Text copied!
Bibles in Panjabi

1 ਰਾਜਾ 18:39-43 in Panjabi

Help us?

1 ਰਾਜਾ 18:39-43 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

39 ਜਦ ਲੋਕਾਂ ਨੇ ਇਹ ਵੇਖਿਆ ਤਦ ਉਹ ਮੂੰਹਾਂ ਭਰ ਡਿੱਗੇ ਅਤੇ ਆਖਿਆ, ਯਹੋਵਾਹ ਉਹੋ ਪਰਮੇਸ਼ੁਰ ਹੈ! ਯਹੋਵਾਹ ਉਹੋ ਪਰਮੇਸ਼ੁਰ ਹੈ!
40 ਤਾਂ ਏਲੀਯਾਹ ਨੇ ਉਨ੍ਹਾਂ ਨੂੰ ਆਖਿਆ, ਬਆਲ ਦੇ ਨਬੀਆਂ ਨੂੰ ਫੜ ਲਓ। ਉਹਨਾਂ ਵਿੱਚੋਂ ਇੱਕ ਵੀ ਨਾ ਬਚ ਨਿੱਕਲੇ। ਸੋ ਉਨ੍ਹਾਂ ਨੇ ਉਹਨਾਂ ਨੂੰ ਫੜ ਲਿਆ ਅਤੇ ਏਲੀਯਾਹ ਨੇ ਉਹਨਾਂ ਨੂੰ ਕੀਸ਼ੋਨ ਦੇ ਨਾਲੇ ਹੇਠਾਂ ਲੈ ਜਾ ਕੇ ਉੱਥੇ ਉਹਨਾਂ ਨੂੰ ਵੱਢ ਸੁੱਟਿਆ।
41 ਤਦ ਏਲੀਯਾਹ ਨੇ ਅਹਾਬ ਨੂੰ ਆਖਿਆ, ਚੜ੍ਹ ਜਾ ਅਤੇ ਖਾ ਪੀ ਕਿਉਂ ਜੋ ਡਾਢੇ ਮੀਂਹ ਦੀ ਅਵਾਜ਼ ਆਈ ਹੈ।
42 ਸੋ ਅਹਾਬ ਖਾਣ-ਪੀਣ ਨੂੰ ਚੜ੍ਹਿਆ ਅਤੇ ਏਲੀਯਾਹ ਕਰਮਲ ਦੀ ਟੀਸੀ ਉੱਤੇ ਚੜ੍ਹਿਆ ਅਤੇ ਧਰਤੀ ਤੱਕ ਝੁਕਿਆ ਅਤੇ ਆਪਣਾ ਮੂੰਹ ਗੋਡਿਆਂ ਵਿੱਚ ਰੱਖਿਆ।
43 ਤਾਂ ਉਸ ਨੇ ਆਪਣੇ ਬਾਲਕੇ ਨੂੰ ਆਖਿਆ, ਚੜ੍ਹ ਕੇ ਸਮੁੰਦਰ ਵੱਲ ਵੇਖ। ਉਹ ਚੜ੍ਹਿਆ ਜਦ ਵੇਖਿਆ ਤਾਂ ਆਖਿਆ, ਕੁਝ ਨਹੀਂ ਹੈ। ਫੇਰ ਉਸ ਨੇ ਆਖਿਆ, ਸੱਤ ਵਾਰ ਮੁੜ ਜਾ।
1 ਰਾਜਾ 18 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ