Text copied!
Bibles in Panjabi

1 ਰਾਜਾ 17:3-11 in Panjabi

Help us?

1 ਰਾਜਾ 17:3-11 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

3 ਐਥੋਂ ਚੱਲ ਦੇ ਅਤੇ ਆਪਣਾ ਮੁਹਾਣਾ ਪੂਰਬ ਵੱਲ ਫੇਰ ਅਤੇ ਆਪ ਨੂੰ ਕਰੀਥ ਦੇ ਨਾਲੇ ਕੋਲ ਜਿਹੜਾ ਯਰਦਨ ਦੇ ਸਾਹਮਣੇ ਹੈ ਲੁਕਾ ਲੈ।
4 ਤਾਂ ਇਸ ਤਰ੍ਹਾਂ ਹੋਵੇਗਾ ਕਿ ਤੂੰ ਉਸ ਨਾਲੇ ਵਿੱਚੋਂ ਪੀਵੇਂਗਾ ਅਤੇ ਮੈਂ ਪਹਾੜੀ ਕਾਂਵਾਂ ਨੂੰ ਹੁਕਮ ਦਿੱਤਾ ਹੈ ਕਿ ਉਹ ਤੈਨੂੰ ਉੱਥੇ ਹੀ ਪਾਲਣ।
5 ਤਾਂ ਉਹ ਚੱਲ ਪਿਆ ਅਤੇ ਯਹੋਵਾਹ ਦੇ ਬਚਨ ਅਨੁਸਾਰ ਕੀਤਾ। ਉਹ ਚੱਲ ਕੇ ਕਰੀਥ ਦੇ ਨਾਲੇ ਕੋਲ ਜਾ ਟਿਕਿਆ ਜਿਹੜਾ ਯਰਦਨ ਦੇ ਸਾਹਮਣੇ ਹੈ।
6 ਤਾਂ ਪਹਾੜੀ ਕਾਂ ਉਹ ਦੇ ਲਈ ਰੋਟੀ ਤੇ ਮਾਸ ਸਵੇਰ ਨੂੰ ਅਤੇ ਰੋਟੀ ਤੇ ਮਾਸ ਸ਼ਾਮ ਨੂੰ ਲਿਆਉਂਦੇ ਰਹੇ ਅਤੇ ਉਹ ਉਸ ਨਾਲੇ ਤੋਂ ਪਾਣੀ ਪੀ ਲੈਂਦਾ ਸੀ।
7 ਤਾਂ ਇਸ ਤਰ੍ਹਾਂ ਹੋਇਆ ਕਿ ਥੋੜੇ ਦਿਨਾਂ ਦੇ ਪਿੱਛੋਂ ਨਾਲਾ ਸੁੱਕ ਗਿਆ ਕਿਉਂ ਜੋ ਦੇਸ ਵਿੱਚ ਮੀਂਹ ਨਾ ਪਿਆ।
8 ਤਾਂ ਯਹੋਵਾਹ ਦਾ ਇਹ ਬਚਨ ਉਹ ਨੂੰ ਆਇਆ।
9 ਕਿ ਉੱਠ ਅਤੇ ਸੀਦੋਨ ਦੇ ਸਾਰਫਥ ਨੂੰ ਚਲਾ ਜਾ ਅਤੇ ਉੱਥੇ ਜਾ ਟਿੱਕ। ਵੇਖ ਮੈਂ ਇੱਕ ਵਿਧਵਾ ਔਰਤ ਨੂੰ ਹੁਕਮ ਦਿੱਤਾ ਹੈ ਕਿ ਉਹ ਤੇਰੀ ਪਾਲਣਾ ਕਰੇ।
10 ਸੋ ਉਹ ਉੱਠਿਆ ਅਤੇ ਸਾਰਫਥ ਨੂੰ ਚੱਲਿਆ ਗਿਆ ਅਤੇ ਜਾਂ ਸ਼ਹਿਰ ਦੇ ਦਰਵਾਜ਼ੇ ਕੋਲ ਆਇਆ ਤਾਂ ਵੇਖੋ ਉੱਥੇ ਇੱਕ ਵਿਧਵਾ ਲੱਕੜੀਆਂ ਚੁੱਗਦੀ ਸੀ ਤਾਂ ਉਸ ਉਹ ਨੂੰ ਉੱਚੀ ਦਿੱਤੀ ਆਖਿਆ, ਜ਼ਰਾ ਮੈਨੂੰ ਆਪਣੇ ਭਾਂਡੇ ਵਿੱਚ ਥੋੜਾ ਜਿਹਾ ਪਾਣੀ ਲਿਆ ਦੇ ਕਿ ਮੈਂ ਪੀ ਲਵਾਂ।
11 ਜਦ ਉਹ ਲਿਆਉਣ ਲਈ ਚੱਲੀ ਤਾਂ ਉਸ ਨੇ ਉਹ ਉੱਚੀ ਦਿੱਤੀ ਆਖਿਆ, ਜ਼ਰਾ ਇੱਕ ਚੱਪਾ ਟੁੱਕੜਾ ਵੀ ਆਪਣੇ ਹੱਥ ਵਿੱਚ ਲੈਂਦੀ ਆਵੀਂ।
1 ਰਾਜਾ 17 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ