Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - 1 ਰਾਜਾ - 1 ਰਾਜਾ 22

1 ਰਾਜਾ 22:44-52

Help us?
Click on verse(s) to share them!
44ਯਹੋਸ਼ਾਫ਼ਾਤ ਨੇ ਇਸਰਾਏਲ ਦੇ ਪਾਤਸ਼ਾਹ ਨਾਲ ਮੇਲ ਕੀਤਾ।
45ਯਹੋਸ਼ਾਫ਼ਾਤ ਦੇ ਬਾਕੀ ਕੰਮ ਅਤੇ ਉਹ ਦਾ ਬਲ ਜੋ ਉਹ ਨੇ ਵਿਖਾਇਆ ਅਤੇ ਉਹ ਕਿਵੇਂ ਲੜਿਆ ਕੀ ਇਹ ਯਹੂਦਾਹ ਦੇ ਪਾਤਸ਼ਾਹਾਂ ਦੇ ਇਤਿਹਾਸ ਦੀ ਪੋਥੀ ਵਿੱਚ ਲਿਖੇ ਹੋਏ ਨਹੀਂ ਹਨ?
46ਅਤੇ ਉਨ੍ਹਾਂ ਗਾਂਡੂਆਂ ਨੂੰ ਜੋ ਉਹ ਦੇ ਪਿਤਾ ਆਸਾ ਦੇ ਦਿਨਾਂ ਵਿੱਚ ਬਾਕੀ ਰਹਿ ਗਏ ਸਨ ਉਹ ਨੇ ਦੇਸੋਂ ਕੱਢ ਦਿੱਤਾ।
47ਅਦੋਮ ਵਿੱਚ ਕੋਈ ਰਾਜਾ ਨਹੀਂ ਸੀ। ਇੱਕ ਗੁਮਾਸ਼ਤਾ ਰਾਜ ਕਰਦਾ ਸੀ।
48ਯਹੋਸ਼ਾਫ਼ਾਤ ਨੇ ਤਰਸ਼ੀਸ਼ੀ ਜਹਾਜ਼ ਬਣਾਏ ਤਾਂ ਜੋ ਉਹ ਸੋਨੇ ਲਈ ਓਫੀਰ ਨੂੰ ਜਾਣ ਪਰ ਉਹ ਗਏ ਨਾ ਕਿਉਂ ਜੋ ਉਹ ਜਹਾਜ਼ ਅਸਯੋਨ-ਗਬਰ ਕੋਲ ਟੁੱਟ ਗਏ।
49ਤਦ ਅਹਾਬ ਦੇ ਪੁੱਤਰ ਅਹਜ਼ਯਾਹ ਨੇ ਯਹੋਸ਼ਾਫ਼ਾਤ ਨੂੰ ਆਖਿਆ ਕਿ ਜਹਾਜ਼ਾਂ ਉੱਤੇ ਆਪਣਿਆਂ ਟਹਿਲੂਆਂ ਨਾਲ ਮੇਰੇ ਟਹਿਲੂਆਂ ਨੂੰ ਜਾਣ ਦੇਹ ਪਰ ਯਹੋਸ਼ਾਫ਼ਾਤ ਨੇ ਨਾਂਹ ਕਰ ਦਿੱਤੀ।
50ਤਾਂ ਯਹੋਸ਼ਾਫ਼ਾਤ ਮਰ ਕੇ ਆਪਣੇ ਪੁਰਖਿਆਂ ਨਾਲ ਜਾ ਮਿਲਿਆ ਅਤੇ ਆਪਣੇ ਪਿਤਾ ਦਾਊਦ ਦੇ ਸ਼ਹਿਰ ਵਿੱਚ ਆਪਣੇ ਪੁਰਖਿਆਂ ਨਾਲ ਦੱਬਿਆ ਗਿਆ ਅਤੇ ਉਸ ਦਾ ਪੁੱਤਰ ਯਹੋਰਾਮ ਉਸ ਦੇ ਥਾਂ ਰਾਜ ਕਰਨ ਲੱਗਾ।
51ਅਹਾਬ ਦਾ ਪੁੱਤਰ ਅਹਜ਼ਯਾਹ ਯਹੂਦਾਹ ਦੇ ਪਾਤਸ਼ਾਹ ਯਹੋਸ਼ਾਫ਼ਾਤ ਦੇ ਰਾਜ ਦੇ ਸਤਾਰਵੇਂ ਸਾਲ ਵਿੱਚ ਇਸਰਾਏਲ ਉੱਤੇ ਸਾਮਰਿਯਾ ਵਿੱਚ ਰਾਜ ਕਰਨ ਲੱਗਾ ਅਤੇ ਉਹ ਨੇ ਇਸਰਾਏਲ ਉੱਤੇ ਦੋ ਸਾਲ ਰਾਜ ਕੀਤਾ।
52ਉਹ ਨੇ ਯਹੋਵਾਹ ਦੇ ਵੇਖਣ ਵਿੱਚ ਬੁਰਿਆਈ ਕੀਤੀ ਅਤੇ ਆਪਣੇ ਪਿਤਾ ਦੇ ਰਾਹ ਵਿੱਚ ਅਤੇ ਆਪਣੀ ਮਾਤਾ ਦੇ ਰਾਹ ਵਿੱਚ ਅਤੇ ਨਬਾਟ ਦੇ ਪੁੱਤਰ ਯਾਰਾਬੁਆਮ ਦੇ ਰਾਹ ਵਿੱਚ ਜਿਸ ਇਸਰਾਏਲ ਤੋਂ ਪਾਪ ਕਰਾਇਆ ਸੀ ਚੱਲਦਾ ਰਿਹਾ।

Read 1 ਰਾਜਾ 221 ਰਾਜਾ 22
Compare 1 ਰਾਜਾ 22:44-521 ਰਾਜਾ 22:44-52