Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - 1 ਰਾਜਾ - 1 ਰਾਜਾ 16

1 ਰਾਜਾ 16:4-17

Help us?
Click on verse(s) to share them!
4ਜੋ ਬਆਸ਼ਾ ਦੀ ਅੰਸ ਦਾ ਸ਼ਹਿਰ ਵਿੱਚ ਮਰ ਜਾਵੇ ਉਹ ਨੂੰ ਕੁੱਤੇ ਖਾਣਗੇ ਅਤੇ ਜੋ ਉਹ ਦੀ ਅੰਸ ਦਾ ਰੜੇ ਵਿੱਚ ਮਰ ਜਾਵੇ ਅਕਾਸ਼ ਦੇ ਪੰਛੀ ਉਹ ਨੂੰ ਖਾ ਜਾਣਗੇ।
5ਹੁਣ ਬਆਸ਼ਾ ਦੀਆਂ ਬਾਕੀ ਗੱਲਾਂ ਅਤੇ ਜੋ ਕੁਝ ਉਸ ਨੇ ਕੀਤਾ ਅਤੇ ਉਸ ਦਾ ਬਲ ਕੀ ਇਹ ਸਭ ਇਸਰਾਏਲ ਦੇ ਪਾਤਸ਼ਾਹਾਂ ਦੇ ਇਤਿਹਾਸ ਦੀ ਪੋਥੀ ਵਿੱਚ ਨਹੀਂ ਲਿਖੇ ਹੋਏ?
6ਸੋ ਬਆਸ਼ਾ ਮਰ ਕੇ ਆਪਣੇ ਪੁਰਖਿਆਂ ਨਾਲ ਜਾ ਮਿਲਿਆ ਅਤੇ ਤਿਰਸਾਹ ਵਿੱਚ ਦੱਬਿਆ ਗਿਆ ਅਤੇ ਉਸ ਦਾ ਪੁੱਤਰ ਏਲਾਹ ਉਸ ਦੇ ਥਾਂ ਰਾਜ ਕਰਨ ਲੱਗਾ।
7ਨਾਲੇ ਹਨਾਨੀ ਦੇ ਪੁੱਤਰ ਯੇਹੂ ਨਬੀ ਨੂੰ ਵੀ ਯਹੋਵਾਹ ਦਾ ਬਚਨ ਬਆਸ਼ਾ ਅਤੇ ਉਸ ਦੇ ਘਰਾਣੇ ਦੇ ਵਿਰੁੱਧ ਆਇਆ ਅਤੇ ਇਹ ਦਾ ਕਾਰਨ ਉਹ ਸਭ ਬੁਰਿਆਈ ਸੀ ਜੋ ਉਸ ਨੇ ਯਹੋਵਾਹ ਦੇ ਵੇਖਣ ਵਿੱਚ ਕੀਤੀ ਜਦ ਉਸ ਨੇ ਆਪਣੇ ਹੱਥਾਂ ਦੇ ਕੰਮ ਨਾਲ ਅਤੇ ਯਾਰਾਬੁਆਮ ਦੇ ਘਰਾਣੇ ਜਿਹਾ ਹੋਣ ਨਾਲ ਉਹ ਨੂੰ ਕ੍ਰੋਧਵਾਨ ਕੀਤਾ ਅਤੇ ਇਸ ਲਈ ਵੀ ਕਿ ਉਸ ਨੇ ਉਹ ਨੂੰ ਮਾਰ ਸੁੱਟਿਆ।
8ਯਹੂਦਾਹ ਦੇ ਪਾਤਸ਼ਾਹ ਆਸਾ ਦੇ ਰਾਜ ਦੇ ਛੱਬੀਵੇਂ ਸਾਲ ਵਿੱਚ ਬਆਸ਼ਾ ਦਾ ਪੁੱਤਰ ਏਲਾਹ ਇਸਰਾਏਲ ਉੱਤੇ ਰਾਜ ਕਰਨ ਲੱਗਾ ਅਤੇ ਤਿਰਸਾਹ ਵਿੱਚ ਦੋ ਸਾਲ ਰਾਜ ਕੀਤਾ।
9ਜਦ ਉਹ ਤਿਰਸਾਹ ਵਿੱਚ ਅਰਸਾ ਦੇ ਘਰ ਵਿੱਚ ਜੋ ਤਿਰਸਾਹ ਵਿੱਚ ਉਹ ਦੇ ਘਰ ਦਾ ਦੀਵਾਨ ਸੀ ਪੀ-ਪੀ ਕੇ ਮਸਤ ਹੋ ਰਿਹਾ ਸੀ, ਤਾਂ ਉਹ ਦੇ ਟਹਿਲੂਏ ਜ਼ਿਮਰੀ ਨੇ ਜੋ ਉਹ ਦੇ ਅੱਧੇ ਰਥਾਂ ਦਾ ਸਰਦਾਰ ਸੀ ਉਹ ਦੇ ਵਿਰੁੱਧ ਗੋਸ਼ਟ ਮੇਲੀ।
10ਤਾਂ ਜ਼ਿਮਰੀ ਨੇ ਅੰਦਰ ਆ ਕੇ ਉਹ ਨੂੰ ਇਸ ਤਰ੍ਹਾਂ ਮਾਰਿਆ ਕਿ ਉਹ ਮਰ ਗਿਆ ਅਤੇ ਇਹ ਯਹੂਦਾਹ ਦੇ ਪਾਤਸ਼ਾਹ ਆਸਾ ਦੇ ਰਾਜ ਦੇ ਸਤਾਈਵੇਂ ਸਾਲ ਵਿੱਚ ਹੋਇਆ ਤਾਂ ਉਹ ਉਸ ਦੇ ਥਾਂ ਰਾਜ ਕਰਨ ਲੱਗਾ।
11ਫੇਰ ਇਸ ਤਰ੍ਹਾਂ ਹੋਇਆ ਕਿ ਜਦ ਉਹ ਰਾਜ ਕਰਨ ਲੱਗਾ ਤਾਂ ਰਾਜ ਗੱਦੀ ਉੱਤੇ ਬਹਿੰਦਿਆਂ ਸਾਰ ਉਸ ਨੇ ਬਆਸ਼ਾ ਦੇ ਸਾਰੇ ਘਰਾਣੇ ਨੂੰ ਮਾਰ ਸੁੱਟਿਆ ਅਤੇ ਇੱਕ ਵੀ ਨਰ ਉਹ ਦੇ ਸਾਕਾਂ ਅਤੇ ਮਿੱਤਰਾਂ ਵਿੱਚੋਂ ਨਾ ਛੱਡਿਆ।
12ਇਸ ਤਰ੍ਹਾਂ ਜ਼ਿਮਰੀ ਨੇ ਬਆਸ਼ਾ ਦੇ ਸਾਰੇ ਘਰਾਣੇ ਨੂੰ ਮਾਰਿਆ ਜਿਵੇਂ ਯਹੋਵਾਹ ਦਾ ਬਚਨ ਆਇਆ ਜਦ ਉਹ ਬਆਸ਼ਾ ਦੇ ਵਿਰੁੱਧ ਯੇਹੂ ਨਬੀ ਦੇ ਰਾਹੀਂ ਬੋਲਿਆ ਸੀ।
13ਬਆਸ਼ਾ ਦੇ ਸਾਰੇ ਪਾਪਾਂ ਦੇ ਅਤੇ ਉਹ ਦੇ ਪੁੱਤਰ ਏਲਾਹ ਦੇ ਪਾਪਾਂ ਦੇ ਕਾਰਨ ਇਹ ਹੋਇਆ ਜਿਨ੍ਹਾਂ ਨੇ ਪਾਪ ਕੀਤਾ ਸਗੋਂ ਇਸਰਾਏਲ ਤੋਂ ਪਾਪ ਕਰਵਾਇਆ ਜਦ ਉਨ੍ਹਾਂ ਨੇ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਨੂੰ ਆਪਣੇ ਵਿਅਰਥ ਕੰਮਾਂ ਦੇ ਨਾਲ ਕ੍ਰੋਧਵਾਨ ਕੀਤਾ।
14ਏਲਾਹ ਦੀਆਂ ਬਾਕੀ ਗੱਲਾਂ ਅਤੇ ਜੋ ਕੁਝ ਉਹ ਨੇ ਕੀਤਾ ਕੀ ਉਹ ਸਭ ਇਸਰਾਏਲ ਦੀਆਂ ਪਾਤਸ਼ਾਹਾਂ ਦੇ ਇਤਿਹਾਸ ਦੀ ਪੋਥੀ ਵਿੱਚ ਨਹੀਂ ਲਿਖੇ ਹੋਏ ਹਨ?
15ਯਹੂਦਾਹ ਦੇ ਪਾਤਸ਼ਾਹ ਆਸਾ ਦੇ ਸਤਾਈਵੇਂ ਸਾਲ ਵਿੱਚ ਜ਼ਿਮਰੀ ਨੇ ਤਿਰਸਾਹ ਵਿੱਚ ਸੱਤ ਦਿਨ ਰਾਜ ਕੀਤਾ ਅਤੇ ਲੋਕਾਂ ਨੇ ਫ਼ਲਿਸਤੀਆਂ ਦੇ ਸ਼ਹਿਰ ਗਿਬਥੋਨ ਦੇ ਵਿਰੁੱਧ ਡੇਰੇ ਲਾਏ ਹੋਏ ਸਨ।
16ਤਾਂ ਡੇਰੇ ਦੇ ਲੋਕਾਂ ਨੇ ਸੁਣਿਆ ਕਿ ਜ਼ਿਮਰੀ ਨੇ ਗੋਸ਼ਟ ਕਰਕੇ ਪਾਤਸ਼ਾਹ ਨੂੰ ਵੀ ਮਾਰ ਸੁੱਟਿਆ ਹੈ ਸੋ ਸਾਰੇ ਇਸਰਾਏਲ ਨੇ ਉਸੇ ਦਿਨ ਡੇਰੇ ਵਿੱਚ ਆਮਰੀ ਸੈਨਾਪਤੀ ਨੂੰ ਇਸਰਾਏਲ ਉੱਤੇ ਪਾਤਸ਼ਾਹ ਬਣਾਇਆ।
17ਤਾਂ ਆਮਰੀ ਨੇ ਸਾਰੇ ਇਸਰਾਏਲ ਸਣੇ ਗਿਬਥੋਨ ਤੋਂ ਚੜ੍ਹ ਕੇ ਤਿਰਸਾਹ ਨੂੰ ਘੇਰ ਲਿਆ।

Read 1 ਰਾਜਾ 161 ਰਾਜਾ 16
Compare 1 ਰਾਜਾ 16:4-171 ਰਾਜਾ 16:4-17