Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - 1 ਰਾਜਾ - 1 ਰਾਜਾ 17

1 ਰਾਜਾ 17:4-10

Help us?
Click on verse(s) to share them!
4ਤਾਂ ਇਸ ਤਰ੍ਹਾਂ ਹੋਵੇਗਾ ਕਿ ਤੂੰ ਉਸ ਨਾਲੇ ਵਿੱਚੋਂ ਪੀਵੇਂਗਾ ਅਤੇ ਮੈਂ ਪਹਾੜੀ ਕਾਂਵਾਂ ਨੂੰ ਹੁਕਮ ਦਿੱਤਾ ਹੈ ਕਿ ਉਹ ਤੈਨੂੰ ਉੱਥੇ ਹੀ ਪਾਲਣ।
5ਤਾਂ ਉਹ ਚੱਲ ਪਿਆ ਅਤੇ ਯਹੋਵਾਹ ਦੇ ਬਚਨ ਅਨੁਸਾਰ ਕੀਤਾ। ਉਹ ਚੱਲ ਕੇ ਕਰੀਥ ਦੇ ਨਾਲੇ ਕੋਲ ਜਾ ਟਿਕਿਆ ਜਿਹੜਾ ਯਰਦਨ ਦੇ ਸਾਹਮਣੇ ਹੈ।
6ਤਾਂ ਪਹਾੜੀ ਕਾਂ ਉਹ ਦੇ ਲਈ ਰੋਟੀ ਤੇ ਮਾਸ ਸਵੇਰ ਨੂੰ ਅਤੇ ਰੋਟੀ ਤੇ ਮਾਸ ਸ਼ਾਮ ਨੂੰ ਲਿਆਉਂਦੇ ਰਹੇ ਅਤੇ ਉਹ ਉਸ ਨਾਲੇ ਤੋਂ ਪਾਣੀ ਪੀ ਲੈਂਦਾ ਸੀ।
7ਤਾਂ ਇਸ ਤਰ੍ਹਾਂ ਹੋਇਆ ਕਿ ਥੋੜੇ ਦਿਨਾਂ ਦੇ ਪਿੱਛੋਂ ਨਾਲਾ ਸੁੱਕ ਗਿਆ ਕਿਉਂ ਜੋ ਦੇਸ ਵਿੱਚ ਮੀਂਹ ਨਾ ਪਿਆ।
8ਤਾਂ ਯਹੋਵਾਹ ਦਾ ਇਹ ਬਚਨ ਉਹ ਨੂੰ ਆਇਆ।
9ਕਿ ਉੱਠ ਅਤੇ ਸੀਦੋਨ ਦੇ ਸਾਰਫਥ ਨੂੰ ਚਲਾ ਜਾ ਅਤੇ ਉੱਥੇ ਜਾ ਟਿੱਕ। ਵੇਖ ਮੈਂ ਇੱਕ ਵਿਧਵਾ ਔਰਤ ਨੂੰ ਹੁਕਮ ਦਿੱਤਾ ਹੈ ਕਿ ਉਹ ਤੇਰੀ ਪਾਲਣਾ ਕਰੇ।
10ਸੋ ਉਹ ਉੱਠਿਆ ਅਤੇ ਸਾਰਫਥ ਨੂੰ ਚੱਲਿਆ ਗਿਆ ਅਤੇ ਜਾਂ ਸ਼ਹਿਰ ਦੇ ਦਰਵਾਜ਼ੇ ਕੋਲ ਆਇਆ ਤਾਂ ਵੇਖੋ ਉੱਥੇ ਇੱਕ ਵਿਧਵਾ ਲੱਕੜੀਆਂ ਚੁੱਗਦੀ ਸੀ ਤਾਂ ਉਸ ਉਹ ਨੂੰ ਉੱਚੀ ਦਿੱਤੀ ਆਖਿਆ, ਜ਼ਰਾ ਮੈਨੂੰ ਆਪਣੇ ਭਾਂਡੇ ਵਿੱਚ ਥੋੜਾ ਜਿਹਾ ਪਾਣੀ ਲਿਆ ਦੇ ਕਿ ਮੈਂ ਪੀ ਲਵਾਂ।

Read 1 ਰਾਜਾ 171 ਰਾਜਾ 17
Compare 1 ਰਾਜਾ 17:4-101 ਰਾਜਾ 17:4-10