19 ਉਸ ਨੇ ਫੇਰ ਆਖਿਆ, ਇਸ ਲਈ ਤੁਸੀਂ ਯਹੋਵਾਹ ਦਾ ਬਚਨ ਸੁਣੋ। ਮੈਂ ਯਹੋਵਾਹ ਨੂੰ ਆਪਣੇ ਸਿੰਘਾਸਣ ਉੱਤੇ ਬੈਠਿਆਂ ਦੇਖਿਆ ਅਤੇ ਸਵਰਗ ਦੀ ਸਾਰੀ ਸੈਨਾਂ ਉਹ ਦੇ ਸੱਜੇ ਅਤੇ ਖੱਬੇ ਖੜ੍ਹੀ ਸੀ।
20 ਤਾਂ ਯਹੋਵਾਹ ਨੇ ਆਖਿਆ, ਕੌਣ ਅਹਾਬ ਨੂੰ ਭਰਮਾਵੇਗਾ ਜੋ ਉਹ ਚੜ੍ਹ ਕੇ ਰਾਮੋਥ ਗਿਲਆਦ ਕੋਲ ਡਿੱਗ ਮਰੇ? ਤਾਂ ਇੱਕ ਇਸ ਤਰ੍ਹਾਂ ਬੋਲਿਆ ਅਤੇ ਇੱਕ ਉਸ ਤਰ੍ਹਾਂ ਬੋਲਿਆ।
21 ਤਦ ਇੱਕ ਆਤਮਾ ਨਿੱਕਲ ਕੇ ਯਹੋਵਾਹ ਦੇ ਅੱਗੇ ਜਾ ਖੜ੍ਹਾ ਹੋਇਆ ਅਤੇ ਆਖਿਆ, ਮੈਂ ਉਸ ਨੂੰ ਭਰਮਾਵਾਂਗਾ ਤਾਂ ਯਹੋਵਾਹ ਨੇ ਪੁੱਛਿਆ, ਕਿਸ ਤਰ੍ਹਾਂ?
22 ਉਸ ਆਖਿਆ, ਮੈਂ ਜਾ ਕੇ ਇੱਕ ਝੂਠਾ ਆਤਮਾ ਉਸ ਦੇ ਸਾਰੇ ਨਬੀਆਂ ਦੇ ਮੂੰਹਾਂ ਵਿੱਚ ਬਣਾਂਗਾ। ਤਦ ਉਹ ਨੇ ਆਖਿਆ, ਤੂੰ ਉਸ ਨੂੰ ਭਰਮਾ ਲਏਂਗਾ ਅਤੇ ਜਿੱਤੇਂਗਾ। ਜਾ ਅਤੇ ਇਸ ਤਰ੍ਹਾਂ ਕਰ।