Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - 1 ਰਾਜਾ - 1 ਰਾਜਾ 2

1 ਰਾਜਾ 2:7-14

Help us?
Click on verse(s) to share them!
7ਪਰ ਬਰਜ਼ਿੱਲਈ ਗਿਲਆਦੀ ਦੇ ਪੁੱਤਰਾਂ ਉੱਤੇ ਦਯਾ ਕਰੀਂ ਅਤੇ ਉਨ੍ਹਾਂ ਨੂੰ ਉਹਨਾਂ ਦੇ ਵਿੱਚ ਜੋ ਤੇਰੀ ਮੇਜ਼ ਵਿੱਚੋਂ ਖਾਂਦੇ ਹਨ ਰਲਾ ਦੇਈਂ, ਕਿਉਂ ਜੋ ਜਿਸ ਵੇਲੇ ਮੈਂ ਤੇਰੇ ਭਰਾ ਅਬਸ਼ਾਲੋਮ ਦੇ ਅੱਗੋਂ ਭੱਜਿਆ ਸੀ, ਤਾਂ ਉਹ ਉਵੇਂ ਹੀ ਮੇਰੇ ਕੋਲ ਆਏ ਸਨ।
8ਵੇਖ ਬਹੁਰੀਮ ਦੇ ਬਿਨਯਾਮੀਨੀ ਗੇਰਾ ਦਾ ਪੁੱਤਰ ਸ਼ਿਮਈ ਤੇਰੇ ਨਾਲ ਹੈ। ਜਿਸ ਦਿਨ ਮੈਂ ਮਹਨਇਮ ਨੂੰ ਜਾਂਦਾ ਸੀ, ਤਾਂ ਉਸ ਮੈਨੂੰ ਸੜਿਆ ਹੋਇਆ ਸਰਾਪ ਦਿੱਤਾ ਸੀ ਪਰ ਉਹ ਯਰਦਨ ਉੱਤੇ ਮੈਨੂੰ ਲੈਣ ਲਈ ਆਇਆ ਅਤੇ ਮੈਂ ਉਹ ਨੂੰ ਯਹੋਵਾਹ ਦੀ ਸਹੁੰ ਖਾ ਕੇ ਆਖਿਆ ਸੀ ਕਿ ਮੈਂ ਤੈਨੂੰ ਤਲਵਾਰ ਨਾਲ ਨਾ ਵੱਢਾਂਗਾ।
9ਹੁਣ ਤੂੰ ਉਸ ਨੂੰ ਸਜ਼ਾ ਦਿੱਤੇ ਬਿਨਾਂ ਨਾ ਛੱਡੀ ਕਿਉਂ ਜੋ ਤੂੰ ਬੁੱਧਵਾਨ ਮਨੁੱਖ ਹੈਂ ਅਤੇ ਜੋ ਕੁਝ ਉਸ ਦੇ ਨਾਲ ਕਰਨ ਦੀ ਜ਼ਰੂਰਤ ਹੈ ਉਸ ਨੂੰ ਤੂੰ ਜਾਣਦਾ ਹੈਂ, ਇਸ ਲਈ ਤੂੰ ਉਸ ਦਾ ਧੌਲਾ ਸਿਰ ਲਹੂ ਨਾਲ ਕਬਰ ਵਿੱਚ ਉਤਾਰੀ।
10ਦਾਊਦ ਆਪਣੇ ਪੁਰਖਿਆਂ ਨਾਲ ਸੌਂ ਗਿਆ ਅਤੇ ਦਾਊਦ ਦੇ ਸ਼ਹਿਰ ਵਿੱਚ ਦੱਬਿਆ ਗਿਆ।
11ਦਾਊਦ ਨੇ ਇਸਰਾਏਲ ਉੱਤੇ ਚਾਲ੍ਹੀ ਸਾਲ ਰਾਜ ਕੀਤਾ। ਸੱਤ ਸਾਲ ਉਸ ਨੇ ਹਬਰੋਨ ਵਿੱਚ ਰਾਜ ਕੀਤਾ ਅਤੇ ਤੇਤੀ ਸਾਲ ਉਸ ਨੇ ਯਰੂਸ਼ਲਮ ਵਿੱਚ ਰਾਜ ਕੀਤਾ।
12ਸੁਲੇਮਾਨ ਆਪਣੇ ਪਿਤਾ ਦਾਊਦ ਦੀ ਰਾਜ ਗੱਦੀ ਉੱਤੇ ਬੈਠਾ ਅਤੇ ਉਸ ਦਾ ਰਾਜ ਬਹੁਤ ਹੀ ਦ੍ਰਿੜ੍ਹ ਹੋ ਗਿਆ।
13ਇਸ ਤੋਂ ਬਾਅਦ ਹੱਗੀਥ ਦਾ ਪੁੱਤਰ ਅਦੋਨੀਯਾਹ ਸੁਲੇਮਾਨ ਦੀ ਮਾਤਾ ਬਥ-ਸ਼ਬਾ ਕੋਲ ਆਇਆ। ਅੱਗੋਂ ਉਸ ਨੇ ਆਖਿਆ, ਤੂੰ ਸੁਲਾਹ ਨਾਲ ਆਇਆ ਹੈਂ? ਤਾਂ ਉਸ ਨੇ ਉੱਤਰ ਦਿੱਤਾ, ਸੁਲਾਹ ਨਾਲ।
14ਫਿਰ ਉਸ ਨੇ ਆਖਿਆ, ਮੈਂ ਤੇਰੇ ਨਾਲ ਇੱਕ ਗੱਲ ਕਰਨੀ ਹੈਂ? ਉਸ ਆਖਿਆ, ਬੋਲ।

Read 1 ਰਾਜਾ 21 ਰਾਜਾ 2
Compare 1 ਰਾਜਾ 2:7-141 ਰਾਜਾ 2:7-14