Text copied!
Bibles in Panjabi

1 ਰਾਜਾ 16:13-30 in Panjabi

Help us?

1 ਰਾਜਾ 16:13-30 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

13 ਬਆਸ਼ਾ ਦੇ ਸਾਰੇ ਪਾਪਾਂ ਦੇ ਅਤੇ ਉਹ ਦੇ ਪੁੱਤਰ ਏਲਾਹ ਦੇ ਪਾਪਾਂ ਦੇ ਕਾਰਨ ਇਹ ਹੋਇਆ ਜਿਨ੍ਹਾਂ ਨੇ ਪਾਪ ਕੀਤਾ ਸਗੋਂ ਇਸਰਾਏਲ ਤੋਂ ਪਾਪ ਕਰਵਾਇਆ ਜਦ ਉਨ੍ਹਾਂ ਨੇ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਨੂੰ ਆਪਣੇ ਵਿਅਰਥ ਕੰਮਾਂ ਦੇ ਨਾਲ ਕ੍ਰੋਧਵਾਨ ਕੀਤਾ।
14 ਏਲਾਹ ਦੀਆਂ ਬਾਕੀ ਗੱਲਾਂ ਅਤੇ ਜੋ ਕੁਝ ਉਹ ਨੇ ਕੀਤਾ ਕੀ ਉਹ ਸਭ ਇਸਰਾਏਲ ਦੀਆਂ ਪਾਤਸ਼ਾਹਾਂ ਦੇ ਇਤਿਹਾਸ ਦੀ ਪੋਥੀ ਵਿੱਚ ਨਹੀਂ ਲਿਖੇ ਹੋਏ ਹਨ?
15 ਯਹੂਦਾਹ ਦੇ ਪਾਤਸ਼ਾਹ ਆਸਾ ਦੇ ਸਤਾਈਵੇਂ ਸਾਲ ਵਿੱਚ ਜ਼ਿਮਰੀ ਨੇ ਤਿਰਸਾਹ ਵਿੱਚ ਸੱਤ ਦਿਨ ਰਾਜ ਕੀਤਾ ਅਤੇ ਲੋਕਾਂ ਨੇ ਫ਼ਲਿਸਤੀਆਂ ਦੇ ਸ਼ਹਿਰ ਗਿਬਥੋਨ ਦੇ ਵਿਰੁੱਧ ਡੇਰੇ ਲਾਏ ਹੋਏ ਸਨ।
16 ਤਾਂ ਡੇਰੇ ਦੇ ਲੋਕਾਂ ਨੇ ਸੁਣਿਆ ਕਿ ਜ਼ਿਮਰੀ ਨੇ ਗੋਸ਼ਟ ਕਰਕੇ ਪਾਤਸ਼ਾਹ ਨੂੰ ਵੀ ਮਾਰ ਸੁੱਟਿਆ ਹੈ ਸੋ ਸਾਰੇ ਇਸਰਾਏਲ ਨੇ ਉਸੇ ਦਿਨ ਡੇਰੇ ਵਿੱਚ ਆਮਰੀ ਸੈਨਾਪਤੀ ਨੂੰ ਇਸਰਾਏਲ ਉੱਤੇ ਪਾਤਸ਼ਾਹ ਬਣਾਇਆ।
17 ਤਾਂ ਆਮਰੀ ਨੇ ਸਾਰੇ ਇਸਰਾਏਲ ਸਣੇ ਗਿਬਥੋਨ ਤੋਂ ਚੜ੍ਹ ਕੇ ਤਿਰਸਾਹ ਨੂੰ ਘੇਰ ਲਿਆ।
18 ਅਤੇ ਇਸ ਤਰ੍ਹਾਂ ਹੋਇਆ ਜਦ ਜ਼ਿਮਰੀ ਨੇ ਵੇਖਿਆ ਕਿ ਸ਼ਹਿਰ ਜਿੱਤਿਆ ਗਿਆ ਹੈ ਤਾਂ ਪਾਤਸ਼ਾਹੀ ਮਹਿਲ ਦੇ ਕਿਲ੍ਹੇ ਵਿੱਚ ਜਾ ਕੇ ਉਸ ਨੇ ਪਾਤਸ਼ਾਹੀ ਮਹਿਲ ਨੂੰ ਅੱਗ ਲਾ ਕੇ ਆਪਣੇ ਆਪ ਨੂੰ ਸਾੜ ਲਿਆ। ਸੋ ਉਹ ਮਰ ਗਿਆ।
19 ਇਹ ਉਸ ਦੇ ਪਾਪਾਂ ਦੇ ਕਾਰਨ ਹੋਇਆ ਜੋ ਉਸ ਨੇ ਕੀਤੇ ਜਦ ਉਸ ਨੇ ਯਹੋਵਾਹ ਦੇ ਵੇਖਣ ਵਿੱਚ ਬੁਰਿਆਈ ਕੀਤੀ ਅਤੇ ਯਾਰਾਬੁਆਮ ਦੇ ਰਾਹ ਵਿੱਚ ਚੱਲਦਾ ਰਿਹਾ ਅਤੇ ਜਦ ਉਸ ਨੇ ਆਪ ਪਾਪ ਕੀਤਾ ਜਿਸ ਤੋਂ ਇਸਰਾਏਲ ਨੂੰ ਵੀ ਪਾਪੀ ਬਣਾਇਆ।
20 ਜ਼ਿਮਰੀ ਦੀਆਂ ਬਾਕੀ ਗੱਲਾਂ ਅਤੇ ਉਹ ਆਕੀਪੁਣਾ ਜੋ ਉਸ ਨੇ ਕੀਤਾ ਕੀ ਉਹ ਸਭ ਇਸਰਾਏਲ ਦੇ ਪਾਤਸ਼ਾਹਾਂ ਦੇ ਇਤਿਹਾਸ ਦੀ ਪੋਥੀ ਵਿੱਚ ਨਹੀਂ ਲਿਖੇ ਹੋਏ ਹਨ?।
21 ਤਦ ਇਸਰਾਏਲ ਦੇ ਲੋਕ ਦੋ ਹਿੱਸਿਆਂ ਵਿੱਚ ਵੰਡੇ ਗਏ। ਅੱਧੇ ਲੋਕ ਗੀਨਥ ਦੇ ਪੁੱਤਰ ਤਿਬਨੀ ਦੇ ਮਗਰ ਸਨ ਕਿ ਉਹ ਉਸ ਨੂੰ ਪਾਤਸ਼ਾਹ ਬਣਾਉਣ ਅਤੇ ਅੱਧੇ ਆਮਰੀ ਦੇ ਮਗਰ ਸਨ।
22 ਪਰ ਆਮਰੀ ਦੇ ਤਰਫਦਾਰ ਗੀਨਥ ਦੇ ਪੁੱਤਰ ਤਿਬਨੀ ਦੇ ਤਰਫਦਾਰਾਂ ਨਾਲੋਂ ਤਕੜੇ ਨਿੱਕਲੇ ਸੋ ਤਿਬਨੀ ਮਾਰ ਗਿਆ ਅਤੇ ਆਮਰੀ ਰਾਜ ਕਰਨ ਲੱਗਾ।
23 ਯਹੂਦਾਹ ਦੇ ਪਾਤਸ਼ਾਹ ਆਸਾ ਦੇ ਇਕੱਤੀਵੇਂ ਸਾਲ ਵਿੱਚ ਆਮਰੀ ਇਸਰਾਏਲ ਉੱਤੇ ਰਾਜ ਕਰਨ ਲੱਗਾ ਅਤੇ ਬਾਰਾਂ ਸਾਲ ਰਾਜ ਕਰਦਾ ਰਿਹਾ ਜਿਨ੍ਹਾਂ ਦੇ ਵਿੱਚੋਂ ਛੇ ਸਾਲ ਤਿਰਸਾਹ ਵਿੱਚ ਰਾਜ ਕੀਤਾ।
24 ਉਸ ਨੇ ਸਾਮਰਿਯਾ ਦੇ ਪਰਬਤ ਨੂੰ ਸ਼ਾਮਰ ਨਾਮਕ ਮਨੁੱਖ ਤੋਂ ਸੱਤਰ ਕਿੱਲੋ ਚਾਂਦੀ ਦੇ ਕੇ ਮੁੱਲ ਲਿਆ ਅਤੇ ਉਸ ਪਰਬਤ ਉੱਤੇ ਇੱਕ ਸ਼ਹਿਰ ਬਣਾਇਆ ਜਿਸ ਦਾ ਨਾਮ ਸ਼ਮਰ ਦੇ ਨਾਮ ਉੱਤੇ ਜੋ ਉਸ ਪਰਬਤ ਦਾ ਮਾਲਕ ਸੀ, ਸਾਮਰਿਯਾ ਰੱਖਿਆ।
25 ਪਰ ਆਮਰੀ ਨੇ ਯਹੋਵਾਹ ਦੇ ਵੇਖਣ ਵਿੱਚ ਬੁਰਿਆਈ ਕੀਤੀ ਸਗੋਂ ਉਸ ਨੇ ਆਪਣੇ ਸਭ ਪਹਿਲਿਆਂ ਨਾਲੋਂ ਵੀ ਵੱਧ ਬੁਰਿਆਈ ਕੀਤੀ।
26 ਉਹ ਨਬਾਟ ਦੇ ਪੁੱਤਰ ਯਾਰਾਬੁਆਮ ਦੇ ਸਾਰਿਆਂ ਰਾਹਾਂ ਵਿੱਚ ਚੱਲਦਾ ਰਿਹਾ ਅਤੇ ਉਹ ਦੇ ਪਾਪਾਂ ਵਿੱਚ ਵੀ ਜਿਨ੍ਹਾਂ ਨਾਲ ਉਸ ਨੇ ਇਸਰਾਏਲ ਤੋਂ ਪਾਪ ਕਰਵਾਏ ਜਦ ਉਨ੍ਹਾਂ ਨੇ ਇਸਰਾਏਲ ਦੇ ਪਰਮੇਸ਼ੁਰ ਯਹੋਵਾਹ ਨੂੰ ਆਪਣੇ ਵਿਅਰਥ ਕੰਮਾਂ ਨਾਲ ਕ੍ਰੋਧਵਾਨ ਕੀਤਾ।
27 ਅਤੇ ਆਮਰੀ ਦੇ ਬਾਕੀ ਕੰਮ ਅਤੇ ਉਹ ਬਲ ਜੋ ਉਸ ਨੇ ਵਿਖਾਇਆ ਕੀ ਇਹ ਸਭ ਇਸਰਾਏਲ ਦੇ ਪਾਤਸ਼ਾਹਾਂ ਦੇ ਇਤਿਹਾਸ ਦੀ ਪੋਥੀ ਵਿੱਚ ਨਹੀਂ ਲਿਖੇ ਹੋਏ ਹਨ?
28 ਸੋ ਆਮਰੀ ਮਰ ਕੇ ਆਪਣੇ ਪੁਰਖਿਆਂ ਦੇ ਨਾਲ ਜਾ ਮਿਲਿਆ ਅਤੇ ਸਾਮਰਿਯਾ ਵਿੱਚ ਦੱਬਿਆ ਗਿਆ ਅਤੇ ਉਸ ਦਾ ਪੁੱਤਰ ਅਹਾਬ ਉਸ ਦੇ ਥਾਂ ਰਾਜ ਕਰਨ ਲੱਗਾ।
29 ਯਹੂਦਾਹ ਦੇ ਪਾਤਸ਼ਾਹ ਆਸਾ ਦੇ ਰਾਜ ਦੇ ਅਠੱਤੀਵੇਂ ਸਾਲ ਵਿੱਚ ਆਮਰੀ ਦਾ ਪੁੱਤਰ ਅਹਾਬ ਇਸਰਾਏਲ ਉੱਤੇ ਰਾਜ ਕਰਨ ਲੱਗਾ ਅਤੇ ਆਮਰੀ ਦਾ ਪੁੱਤਰ ਅਹਾਬ ਇਸਰਾਏਲ ਉੱਤੇ ਸਾਮਰਿਯਾ ਵਿੱਚ ਬਾਈ ਸਾਲ ਰਾਜ ਕਰਦਾ ਰਿਹਾ।
30 ਅਤੇ ਆਮਰੀ ਦੇ ਪੁੱਤਰ ਅਹਾਬ ਨੇ ਯਹੋਵਾਹ ਦੇ ਵੇਖਣ ਵਿੱਚ ਆਪਣੇ ਸਾਰੇ ਪਹਿਲਿਆਂ ਨਾਲੋਂ ਵੱਧ ਬਦੀ ਕੀਤੀ।
1 ਰਾਜਾ 16 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ