੂੰ ਮਾਰ ਲਿਆ ਅਤੇ ਉਸ ਦੇ ਥਾਂ ਰਾਜ ਕਰਨ ਲੱਗਾ।
29 ਤਾਂ ਇਸ ਤਰ੍ਹਾਂ ਹੋਇਆ ਕਿ ਜਦ ਉਹ ਰਾਜ ਕਰਨ ਲੱਗਾ ਤਾਂ ਉਹ ਨੇ ਯਾਰਾਬੁਆਮ ਦੇ ਸਾਰੇ ਘਰਾਣੇ ਨੂੰ ਵੱਢ ਸੁੱਟਿਆ ਅਤੇ ਯਾਰਾਬੁਆਮ ਦਾ ਇੱਕ ਵੀ ਸਾਹ ਲੈਣ ਵਾਲਾ ਬਲੀ ਨਾ ਛੱਡਿਆ। ਜਦ ਤੱਕ ਉਹ ਨੇ ਉਨ੍ਹਾਂ ਦਾ ਨਾਸ ਨਾ ਕਰ ਲਿਆ ਅਤੇ ਇਹ ਯਹੋਵਾਹ ਦੇ ਉਸ ਬਚਨ ਅਨੁਸਾਰ ਜੋ ਉਹ ਆਪਣੇ ਦਾਸ ਅਹੀਯਾਹ ਸ਼ੀਲੋਨੀ ਦੇ ਰਾਹੀਂ ਬੋਲਿਆ ਸੀ।
1 ਰਾਜਾ 15 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ