Text copied!
Bibles in Panjabi

1 ਰਾਜਾ 22:11-26 in Panjabi

Help us?

1 ਰਾਜਾ 22:11-26 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

11 ਕਨਾਨਾਹ ਦੇ ਪੁੱਤਰ ਸਿਦਕੀਯਾਹ ਨੇ ਆਪਣੇ ਲਈ ਲੋਹੇ ਦੇ ਸਿੰਗ ਬਣਾਏ ਅਤੇ ਆਖਿਆ, ਯਹੋਵਾਹ ਇਸ ਤਰ੍ਹਾਂ ਫ਼ਰਮਾਉਂਦਾ ਹੈ ਕਿ ਇਨ੍ਹਾਂ ਨਾਲ ਤੁਸੀਂ ਅਰਾਮੀਆਂ ਨੂੰ ਜਦ ਤੱਕ ਉਹ ਮੁੱਕ ਨਾ ਜਾਣ ਧੱਸੀ ਜਾਓਗੇ
12 ਅਤੇ ਸਾਰੇ ਨਬੀ ਇਸ ਤਰ੍ਹਾਂ ਅਗੰਮ ਵਾਚ ਰਹੇ ਸਨ ਕਿ ਰਾਮੋਥ ਗਿਲਆਦ ਉੱਤੇ ਚੜ੍ਹ ਜਾਓ ਅਤੇ ਫਤਹ ਪਾਓ ਕਿਉਂ ਜੋ ਯਹੋਵਾਹ ਉਸ ਨੂੰ ਪਾਤਸ਼ਾਹ ਦੇ ਹੱਥ ਵਿੱਚ ਕਰ ਦੇਵੇਗਾ।
13 ਉਹ ਹਲਕਾਰਾ ਜੋ ਮੀਕਾਯਾਹ ਨੂੰ ਸੱਦਣ ਗਿਆ ਸੀ ਉਹ ਨੂੰ ਬੋਲਿਆ, ਜ਼ਰਾ ਵੇਖੀਂ ਕਿ ਨਬੀ ਇੱਕ ਮੂੰਹ ਹੋ ਕੇ ਪਾਤਸ਼ਾਹ ਲਈ ਭਲਿਆਈ ਦੀਆਂ ਗੱਲਾਂ ਦੱਸਦੇ ਹਨ। ਤੇਰੀ ਗੱਲ ਵੀ ਉਨ੍ਹਾਂ ਦੀਆਂ ਗੱਲਾਂ ਵਰਗੀ ਹੋਵੇ ਅਤੇ ਭਲਿਆਈ ਬੋਲੀਂ।
14 ਅੱਗੋਂ ਮੀਕਾਯਾਹ ਨੇ ਆਖਿਆ, ਜਿਉਂਦੇ ਯਹੋਵਾਹ ਦੀ ਸਹੁੰ ਜੋ ਕੁਝ ਯਹੋਵਾਹ ਮੈਨੂੰ ਫ਼ਰਮਾਏਗਾ ਉਹੋ ਹੀ ਬੋਲਾਂਗਾ।
15 ਸੋ ਉਹ ਪਾਤਸ਼ਾਹ ਕੋਲ ਆਇਆ ਤਾਂ ਪਾਤਸ਼ਾਹ ਨੇ ਉਸ ਨੂੰ ਆਖਿਆ, ਹੇ ਮੀਕਾਯਾਹ, ਭਲਾ ਅਸੀਂ ਰਾਮੋਥ ਗਿਲਆਦ ਉੱਤੇ ਚੜ੍ਹਾਈ ਕਰਨ ਜਾਈਏ ਜਾਂ ਰੁਕੇ ਰਹੀਏ? ਤਾਂ ਉਹ ਨੇ ਉਸ ਨੂੰ ਆਖਿਆ, ਚੜ੍ਹ ਜਾਓ ਅਤੇ ਫ਼ਤਹ ਪਾਓ ਕਿਉਂ ਜੋ ਯਹੋਵਾਹ ਉਸ ਨੂੰ ਪਾਤਸ਼ਾਹ ਦੇ ਹੱਥ ਵਿੱਚ ਦੇ ਦੇਵੇਗਾ।
16 ਤਾਂ ਪਾਤਸ਼ਾਹ ਨੇ ਉਹ ਨੂੰ ਆਖਿਆ, ਮੈਂ ਤੈਨੂੰ ਕਿੰਨੀ ਕੁ ਵਾਰ ਸਹੁੰ ਚੁਕਾਵਾਂ ਕਿ ਤੂੰ ਮੈਨੂੰ ਯਹੋਵਾਹ ਦੇ ਨਾਮ ਉੱਤੇ ਸਚਿਆਈ ਤੋਂ ਬਿਨ੍ਹਾਂ ਕੁਝ ਹੋਰ ਨਾ ਦੱਸੇਂ?
17 ਤਦ ਉਸ ਨੇ ਆਖਿਆ, ਮੈਂ ਸਾਰੇ ਇਸਰਾਏਲ ਨੂੰ ਉਨ੍ਹਾਂ ਭੇਡਾਂ ਵਾਂਗੂੰ ਜਿਨ੍ਹਾਂ ਦਾ ਅਯਾਲੀ ਨਹੀਂ, ਪਹਾੜਾਂ ਉੱਤੇ ਖਿੰਡ ਜਾਣਾ ਦੇਖਿਆ ਅਤੇ ਯਹੋਵਾਹ ਨੇ ਫ਼ਰਮਾਇਆ ਕਿ ਇਨ੍ਹਾਂ ਦਾ ਮਾਲਕ ਨਹੀਂ ਉਨ੍ਹਾਂ ਦਾ ਹਰ ਮਨੁੱਖ ਆਪਣੇ ਘਰ ਨੂੰ ਸੁਲਾਹ ਵਿੱਚ ਜਾਵੇ।
18 ਇਸ ਤੋਂ ਬਾਅਦ ਇਸਰਾਏਲ ਦੇ ਪਾਤਸ਼ਾਹ ਨੇ ਯਹੋਸ਼ਾਫ਼ਾਤ ਨੂੰ ਆਖਿਆ, ਭਲਾ, ਮੈਂ ਤੈਨੂੰ ਨਹੀਂ ਆਖਿਆ ਸੀ ਕਿ ਉਹ ਮੇਰੀ ਭਲਿਆਈ ਨਹੀਂ ਸਗੋਂ ਬੁਰਿਆਈ ਵਾਚੇਗਾ?
19 ਉਸ ਨੇ ਫੇਰ ਆਖਿਆ, ਇਸ ਲਈ ਤੁਸੀਂ ਯਹੋਵਾਹ ਦਾ ਬਚਨ ਸੁਣੋ। ਮੈਂ ਯਹੋਵਾਹ ਨੂੰ ਆਪਣੇ ਸਿੰਘਾਸਣ ਉੱਤੇ ਬੈਠਿਆਂ ਦੇਖਿਆ ਅਤੇ ਸਵਰਗ ਦੀ ਸਾਰੀ ਸੈਨਾਂ ਉਹ ਦੇ ਸੱਜੇ ਅਤੇ ਖੱਬੇ ਖੜ੍ਹੀ ਸੀ।
20 ਤਾਂ ਯਹੋਵਾਹ ਨੇ ਆਖਿਆ, ਕੌਣ ਅਹਾਬ ਨੂੰ ਭਰਮਾਵੇਗਾ ਜੋ ਉਹ ਚੜ੍ਹ ਕੇ ਰਾਮੋਥ ਗਿਲਆਦ ਕੋਲ ਡਿੱਗ ਮਰੇ? ਤਾਂ ਇੱਕ ਇਸ ਤਰ੍ਹਾਂ ਬੋਲਿਆ ਅਤੇ ਇੱਕ ਉਸ ਤਰ੍ਹਾਂ ਬੋਲਿਆ।
21 ਤਦ ਇੱਕ ਆਤਮਾ ਨਿੱਕਲ ਕੇ ਯਹੋਵਾਹ ਦੇ ਅੱਗੇ ਜਾ ਖੜ੍ਹਾ ਹੋਇਆ ਅਤੇ ਆਖਿਆ, ਮੈਂ ਉਸ ਨੂੰ ਭਰਮਾਵਾਂਗਾ ਤਾਂ ਯਹੋਵਾਹ ਨੇ ਪੁੱਛਿਆ, ਕਿਸ ਤਰ੍ਹਾਂ?
22 ਉਸ ਆਖਿਆ, ਮੈਂ ਜਾ ਕੇ ਇੱਕ ਝੂਠਾ ਆਤਮਾ ਉਸ ਦੇ ਸਾਰੇ ਨਬੀਆਂ ਦੇ ਮੂੰਹਾਂ ਵਿੱਚ ਬਣਾਂਗਾ। ਤਦ ਉਹ ਨੇ ਆਖਿਆ, ਤੂੰ ਉਸ ਨੂੰ ਭਰਮਾ ਲਏਂਗਾ ਅਤੇ ਜਿੱਤੇਂਗਾ। ਜਾ ਅਤੇ ਇਸ ਤਰ੍ਹਾਂ ਕਰ।
23 ਹੁਣ ਵੇਖੋ, ਯਹੋਵਾਹ ਨੇ ਤੁਹਾਡੇ ਇਨ੍ਹਾਂ ਸਭਨਾਂ ਨਬੀਆਂ ਦੇ ਮੂੰਹਾਂ ਵਿੱਚ ਇੱਕ ਝੂਠਾ ਆਤਮਾ ਪਾ ਦਿੱਤਾ ਹੈ ਪਰ ਯਹੋਵਾਹ ਤੁਹਾਡੇ ਲਈ ਬੁਰਿਆਈ ਬੋਲਿਆ ਹੈ।
24 ਤਾਂ ਕਨਾਨਾਹ ਦੇ ਪੁੱਤਰ ਸਿਦਕੀਯਾਹ ਨੇ ਨੇੜੇ ਆਣ ਕੇ ਮੀਕਾਯਾਹ ਦੀ ਗੱਲ੍ਹ ਉੱਤੇ ਮਾਰਿਆ ਅਤੇ ਆਖਿਆ, ਯਹੋਵਾਹ ਦਾ ਆਤਮਾ ਕਿਸ ਰਾਹ ਥਾਣੀ ਮੇਰੇ ਕੋਲੋਂ ਦੀ ਲੰਘਿਆ ਜੋ ਤੈਨੂੰ ਬੋਲੇ?
25 ਪਰ ਮੀਕਾਯਾਹ ਨੇ ਆਖਿਆ, ਵੇਖ, ਤੂੰ ਉਸ ਦਿਨ ਜਦ ਤੂੰ ਅੰਦਰਲੀ ਕੋਠੜੀ ਵਿੱਚ ਲੁੱਕਣ ਨੂੰ ਵੜੇਂਗਾ ਤਦ ਤੂੰ ਵੇਖੇਂਗਾ।
26 ਤਦ ਇਸਰਾਏਲ ਦੇ ਪਾਤਸ਼ਾਹ ਨੇ ਆਖਿਆ, ਮੀਕਾਯਾਹ ਨੂੰ ਫੜ੍ਹ ਕੇ ਸ਼ਹਿਰ ਦੇ ਸਰਦਾਰ ਆਮੋਨ ਕੋਲ ਅਤੇ ਪਾਤਸ਼ਾਹ ਦੇ ਪੁੱਤਰ ਯੋਆਸ਼ ਕੋਲ ਮੋੜ ਲੈ ਜਾ।
1 ਰਾਜਾ 22 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ