Text copied!
Bibles in Panjabi

1 ਰਾਜਾ 16:31-34 in Panjabi

Help us?

1 ਰਾਜਾ 16:31-34 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

31 ਤਾਂ ਇਸ ਤਰ੍ਹਾਂ ਹੋਇਆ ਕਿ ਨਬਾਟ ਦੇ ਪੁੱਤਰ ਯਾਰਾਬੁਆਮ ਦੇ ਪਾਪਾਂ ਵਿੱਚ ਚੱਲਣਾ ਆਮ ਜਿਹੀ ਗੱਲ ਜਾਣ ਕੇ ਉਹ ਨੇ ਸੀਦੋਨੀਆਂ ਦੇ ਰਾਜਾ ਅਥਬਆਲ ਦੀ ਧੀ ਈਜ਼ਬਲ ਨੂੰ ਵਿਆਹ ਲਿਆ ਅਤੇ ਜਾ ਕੇ ਬਆਲ ਦੀ ਪੂਜਾ ਕੀਤੀ ਅਤੇ ਉਸ ਦੇ ਅੱਗੇ ਮੱਥਾ ਟੇਕਿਆ।
32 ਨਾਲੇ ਉਹ ਨੇ ਬਆਲ ਲਈ ਬਆਲ ਦੇ ਭਵਨ ਵਿੱਚ ਜੋ ਉਹ ਨੇ ਸਾਮਰਿਯਾ ਵਿੱਚ ਬਣਾਇਆ ਇੱਕ ਜਗਵੇਦੀ ਬਣਾਈ।
33 ਅਤੇ ਅਹਾਬ ਨੇ ਇੱਕ ਟੁੰਡ ਬਣਾਇਆ ਸੋ ਅਹਾਬ ਨੇ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਨੂੰ ਉਨ੍ਹਾਂ ਸਭਨਾਂ ਇਸਰਾਏਲੀ ਪਾਤਸ਼ਾਹਾਂ ਨਾਲੋਂ ਜੋ ਉਸ ਤੋਂ ਪਹਿਲੇ ਸਨ ਵੱਧ ਕ੍ਰੋਧ ਚੜ੍ਹਾਇਆ।
34 ਉਹ ਦੇ ਦਿਨਾਂ ਵਿੱਚ ਹੀਏਲ ਬੈਤਏਲੀ ਨੇ ਯਰੀਹੋ ਨੂੰ ਬਣਾਇਆ, ਉਸ ਨੇ ਆਪਣੇ ਪਹਿਲੌਠੇ ਪੁੱਤਰ ਅਬੀਰਾਮ ਉੱਤੇ ਉਹ ਦੀ ਨੀਂਹ ਧਰੀ ਅਤੇ ਆਪਣੇ ਨਿੱਕੇ ਪੁੱਤਰ ਸਗੂਬ ਨਾਲ ਉਹ ਦੇ ਫਾਟਕ ਖੜੇ ਕੀਤੇ। ਇਹ ਉਸ ਬਚਨ ਦੇ ਅਨੁਸਾਰ ਹੋਇਆ ਜੋ ਯਹੋਵਾਹ ਨੇ ਨੂਨ ਦੇ ਪੁੱਤਰ ਯਹੋਸ਼ੁਆ ਦੇ ਰਾਹੀਂ ਆਖਿਆ ਸੀ।
1 ਰਾਜਾ 16 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ