Text copied!
Bibles in Panjabi

1 ਰਾਜਾ 22:33-53 in Panjabi

Help us?

1 ਰਾਜਾ 22:33-53 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

33 ਅਤੇ ਇਸ ਤਰ੍ਹਾਂ ਹੋਇਆ ਕਿ ਜਦ ਰੱਥਾਂ ਦੇ ਸਰਦਾਰਾਂ ਨੇ ਵੇਖਿਆ ਕਿ ਇਹ ਇਸਰਾਏਲ ਦਾ ਪਾਤਸ਼ਾਹ ਨਹੀਂ ਹੈ ਤਾਂ ਉਹ ਉਸ ਦਾ ਪਿੱਛਾ ਕਰਨ ਤੋਂ ਹਟ ਗਏ।
34 ਅਤੇ ਕਿਸੇ ਮਨੁੱਖ ਨੇ ਅਟਕਲ ਪੱਚੂ ਆਪਣਾ ਧਣੁੱਖ ਖਿੱਚ ਕੇ ਇਸਰਾਏਲ ਦੇ ਪਾਤਸ਼ਾਹ ਨੂੰ ਸੰਜੋ ਦੇ ਜੋੜ ਵਿੱਚ ਤੀਰ ਮਾਰਿਆ ਤਾਂ ਉਸ ਆਪਣੇ ਸਾਰਥੀ ਨੂੰ ਆਖਿਆ, ਮੋੜ ਲੈ ਅਤੇ ਮੈਨੂੰ ਦਲ ਵਿੱਚੋਂ ਕੱਢ ਲੈ ਚੱਲ ਕਿਉਂ ਜੋ ਮੈਂ ਫੱਟੜ ਹੋ ਗਿਆ ਹਾਂ।
35 ਅਤੇ ਲੜਾਈ ਉਸ ਦਿਨ ਵੱਧ ਗਈ ਅਤੇ ਪਾਤਸ਼ਾਹ ਅਰਾਮੀਆਂ ਦੇ ਸਾਹਮਣੇ ਰਥ ਉੱਤੇ ਥੰਮਿਆ ਰਿਹਾ ਅਤੇ ਸੰਝ ਨੂੰ ਮਰ ਗਿਆ ਅਤੇ ਲਹੂ ਉਹ ਦੇ ਜ਼ਖਮ ਤੋਂ ਰਥ ਦੇ ਵਿੱਚ ਵਗਦਾ ਰਿਹਾ।
36 ਅਤੇ ਸੂਰਜ ਦੇ ਆਥਣ ਦੇ ਵੇਲੇ ਦਲ ਦੇ ਵਿੱਚ ਇਹ ਹੋਕਾ ਫਿਰਾਇਆ ਗਿਆ ਕਿ ਹਰ ਕੋਈ ਆਪੋ ਆਪਣੇ ਸ਼ਹਿਰ ਅਤੇ ਹਰ ਕੋਈ ਆਪੋ ਆਪਣੇ ਦੇਸ ਨੂੰ ਤੁਰ ਜਾਵੇ।
37 ਸੋ ਪਾਤਸ਼ਾਹ ਮਰ ਗਿਆ ਅਤੇ ਉਹ ਨੂੰ ਸਾਮਰਿਯਾ ਵਿੱਚ ਲੈ ਗਏ ਅਤੇ ਉਨ੍ਹਾਂ ਨੇ ਪਾਤਸ਼ਾਹ ਨੂੰ ਸਾਮਰਿਯਾ ਵਿੱਚ ਦੱਬ ਦਿੱਤਾ।
38 ਅਤੇ ਰਥ ਨੂੰ ਸਾਮਰਿਯਾ ਦੇ ਤਲਾਬ ਵਿੱਚ ਧੋਤਾ ਜਿੱਥੇ ਵੇਸਵਾ ਨਹਾਉਂਦੀਆਂ ਹੁੰਦੀਆਂ ਸਨ ਅਤੇ ਯਹੋਵਾਹ ਦੇ ਬਚਨ ਅਨੁਸਾਰ ਜੋ ਉਹ ਬੋਲਿਆ ਕੁੱਤਿਆਂ ਨੇ ਆ ਕੇ ਉਹ ਦਾ ਲਹੂ ਚੱਟਿਆ।
39 ਅਹਾਬ ਦੀਆਂ ਬਾਕੀ ਗੱਲਾਂ ਅਤੇ ਜੋ ਕੁਝ ਉਸਨੇ ਕੀਤਾ ਅਤੇ ਉਹ ਹਾਥੀ ਦੰਦ ਦਾ ਘਰ ਜੋ ਉਸ ਨੇ ਬਣਾਇਆ ਅਤੇ ਉਹ ਸਾਰੇ ਸ਼ਹਿਰ ਜੋ ਉਸ ਨੇ ਉਸਾਰੇ ਕੀ ਉਹ ਸਭ ਇਸਰਾਏਲ ਦਿਆਂ ਪਾਤਸ਼ਾਹਾਂ ਦੇ ਇਤਿਹਾਸ ਦੀ ਪੋਥੀ ਵਿੱਚ ਨਹੀਂ ਲਿਖੇ ਗਏ?
40 ਸੋ ਅਹਾਬ ਮਰ ਕੇ ਆਪਣੇ ਪੁਰਖਿਆਂ ਦੇ ਨਾਲ ਜਾ ਮਿਲਿਆ ਅਤੇ ਉਸ ਦਾ ਪੁੱਤਰ ਅਹਜ਼ਯਾਹ ਉਸ ਦੇ ਥਾਂ ਰਾਜ ਕਰਨ ਲੱਗਾ।
41 ਆਸਾ ਦਾ ਪੁੱਤਰ ਯਹੋਸ਼ਾਫ਼ਾਤ ਇਸਰਾਏਲ ਦੇ ਰਾਜੇ ਅਹਾਬ ਦੇ ਰਾਜ ਦੇ ਚੌਥੇ ਸਾਲ ਵਿੱਚ ਯਹੂਦਾਹ ਉੱਤੇ ਰਾਜ ਕਰਨ ਲੱਗਾ।
42 ਯਹੋਸ਼ਾਫ਼ਾਤ ਪੈਂਤੀਆਂ ਸਾਲਾਂ ਦਾ ਸੀ ਜਦ ਰਾਜ ਕਰਨ ਲੱਗਾ ਅਤੇ ਯਰੂਸ਼ਲਮ ਵਿੱਚ ਪੱਚੀ ਸਾਲ ਰਾਜ ਕੀਤਾ ਅਤੇ ਉਹ ਦੀ ਮਾਤਾ ਦਾ ਨਾਮ ਸ਼ਿਲਹੀ ਦੀ ਧੀ ਅਜ਼ੂਬਾਹ ਸੀ।
43 ਉਹ ਆਪਣੇ ਪਿਤਾ ਆਸਾ ਦੇ ਸਾਰੇ ਰਾਹ ਵਿੱਚ ਚੱਲਦਾ ਰਿਹਾ। ਉਹ ਉਸ ਤੋਂ ਨਹੀਂ ਮੁੜਿਆ ਪਰ ਜੋ ਯਹੋਵਾਹ ਦੀ ਨਿਗਾਹ ਵਿੱਚ ਠੀਕ ਸੀ ਉਹੋ ਕਰਦਾ ਰਿਹਾ ਤਾਂ ਵੀ ਉੱਚੇ ਸਥਾਨ ਢਾਹੇ ਨਾ ਗਏ ਸਗੋਂ ਅਜੇ ਲੋਕ ਉਨ੍ਹਾਂ ਉੱਚਿਆਂ ਥਾਵਾਂ ਉੱਤੇ ਬਲੀਆਂ ਚੜ੍ਹਾਉਂਦੇ ਅਤੇ ਧੂਪ ਧੁਖਾਉਂਦੇ ਸਨ।
44 ਯਹੋਸ਼ਾਫ਼ਾਤ ਨੇ ਇਸਰਾਏਲ ਦੇ ਪਾਤਸ਼ਾਹ ਨਾਲ ਮੇਲ ਕੀਤਾ।
45 ਯਹੋਸ਼ਾਫ਼ਾਤ ਦੇ ਬਾਕੀ ਕੰਮ ਅਤੇ ਉਹ ਦਾ ਬਲ ਜੋ ਉਹ ਨੇ ਵਿਖਾਇਆ ਅਤੇ ਉਹ ਕਿਵੇਂ ਲੜਿਆ ਕੀ ਇਹ ਯਹੂਦਾਹ ਦੇ ਪਾਤਸ਼ਾਹਾਂ ਦੇ ਇਤਿਹਾਸ ਦੀ ਪੋਥੀ ਵਿੱਚ ਲਿਖੇ ਹੋਏ ਨਹੀਂ ਹਨ?
46 ਅਤੇ ਉਨ੍ਹਾਂ ਗਾਂਡੂਆਂ ਨੂੰ ਜੋ ਉਹ ਦੇ ਪਿਤਾ ਆਸਾ ਦੇ ਦਿਨਾਂ ਵਿੱਚ ਬਾਕੀ ਰਹਿ ਗਏ ਸਨ ਉਹ ਨੇ ਦੇਸੋਂ ਕੱਢ ਦਿੱਤਾ।
47 ਅਦੋਮ ਵਿੱਚ ਕੋਈ ਰਾਜਾ ਨਹੀਂ ਸੀ। ਇੱਕ ਗੁਮਾਸ਼ਤਾ ਰਾਜ ਕਰਦਾ ਸੀ।
48 ਯਹੋਸ਼ਾਫ਼ਾਤ ਨੇ ਤਰਸ਼ੀਸ਼ੀ ਜਹਾਜ਼ ਬਣਾਏ ਤਾਂ ਜੋ ਉਹ ਸੋਨੇ ਲਈ ਓਫੀਰ ਨੂੰ ਜਾਣ ਪਰ ਉਹ ਗਏ ਨਾ ਕਿਉਂ ਜੋ ਉਹ ਜਹਾਜ਼ ਅਸਯੋਨ-ਗਬਰ ਕੋਲ ਟੁੱਟ ਗਏ।
49 ਤਦ ਅਹਾਬ ਦੇ ਪੁੱਤਰ ਅਹਜ਼ਯਾਹ ਨੇ ਯਹੋਸ਼ਾਫ਼ਾਤ ਨੂੰ ਆਖਿਆ ਕਿ ਜਹਾਜ਼ਾਂ ਉੱਤੇ ਆਪਣਿਆਂ ਟਹਿਲੂਆਂ ਨਾਲ ਮੇਰੇ ਟਹਿਲੂਆਂ ਨੂੰ ਜਾਣ ਦੇਹ ਪਰ ਯਹੋਸ਼ਾਫ਼ਾਤ ਨੇ ਨਾਂਹ ਕਰ ਦਿੱਤੀ।
50 ਤਾਂ ਯਹੋਸ਼ਾਫ਼ਾਤ ਮਰ ਕੇ ਆਪਣੇ ਪੁਰਖਿਆਂ ਨਾਲ ਜਾ ਮਿਲਿਆ ਅਤੇ ਆਪਣੇ ਪਿਤਾ ਦਾਊਦ ਦੇ ਸ਼ਹਿਰ ਵਿੱਚ ਆਪਣੇ ਪੁਰਖਿਆਂ ਨਾਲ ਦੱਬਿਆ ਗਿਆ ਅਤੇ ਉਸ ਦਾ ਪੁੱਤਰ ਯਹੋਰਾਮ ਉਸ ਦੇ ਥਾਂ ਰਾਜ ਕਰਨ ਲੱਗਾ।
51 ਅਹਾਬ ਦਾ ਪੁੱਤਰ ਅਹਜ਼ਯਾਹ ਯਹੂਦਾਹ ਦੇ ਪਾਤਸ਼ਾਹ ਯਹੋਸ਼ਾਫ਼ਾਤ ਦੇ ਰਾਜ ਦੇ ਸਤਾਰਵੇਂ ਸਾਲ ਵਿੱਚ ਇਸਰਾਏਲ ਉੱਤੇ ਸਾਮਰਿਯਾ ਵਿੱਚ ਰਾਜ ਕਰਨ ਲੱਗਾ ਅਤੇ ਉਹ ਨੇ ਇਸਰਾਏਲ ਉੱਤੇ ਦੋ ਸਾਲ ਰਾਜ ਕੀਤਾ।
52 ਉਹ ਨੇ ਯਹੋਵਾਹ ਦੇ ਵੇਖਣ ਵਿੱਚ ਬੁਰਿਆਈ ਕੀਤੀ ਅਤੇ ਆਪਣੇ ਪਿਤਾ ਦੇ ਰਾਹ ਵਿੱਚ ਅਤੇ ਆਪਣੀ ਮਾਤਾ ਦੇ ਰਾਹ ਵਿੱਚ ਅਤੇ ਨਬਾਟ ਦੇ ਪੁੱਤਰ ਯਾਰਾਬੁਆਮ ਦੇ ਰਾਹ ਵਿੱਚ ਜਿਸ ਇਸਰਾਏਲ ਤੋਂ ਪਾਪ ਕਰਾਇਆ ਸੀ ਚੱਲਦਾ ਰਿਹਾ।
53 ਕਿਉਂ ਜੋ ਉਹ ਨੇ ਬਆਲ ਦੀ ਪੂਜਾ ਕੀਤੀ ਅਤੇ ਉਹ ਦੇ ਅੱਗੇ ਮੱਥਾ ਟੇਕਿਆ ਸੋ ਇਸਰਾਏਲ ਦੇ ਪਰਮੇਸ਼ੁਰ ਯਹੋਵਾਹ ਨੂੰ ਖਿਝਾਇਆ ਅਤੇ ਤਿਵੇਂ ਹੀ ਸਭ ਕੁਝ ਕੀਤਾ ਜਿਵੇਂ ਉਹ ਦੇ ਪਿਤਾ ਨੇ ਕੀਤਾ ਸੀ।
1 ਰਾਜਾ 22 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ