Text copied!
Bibles in Panjabi

1 ਰਾਜਾ 18:5-21 in Panjabi

Help us?

1 ਰਾਜਾ 18:5-21 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

5 ਤਾਂ ਅਹਾਬ ਨੇ ਓਬਦਿਆਹ ਨੂੰ ਆਖਿਆ, ਦੇਸ ਵਿੱਚ ਸਾਰੇ ਸੋਤਿਆਂ ਕੋਲ ਅਤੇ ਸਾਰੇ ਨਾਲਿਆਂ ਕੋਲ ਜਾ ਸ਼ਾਇਦ ਸਾਨੂੰ ਘਾਹ ਲੱਭੇ ਅਤੇ ਅਸੀਂ ਘੋੜੇ ਖੱਚਰਾਂ ਨੂੰ ਜਿਉਂਦੇ ਰੱਖ ਸਕੀਏ ਅਤੇ ਡੰਗਰਾਂ ਨੂੰ ਨਾ ਗੁਆਈਏ।
6 ਸੋ ਉਨ੍ਹਾਂ ਨੇ ਦੇਸ ਦੇ ਵਿੱਚੋਂ ਲੰਘਣ ਲਈ ਉਹ ਨੂੰ ਵੰਡ ਦਿੱਤਾ, ਅਹਾਬ ਇਕੱਲਾ ਇੱਕ ਰਾਹ ਗਿਆ ਅਤੇ ਓਬਦਿਆਹ ਇਕੱਲਾ ਦੂਜੇ ਰਾਹ ਗਿਆ।
7 ਜਦ ਓਬਦਿਆਹ ਰਾਹ ਵਿੱਚ ਸੀ ਤਾਂ ਵੇਖੋ ਏਲੀਯਾਹ ਉਸ ਨੂੰ ਮਿਲ ਪਿਆ ਅਤੇ ਉਸ ਨੇ ਉਹ ਨੂੰ ਪਹਿਚਾਣਿਆ ਅਤੇ ਮੂੰਹ ਪਰਨੇ ਡਿੱਗ ਕੇ ਆਖਿਆ, ਭਲਾ, ਮੇਰਾ ਸੁਆਮੀ ਏਲੀਯਾਹ ਤੂੰ ਹੀ ਹੈਂ?
8 ਉਸ ਨੇ ਆਖਿਆ, ਮੈਂ ਹੀ ਹਾਂ। ਜਾ ਆਪਣੇ ਮਾਲਕ ਨੂੰ ਆਖ ਕਿ ਵੇਖੋ ਏਲੀਯਾਹ ਆਇਆ।
9 ਉਸ ਨੇ ਆਖਿਆ, ਮੈਂ ਕੀ ਪਾਪ ਕੀਤਾ ਜੋ ਤੂੰ ਆਪਣੇ ਦਾਸ ਨੂੰ ਅਹਾਬ ਦੇ ਹੱਥ ਵਿੱਚ ਦੇਵੇਂ ਕਿ ਉਹ ਮੈਨੂੰ ਮਾਰ ਸੁੱਟੇ।
10 ਜਿਉਂਦੇ ਯਹੋਵਾਹ ਤੇਰੇ ਪਰਮੇਸ਼ੁਰ ਸਹੁੰ ਕੋਈ ਕੌਮ ਤੇ ਕੋਈ ਰਾਜ ਨਹੀਂ ਜਿੱਥੇ ਮੇਰੇ ਸੁਆਮੀ ਨੇ ਤੇਰੇ ਭਾਲਣ ਲਈ ਨਹੀਂ ਭੇਜਿਆ ਹੈ। ਜਦ ਉਨ੍ਹਾਂ ਨੇ ਆਖਿਆ ਕਿ ਉਹ ਐਥੇ ਨਹੀਂ ਤਦ ਉਸ ਨੇ ਉਸ ਰਾਜ ਤੇ ਕੌਮ ਤੋਂ ਸਹੁੰ ਚੁਕਾਈ ਕਿ ਉਨ੍ਹਾਂ ਨੇ ਤੈਨੂੰ ਨਹੀਂ ਲੱਭਿਆ।
11 ਹੁਣ ਤੂੰ ਕਹਿੰਦਾ ਹੈਂ ਕਿ ਜਾ ਆਪਣੇ ਮਾਲਕ ਨੂੰ ਆਖ ਕਿ ਵੇਖੋ ਏਲੀਯਾਹ ਆਇਆ ਹੈ।
12 ਅਤੇ ਇਸ ਤਰ੍ਹਾਂ ਹੋਵੇਗਾ ਕਿ ਜਦ ਮੈਂ ਤੇਰੇ ਕੋਲ ਚੱਲਿਆ ਜਾਂਵਾਂਗਾ ਤਾਂ ਯਹੋਵਾਹ ਦਾ ਆਤਮਾ ਤੈਨੂੰ ਖਬਰੇ ਕਿੱਥੇ ਲੈ ਜਾਵੇ ਅਤੇ ਮੈਂ ਜਾ ਕੇ ਅਹਾਬ ਨੂੰ ਦੱਸਾਂ ਅਤੇ ਤੂੰ ਉਹ ਨੂੰ ਨਾ ਲੱਭੇ ਤਾਂ ਉਹ ਮੈਨੂੰ ਵੱਢ ਸੁੱਟੇਗਾ ਪਰ ਤੇਰਾ ਦਾਸ ਬਚਪਨ ਤੋਂ ਯਹੋਵਾਹ ਦਾ ਭੈਅ ਮੰਨਦਾ ਰਿਹਾ।
13 ਭਲਾ, ਮੇਰੇ ਸੁਆਮੀ ਨੂੰ ਉਹ ਨਹੀਂ ਦੱਸਿਆ ਗਿਆ ਜੋ ਮੈਂ ਕੀਤਾ ਜਦ ਈਜ਼ਬਲ ਯਹੋਵਾਹ ਦੇ ਨਬੀਆਂ ਨੂੰ ਵੱਢ ਰਹੀ ਸੀ ਕਿ ਮੈਂ ਕਿਵੇਂ ਯਹੋਵਾਹ ਦੇ ਨਬੀਆਂ ਵਿੱਚੋਂ ਸੌ ਮਨੁੱਖ ਪੰਜਾਹ-ਪੰਜਾਹ ਕਰ ਕੇ ਇੱਕ ਖੁੰਧਰ ਵਿੱਚ ਲੁਕਾ ਛੱਡੇ ਸਨ ਨਾਲੇ ਉਨ੍ਹਾਂ ਨੂੰ ਅੰਨ ਪਾਣੀ ਦਿੱਤਾ ਸੀ?
14 ਹੁਣ ਤੂੰ ਕਹਿੰਦਾ ਹੈਂ ਜਾ ਆਪਣੇ ਮਾਲਕ ਨੂੰ ਆਖ ਕਿ ਵੇਖੋ ਏਲੀਯਾਹ ਆਇਆ ਹੈ। ਉਹ ਮੈਨੂੰ ਵੱਢ ਸੁੱਟੇਗਾ।
15 ਤਾਂ ਏਲੀਯਾਹ ਨੇ ਆਖਿਆ, ਸੈਨਾਂ ਦੇ ਯਹੋਵਾਹ ਦੀ ਸਹੁੰ ਜਿਹ ਦੇ ਅੱਗੇ ਮੈਂ ਖੜ੍ਹਾ ਹਾਂ ਮੈਂ ਅੱਜ ਆਪਣਾ ਆਪ ਉਹ ਨੂੰ ਸੱਚ-ਮੁੱਚ ਵਿਖਾਵਾਂਗਾ।
16 ਸੋ ਓਬਦਿਆਹ ਅਹਾਬ ਨੂੰ ਮਿਲਣ ਲਈ ਗਿਆ ਅਤੇ ਉਹ ਨੂੰ ਖ਼ਬਰ ਦਿੱਤੀ। ਤਾਂ ਅਹਾਬ ਏਲੀਯਾਹ ਦੇ ਮਿਲਣ ਨੂੰ ਆਇਆ।
17 ਫੇਰ ਇਸ ਤਰ੍ਹਾਂ ਹੋਇਆ ਜਦ ਅਹਾਬ ਨੇ ਏਲੀਯਾਹ ਨੂੰ ਦੇਖਿਆ ਤਦ ਅਹਾਬ ਨੇ ਉਸ ਨੂੰ ਆਖਿਆ, ਭਲਾ, ਤੂੰ ਹੀ ਹੈਂ ਹੇ ਇਸਰਾਏਲ ਦੇ ਦੁੱਖ ਦੇਣ ਵਾਲਿਆ?
18 ਤਾਂ ਉਸਨੇ ਆਖਿਆ, ਮੈਂ ਇਸਰਾਏਲ ਨੂੰ ਦੁੱਖ ਨਹੀਂ ਦਿੱਤਾ ਸਗੋਂ ਤੂੰ ਅਤੇ ਤੇਰੇ ਪਿਤਾ ਦੇ ਘਰਾਣੇ ਨੇ ਜਦ ਤੁਸੀਂ ਯਹੋਵਾਹ ਦੇ ਹੁਕਮਾਂ ਨੂੰ ਛੱਡ ਦਿੱਤਾ ਅਤੇ ਬਆਲ ਦੇ ਮਗਰ ਚੱਲ ਪਾਏ।
19 ਹੁਣ ਤੂੰ ਮੇਰੇ ਲਈ ਸਾਰਾ ਇਸਰਾਏਲ ਕਰਮਲ ਪਰਬਤ ਕੋਲ ਸੱਦ ਕੇ ਇਕੱਠਾ ਕਰ ਨਾਲੇ ਬਆਲ ਦੇ ਸਾਢੇ ਚਾਰ ਸੌ ਨਬੀ ਅਤੇ ਅਸ਼ੇਰਾਹ ਦੇਵੀਂ ਦੇ ਚਾਰ ਸੌ ਨਬੀ ਜਿਹੜੇ ਈਜ਼ਬਲ ਦੇ ਲੰਗਰ ਵਿੱਚੋਂ ਖਾਂਦੇ ਹਨ।
20 ਇਸ ਤੋਂ ਬਾਅਦ ਅਹਾਬ ਨੇ ਸਾਰੇ ਇਸਰਾਏਲੀਆਂ ਨੂੰ ਸੱਦਿਆ ਅਤੇ ਉਹਨਾਂ ਨਬੀਆਂ ਨੂੰ ਕਰਮਲ ਪਰਬਤ ਉੱਤੇ ਇਕੱਠਾ ਕੀਤਾ।
21 ਤਾਂ ਏਲੀਯਾਹ ਸਾਰੇ ਲੋਕਾਂ ਕੋਲ ਆਇਆ ਅਤੇ ਉਨ੍ਹਾਂ ਨੂੰ ਆਖਿਆ, ਭਲਾ, ਤੁਸੀਂ ਕਦ ਤੱਕ ਦੋ ਖਿਆਲਾਂ ਉੱਤੇ ਲੰਗੜਾ ਕੇ ਚੱਲੋਗੇ? ਜੇ ਯਹੋਵਾਹ ਪਰਮੇਸ਼ੁਰ ਹੈ ਤਾਂ ਉਹ ਦੇ ਮਗਰ ਲੱਗੋ ਪਰ ਜੇ ਬਆਲ ਹੈ ਤਾਂ ਉਹ ਦੇ ਮਗਰ ਲੱਗੋ ਤਾਂ ਲੋਕਾਂ ਨੇ ਉਸ ਦੇ ਉੱਤਰ ਵਿੱਚ ਇੱਕ ਗੱਲ ਵੀ ਨਾ ਆਖੀ।
1 ਰਾਜਾ 18 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ