Text copied!
Bibles in Panjabi

1 ਰਾਜਾ 20:16-23 in Panjabi

Help us?

1 ਰਾਜਾ 20:16-23 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

16 ਉਹ ਦੁਪਹਿਰ ਨੂੰ ਨਿੱਕਲੇ ਪਰ ਬਨ-ਹਦਦ ਅਤੇ ਉਹ ਬੱਤੀ ਰਾਜੇ ਜੋ ਉਸ ਦੇ ਸਹਾਇਕ ਸਨ ਸ਼ਾਮਿਆਨੇ ਵਿੱਚ ਪੀ ਕੇ ਮਤਵਾਲੇ ਹੋ ਰਹੇ ਸਨ
17 ਤਦ ਸੂਬਿਆਂ ਦੇ ਸਰਦਾਰਾਂ ਦੇ ਜੁਆਨ ਪਹਿਲਾਂ ਨਿੱਕਲੇ ਅਤੇ ਬਨ-ਹਦਦ ਨੇ ਆਦਮੀ ਭੇਜੇ ਅਤੇ ਉਨ੍ਹਾਂ ਨੇ ਉਸ ਨੂੰ ਦੱਸਿਆ ਕਿ ਮਨੁੱਖ ਸਾਮਰਿਯਾ ਤੋਂ ਨਿੱਕਲੇ ਹਨ।
18 ਤਾਂ ਉਸ ਨੇ ਆਖਿਆ, ਜੇ ਉਹ ਸੁਲਾਹ ਲਈ ਨਿੱਕਲੇ ਹਨ ਤਾਂ ਉਨ੍ਹਾਂ ਨੂੰ ਜਿਉਂਦੇ ਫੜ ਲਓ ਅਤੇ ਜੇ ਉਹ ਲੜਨ ਨੂੰ ਨਿੱਕਲੇ ਹਨ ਤਾਂ ਵੀ ਜਿਉਂਦੇ ਫੜ ਲਓ।
19 ਸੋ ਇਹ ਜੋ ਸੂਬਿਆਂ ਦੇ ਸਰਦਾਰਾਂ ਦੇ ਜੁਆਨ ਸਨ ਸ਼ਹਿਰ ਤੋਂ ਉਸ ਫੌਜ ਸਣੇ ਜੋ ਉਨ੍ਹਾਂ ਦੇ ਪਿੱਛੇ ਸੀ ਨਿੱਕਲੇ।
20 ਅਤੇ ਇੱਕ-ਇੱਕ ਨੇ ਆਪਣੇ ਵੈਰੀ ਨੂੰ ਵੱਢ ਸੁੱਟਿਆ ਤਾਂ ਅਰਾਮੀ ਨੱਠੇ ਅਤੇ ਇਸਰਾਏਲ ਨੇ ਉਨ੍ਹਾਂ ਦਾ ਪਿੱਛਾ ਕੀਤਾ ਅਤੇ ਅਰਾਮ ਦਾ ਰਾਜਾ ਬਨ-ਹਦਦ ਇੱਕ ਘੋੜੇ ਉੱਤੇ ਘੋੜ ਚੜ੍ਹਿਆਂ ਦੇ ਨਾਲ ਭੱਜ ਗਿਆ।
21 ਤਾਂ ਇਸਰਾਏਲ ਦੇ ਪਾਤਸ਼ਾਹ ਨੇ ਬਾਹਰ ਨਿੱਕਲ ਕੇ ਘੋੜਿਆਂ ਅਤੇ ਰਥਾਂ ਨੂੰ ਮਾਰਿਆ ਅਤੇ ਅਰਾਮੀਆਂ ਉੱਤੇ ਵੱਡਾ ਵਢਾਂਗਾ ਫੇਰਿਆ।
22 ਅਤੇ ਉਹ ਨਬੀ ਇਸਰਾਏਲ ਦੇ ਪਾਤਸ਼ਾਹ ਕੋਲ ਆਇਆ ਅਤੇ ਉਹ ਨੂੰ ਆਖਿਆ, ਜਾ ਅਤੇ ਆਪਣੇ ਆਪ ਨੂੰ ਤਕੜਾ ਕਰ ਅਤੇ ਧਿਆਨ ਰੱਖ ਅਤੇ ਵੇਖ ਲੈ ਕਿ ਤੂੰ ਕੀ ਕਰਨਾ ਹੈ ਕਿਉਂ ਜੋ ਅਰਾਮ ਦਾ ਰਾਜਾ ਆਉਂਦੇ ਸਾਲ ਤੇਰੇ ਉੱਤੇ ਚੜ੍ਹਾਈ ਕਰੇਗਾ।
23 ਅਰਾਮ ਦੇ ਰਾਜੇ ਦੇ ਟਹਿਲੂਆਂ ਨੇ ਉਸ ਨੂੰ ਆਖਿਆ, ਉਨ੍ਹਾਂ ਦਾ ਦੇਵਤਾ ਪਹਾੜੀ ਦੇਵਤਾ ਹੈ ਇਸੇ ਲਈ ਉਹ ਸਾਡੇ ਨਾਲੋਂ ਤਕੜੇ ਹਨ ਪਰ ਅਸੀਂ ਉਨ੍ਹਾਂ ਨਾਲ ਮੈਦਾਨ ਵਿੱਚ ਲੜੀਏ ਤਾਂ ਅਸੀਂ ਉਨ੍ਹਾਂ ਨਾਲੋਂ ਜ਼ਰੂਰ ਤਕੜੇ ਹੋਵਾਂਗੇ।
1 ਰਾਜਾ 20 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ