2ਕਿ ਇਸ ਲਈ ਕਿ ਮੈਂ ਤੈਨੂੰ ਧੂੜ ਦੇ ਵਿੱਚੋਂ ਉਠਾਇਆ ਅਤੇ ਆਪਣੀ ਪਰਜਾ ਇਸਰਾਏਲ ਉੱਤੇ ਤੈਨੂੰ ਪ੍ਰਧਾਨ ਠਹਿਰਾਇਆ ਪਰ ਤੂੰ ਯਾਰਾਬੁਆਮ ਦੇ ਰਾਹ ਵਿੱਚ ਤੁਰਿਆ ਅਤੇ ਮੇਰੀ ਪਰਜਾ ਇਸਰਾਏਲ ਤੋਂ ਪਾਪ ਕਰਵਾਇਆ ਜੋ ਉਹ ਆਪਣੇ ਪਾਪਾਂ ਨਾਲ ਮੈਨੂੰ ਕ੍ਰੋਧਵਾਨ ਕਰਨ।
3ਤਾਂ ਵੇਖ ਮੈਂ ਬਆਸ਼ਾ ਤੇ ਉਹ ਦੇ ਘਰਾਣੇ ਨੂੰ ਮਿਟਾ ਦਿਆਂਗਾ ਅਤੇ ਮੈਂ ਤੇਰੇ ਘਰਾਣੇ ਨੂੰ ਨਬਾਟ ਦੇ ਪੁੱਤਰ ਯਾਰਾਬੁਆਮ ਦੇ ਘਰਾਣੇ ਵਰਗਾ ਕਰ ਦਿਆਂਗਾ।
4ਜੋ ਬਆਸ਼ਾ ਦੀ ਅੰਸ ਦਾ ਸ਼ਹਿਰ ਵਿੱਚ ਮਰ ਜਾਵੇ ਉਹ ਨੂੰ ਕੁੱਤੇ ਖਾਣਗੇ ਅਤੇ ਜੋ ਉਹ ਦੀ ਅੰਸ ਦਾ ਰੜੇ ਵਿੱਚ ਮਰ ਜਾਵੇ ਅਕਾਸ਼ ਦੇ ਪੰਛੀ ਉਹ ਨੂੰ ਖਾ ਜਾਣਗੇ।
5ਹੁਣ ਬਆਸ਼ਾ ਦੀਆਂ ਬਾਕੀ ਗੱਲਾਂ ਅਤੇ ਜੋ ਕੁਝ ਉਸ ਨੇ ਕੀਤਾ ਅਤੇ ਉਸ ਦਾ ਬਲ ਕੀ ਇਹ ਸਭ ਇਸਰਾਏਲ ਦੇ ਪਾਤਸ਼ਾਹਾਂ ਦੇ ਇਤਿਹਾਸ ਦੀ ਪੋਥੀ ਵਿੱਚ ਨਹੀਂ ਲਿਖੇ ਹੋਏ?
6ਸੋ ਬਆਸ਼ਾ ਮਰ ਕੇ ਆਪਣੇ ਪੁਰਖਿਆਂ ਨਾਲ ਜਾ ਮਿਲਿਆ ਅਤੇ ਤਿਰਸਾਹ ਵਿੱਚ ਦੱਬਿਆ ਗਿਆ ਅਤੇ ਉਸ ਦਾ ਪੁੱਤਰ ਏਲਾਹ ਉਸ ਦੇ ਥਾਂ ਰਾਜ ਕਰਨ ਲੱਗਾ।
7ਨਾਲੇ ਹਨਾਨੀ ਦੇ ਪੁੱਤਰ ਯੇਹੂ ਨਬੀ ਨੂੰ ਵੀ ਯਹੋਵਾਹ ਦਾ ਬਚਨ ਬਆਸ਼ਾ ਅਤੇ ਉਸ ਦੇ ਘਰਾਣੇ ਦੇ ਵਿਰੁੱਧ ਆਇਆ ਅਤੇ ਇਹ ਦਾ ਕਾਰਨ ਉਹ ਸਭ ਬੁਰਿਆਈ ਸੀ ਜੋ ਉਸ ਨੇ ਯਹੋਵਾਹ ਦੇ ਵੇਖਣ ਵਿੱਚ ਕੀਤੀ ਜਦ ਉਸ ਨੇ ਆਪਣੇ ਹੱਥਾਂ ਦੇ ਕੰਮ ਨਾਲ ਅਤੇ ਯਾਰਾਬੁਆਮ ਦੇ ਘਰਾਣੇ ਜਿਹਾ ਹੋਣ ਨਾਲ ਉਹ ਨੂੰ ਕ੍ਰੋਧਵਾਨ ਕੀਤਾ ਅਤੇ ਇਸ ਲਈ ਵੀ ਕਿ ਉਸ ਨੇ ਉਹ ਨੂੰ ਮਾਰ ਸੁੱਟਿਆ।
8ਯਹੂਦਾਹ ਦੇ ਪਾਤਸ਼ਾਹ ਆਸਾ ਦੇ ਰਾਜ ਦੇ ਛੱਬੀਵੇਂ ਸਾਲ ਵਿੱਚ ਬਆਸ਼ਾ ਦਾ ਪੁੱਤਰ ਏਲਾਹ ਇਸਰਾਏਲ ਉੱਤੇ ਰਾਜ ਕਰਨ ਲੱਗਾ ਅਤੇ ਤਿਰਸਾਹ ਵਿੱਚ ਦੋ ਸਾਲ ਰਾਜ ਕੀਤਾ।
9ਜਦ ਉਹ ਤਿਰਸਾਹ ਵਿੱਚ ਅਰਸਾ ਦੇ ਘਰ ਵਿੱਚ ਜੋ ਤਿਰਸਾਹ ਵਿੱਚ ਉਹ ਦੇ ਘਰ ਦਾ ਦੀਵਾਨ ਸੀ ਪੀ-ਪੀ ਕੇ ਮਸਤ ਹੋ ਰਿਹਾ ਸੀ, ਤਾਂ ਉਹ ਦੇ ਟਹਿਲੂਏ ਜ਼ਿਮਰੀ ਨੇ ਜੋ ਉਹ ਦੇ ਅੱਧੇ ਰਥਾਂ ਦਾ ਸਰਦਾਰ ਸੀ ਉਹ ਦੇ ਵਿਰੁੱਧ ਗੋਸ਼ਟ ਮੇਲੀ।