Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - 1 ਰਾਜਾ - 1 ਰਾਜਾ 16

1 ਰਾਜਾ 16:13-30

Help us?
Click on verse(s) to share them!
13ਬਆਸ਼ਾ ਦੇ ਸਾਰੇ ਪਾਪਾਂ ਦੇ ਅਤੇ ਉਹ ਦੇ ਪੁੱਤਰ ਏਲਾਹ ਦੇ ਪਾਪਾਂ ਦੇ ਕਾਰਨ ਇਹ ਹੋਇਆ ਜਿਨ੍ਹਾਂ ਨੇ ਪਾਪ ਕੀਤਾ ਸਗੋਂ ਇਸਰਾਏਲ ਤੋਂ ਪਾਪ ਕਰਵਾਇਆ ਜਦ ਉਨ੍ਹਾਂ ਨੇ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਨੂੰ ਆਪਣੇ ਵਿਅਰਥ ਕੰਮਾਂ ਦੇ ਨਾਲ ਕ੍ਰੋਧਵਾਨ ਕੀਤਾ।
14ਏਲਾਹ ਦੀਆਂ ਬਾਕੀ ਗੱਲਾਂ ਅਤੇ ਜੋ ਕੁਝ ਉਹ ਨੇ ਕੀਤਾ ਕੀ ਉਹ ਸਭ ਇਸਰਾਏਲ ਦੀਆਂ ਪਾਤਸ਼ਾਹਾਂ ਦੇ ਇਤਿਹਾਸ ਦੀ ਪੋਥੀ ਵਿੱਚ ਨਹੀਂ ਲਿਖੇ ਹੋਏ ਹਨ?
15ਯਹੂਦਾਹ ਦੇ ਪਾਤਸ਼ਾਹ ਆਸਾ ਦੇ ਸਤਾਈਵੇਂ ਸਾਲ ਵਿੱਚ ਜ਼ਿਮਰੀ ਨੇ ਤਿਰਸਾਹ ਵਿੱਚ ਸੱਤ ਦਿਨ ਰਾਜ ਕੀਤਾ ਅਤੇ ਲੋਕਾਂ ਨੇ ਫ਼ਲਿਸਤੀਆਂ ਦੇ ਸ਼ਹਿਰ ਗਿਬਥੋਨ ਦੇ ਵਿਰੁੱਧ ਡੇਰੇ ਲਾਏ ਹੋਏ ਸਨ।
16ਤਾਂ ਡੇਰੇ ਦੇ ਲੋਕਾਂ ਨੇ ਸੁਣਿਆ ਕਿ ਜ਼ਿਮਰੀ ਨੇ ਗੋਸ਼ਟ ਕਰਕੇ ਪਾਤਸ਼ਾਹ ਨੂੰ ਵੀ ਮਾਰ ਸੁੱਟਿਆ ਹੈ ਸੋ ਸਾਰੇ ਇਸਰਾਏਲ ਨੇ ਉਸੇ ਦਿਨ ਡੇਰੇ ਵਿੱਚ ਆਮਰੀ ਸੈਨਾਪਤੀ ਨੂੰ ਇਸਰਾਏਲ ਉੱਤੇ ਪਾਤਸ਼ਾਹ ਬਣਾਇਆ।
17ਤਾਂ ਆਮਰੀ ਨੇ ਸਾਰੇ ਇਸਰਾਏਲ ਸਣੇ ਗਿਬਥੋਨ ਤੋਂ ਚੜ੍ਹ ਕੇ ਤਿਰਸਾਹ ਨੂੰ ਘੇਰ ਲਿਆ।
18ਅਤੇ ਇਸ ਤਰ੍ਹਾਂ ਹੋਇਆ ਜਦ ਜ਼ਿਮਰੀ ਨੇ ਵੇਖਿਆ ਕਿ ਸ਼ਹਿਰ ਜਿੱਤਿਆ ਗਿਆ ਹੈ ਤਾਂ ਪਾਤਸ਼ਾਹੀ ਮਹਿਲ ਦੇ ਕਿਲ੍ਹੇ ਵਿੱਚ ਜਾ ਕੇ ਉਸ ਨੇ ਪਾਤਸ਼ਾਹੀ ਮਹਿਲ ਨੂੰ ਅੱਗ ਲਾ ਕੇ ਆਪਣੇ ਆਪ ਨੂੰ ਸਾੜ ਲਿਆ। ਸੋ ਉਹ ਮਰ ਗਿਆ।
19ਇਹ ਉਸ ਦੇ ਪਾਪਾਂ ਦੇ ਕਾਰਨ ਹੋਇਆ ਜੋ ਉਸ ਨੇ ਕੀਤੇ ਜਦ ਉਸ ਨੇ ਯਹੋਵਾਹ ਦੇ ਵੇਖਣ ਵਿੱਚ ਬੁਰਿਆਈ ਕੀਤੀ ਅਤੇ ਯਾਰਾਬੁਆਮ ਦੇ ਰਾਹ ਵਿੱਚ ਚੱਲਦਾ ਰਿਹਾ ਅਤੇ ਜਦ ਉਸ ਨੇ ਆਪ ਪਾਪ ਕੀਤਾ ਜਿਸ ਤੋਂ ਇਸਰਾਏਲ ਨੂੰ ਵੀ ਪਾਪੀ ਬਣਾਇਆ।
20ਜ਼ਿਮਰੀ ਦੀਆਂ ਬਾਕੀ ਗੱਲਾਂ ਅਤੇ ਉਹ ਆਕੀਪੁਣਾ ਜੋ ਉਸ ਨੇ ਕੀਤਾ ਕੀ ਉਹ ਸਭ ਇਸਰਾਏਲ ਦੇ ਪਾਤਸ਼ਾਹਾਂ ਦੇ ਇਤਿਹਾਸ ਦੀ ਪੋਥੀ ਵਿੱਚ ਨਹੀਂ ਲਿਖੇ ਹੋਏ ਹਨ?।
21ਤਦ ਇਸਰਾਏਲ ਦੇ ਲੋਕ ਦੋ ਹਿੱਸਿਆਂ ਵਿੱਚ ਵੰਡੇ ਗਏ। ਅੱਧੇ ਲੋਕ ਗੀਨਥ ਦੇ ਪੁੱਤਰ ਤਿਬਨੀ ਦੇ ਮਗਰ ਸਨ ਕਿ ਉਹ ਉਸ ਨੂੰ ਪਾਤਸ਼ਾਹ ਬਣਾਉਣ ਅਤੇ ਅੱਧੇ ਆਮਰੀ ਦੇ ਮਗਰ ਸਨ।
22ਪਰ ਆਮਰੀ ਦੇ ਤਰਫਦਾਰ ਗੀਨਥ ਦੇ ਪੁੱਤਰ ਤਿਬਨੀ ਦੇ ਤਰਫਦਾਰਾਂ ਨਾਲੋਂ ਤਕੜੇ ਨਿੱਕਲੇ ਸੋ ਤਿਬਨੀ ਮਾਰ ਗਿਆ ਅਤੇ ਆਮਰੀ ਰਾਜ ਕਰਨ ਲੱਗਾ।
23ਯਹੂਦਾਹ ਦੇ ਪਾਤਸ਼ਾਹ ਆਸਾ ਦੇ ਇਕੱਤੀਵੇਂ ਸਾਲ ਵਿੱਚ ਆਮਰੀ ਇਸਰਾਏਲ ਉੱਤੇ ਰਾਜ ਕਰਨ ਲੱਗਾ ਅਤੇ ਬਾਰਾਂ ਸਾਲ ਰਾਜ ਕਰਦਾ ਰਿਹਾ ਜਿਨ੍ਹਾਂ ਦੇ ਵਿੱਚੋਂ ਛੇ ਸਾਲ ਤਿਰਸਾਹ ਵਿੱਚ ਰਾਜ ਕੀਤਾ।
24ਉਸ ਨੇ ਸਾਮਰਿਯਾ ਦੇ ਪਰਬਤ ਨੂੰ ਸ਼ਾਮਰ ਨਾਮਕ ਮਨੁੱਖ ਤੋਂ ਸੱਤਰ ਕਿੱਲੋ ਚਾਂਦੀ ਦੇ ਕੇ ਮੁੱਲ ਲਿਆ ਅਤੇ ਉਸ ਪਰਬਤ ਉੱਤੇ ਇੱਕ ਸ਼ਹਿਰ ਬਣਾਇਆ ਜਿਸ ਦਾ ਨਾਮ ਸ਼ਮਰ ਦੇ ਨਾਮ ਉੱਤੇ ਜੋ ਉਸ ਪਰਬਤ ਦਾ ਮਾਲਕ ਸੀ, ਸਾਮਰਿਯਾ ਰੱਖਿਆ।
25ਪਰ ਆਮਰੀ ਨੇ ਯਹੋਵਾਹ ਦੇ ਵੇਖਣ ਵਿੱਚ ਬੁਰਿਆਈ ਕੀਤੀ ਸਗੋਂ ਉਸ ਨੇ ਆਪਣੇ ਸਭ ਪਹਿਲਿਆਂ ਨਾਲੋਂ ਵੀ ਵੱਧ ਬੁਰਿਆਈ ਕੀਤੀ।
26ਉਹ ਨਬਾਟ ਦੇ ਪੁੱਤਰ ਯਾਰਾਬੁਆਮ ਦੇ ਸਾਰਿਆਂ ਰਾਹਾਂ ਵਿੱਚ ਚੱਲਦਾ ਰਿਹਾ ਅਤੇ ਉਹ ਦੇ ਪਾਪਾਂ ਵਿੱਚ ਵੀ ਜਿਨ੍ਹਾਂ ਨਾਲ ਉਸ ਨੇ ਇਸਰਾਏਲ ਤੋਂ ਪਾਪ ਕਰਵਾਏ ਜਦ ਉਨ੍ਹਾਂ ਨੇ ਇਸਰਾਏਲ ਦੇ ਪਰਮੇਸ਼ੁਰ ਯਹੋਵਾਹ ਨੂੰ ਆਪਣੇ ਵਿਅਰਥ ਕੰਮਾਂ ਨਾਲ ਕ੍ਰੋਧਵਾਨ ਕੀਤਾ।
27ਅਤੇ ਆਮਰੀ ਦੇ ਬਾਕੀ ਕੰਮ ਅਤੇ ਉਹ ਬਲ ਜੋ ਉਸ ਨੇ ਵਿਖਾਇਆ ਕੀ ਇਹ ਸਭ ਇਸਰਾਏਲ ਦੇ ਪਾਤਸ਼ਾਹਾਂ ਦੇ ਇਤਿਹਾਸ ਦੀ ਪੋਥੀ ਵਿੱਚ ਨਹੀਂ ਲਿਖੇ ਹੋਏ ਹਨ?
28ਸੋ ਆਮਰੀ ਮਰ ਕੇ ਆਪਣੇ ਪੁਰਖਿਆਂ ਦੇ ਨਾਲ ਜਾ ਮਿਲਿਆ ਅਤੇ ਸਾਮਰਿਯਾ ਵਿੱਚ ਦੱਬਿਆ ਗਿਆ ਅਤੇ ਉਸ ਦਾ ਪੁੱਤਰ ਅਹਾਬ ਉਸ ਦੇ ਥਾਂ ਰਾਜ ਕਰਨ ਲੱਗਾ।
29ਯਹੂਦਾਹ ਦੇ ਪਾਤਸ਼ਾਹ ਆਸਾ ਦੇ ਰਾਜ ਦੇ ਅਠੱਤੀਵੇਂ ਸਾਲ ਵਿੱਚ ਆਮਰੀ ਦਾ ਪੁੱਤਰ ਅਹਾਬ ਇਸਰਾਏਲ ਉੱਤੇ ਰਾਜ ਕਰਨ ਲੱਗਾ ਅਤੇ ਆਮਰੀ ਦਾ ਪੁੱਤਰ ਅਹਾਬ ਇਸਰਾਏਲ ਉੱਤੇ ਸਾਮਰਿਯਾ ਵਿੱਚ ਬਾਈ ਸਾਲ ਰਾਜ ਕਰਦਾ ਰਿਹਾ।
30ਅਤੇ ਆਮਰੀ ਦੇ ਪੁੱਤਰ ਅਹਾਬ ਨੇ ਯਹੋਵਾਹ ਦੇ ਵੇਖਣ ਵਿੱਚ ਆਪਣੇ ਸਾਰੇ ਪਹਿਲਿਆਂ ਨਾਲੋਂ ਵੱਧ ਬਦੀ ਕੀਤੀ।

Read 1 ਰਾਜਾ 161 ਰਾਜਾ 16
Compare 1 ਰਾਜਾ 16:13-301 ਰਾਜਾ 16:13-30