17ਤਾਂ ਇਸ ਤਰ੍ਹਾਂ ਹੋਵੇਗਾ ਕਿ ਜਿਹੜਾ ਹਜ਼ਾਏਲ ਦੀ ਤਲਵਾਰ ਤੋਂ ਬਚੇਗਾ ਉਹ ਨੂੰ ਯੇਹੂ ਮਰੇਗਾ ਅਤੇ ਜਿਹੜਾ ਯੇਹੂ ਦੀ ਤਲਵਾਰ ਤੋਂ ਬਚੇਗਾ ਉਹ ਨੂੰ ਅਲੀਸ਼ਾ ਮਰੇਗਾ।
18ਪਰ ਮੈਂ ਇਸਰਾਏਲ ਵਿੱਚੋਂ ਆਪਣੇ ਲਈ ਸੱਤ ਹਜ਼ਾਰ ਰੱਖ ਲਏ ਹਨ ਉਹ ਸਭ ਜਿਨ੍ਹਾਂ ਨੇ ਆਪਣੇ ਗੋਡੇ ਬਆਲ ਦੇ ਅੱਗੇ ਨਹੀਂ ਟੇਕੇ ਅਤੇ ਉਹ ਸਾਰੇ ਮੂੰਹ ਜਿਨ੍ਹਾਂ ਨੇ ਉਹ ਨੂੰ ਨਹੀਂ ਚੁੰਮਿਆ।
19ਉਹ ਓਥੋਂ ਚੱਲ ਪਿਆ ਅਤੇ ਸ਼ਾਫਾਟ ਦੇ ਪੁੱਤਰ ਅਲੀਸ਼ਾ ਨੂੰ ਹਲ ਵਾਹੁੰਦਿਆਂ ਜਾ ਲੱਭਾ, ਉਹ ਦੀ ਬਾਰਾਂ ਹਲ਼ਾਂ ਦੀ ਵਾਹੀ ਸੀ ਅਤੇ ਬਾਰਵੀਂ ਜੋਗ ਦੇ ਮਗਰ ਉਹ ਆਪ ਸੀ। ਏਲੀਯਾਹ ਨੇ ਉਹ ਦੇ ਕੋਲ ਦੀ ਲੰਘ ਕੇ ਆਪਣੀ ਗੋਦੜੀ ਉਹ ਦੇ ਉੱਤੇ ਪਾ ਦਿੱਤੀ।
20ਤਾਂ ਉਹ ਬਲ਼ਦਾਂ ਨੂੰ ਛੱਡ ਕੇ ਏਲੀਯਾਹ ਦੇ ਮਗਰ ਦੌੜ ਗਿਆ ਅਤੇ ਉਸ ਨੂੰ ਆਖਿਆ, ਮੈਨੂੰ ਪਰਵਾਨਗੀ ਦੇਹ ਜੋ ਮੈਂ ਆਪਣੇ ਮਾਪਿਆਂ ਨੂੰ ਚੁੰਮ ਆਵਾਂ ਤਾਂ ਮੈਂ ਤੇਰੇ ਪਿੱਛੇ ਲੱਗ ਜਾਂਵਾਂਗਾ। ਉਸ ਨੇ ਉਹ ਨੂੰ ਆਖਿਆ, ਮੁੜ ਜਾ। ਮੈਂ ਤੈਨੂੰ ਕੀ ਕੀਤਾ?
21ਤਾਂ ਉਹ ਉਸ ਦੇ ਕੋਲੋਂ ਮੁੜ ਗਿਆ। ਉਸ ਇੱਕ ਜੋਗ ਬਲ਼ਦਾਂ ਦੀ ਲੈ ਕੇ ਉਨ੍ਹਾਂ ਨੂੰ ਵੱਢ ਸੁੱਟਿਆ ਅਤੇ ਹਲ ਪੰਜਾਲੀ ਦੀਆਂ ਲੱਕੜੀਆਂ ਨਾਲ ਉਨ੍ਹਾਂ ਦਾ ਮਾਸ ਰਿੰਨ੍ਹ ਕੇ ਲੋਕਾਂ ਨੂੰ ਦਿੱਤਾ ਤਾਂ ਉਹਨਾਂ ਨੇ ਖਾਧਾ। ਫੇਰ ਉਹ ਉੱਠਿਆ ਅਤੇ ਏਲੀਯਾਹ ਦੇ ਪਿੱਛੇ ਜਾ ਲੱਗਾ ਅਤੇ ਉਸ ਦੀ ਸੇਵਾ ਕਰਦਾ ਰਿਹਾ।