Text copied!
Bibles in Panjabi

1 ਰਾਜਾ 2:7-14 in Panjabi

Help us?

1 ਰਾਜਾ 2:7-14 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

7 ਪਰ ਬਰਜ਼ਿੱਲਈ ਗਿਲਆਦੀ ਦੇ ਪੁੱਤਰਾਂ ਉੱਤੇ ਦਯਾ ਕਰੀਂ ਅਤੇ ਉਨ੍ਹਾਂ ਨੂੰ ਉਹਨਾਂ ਦੇ ਵਿੱਚ ਜੋ ਤੇਰੀ ਮੇਜ਼ ਵਿੱਚੋਂ ਖਾਂਦੇ ਹਨ ਰਲਾ ਦੇਈਂ, ਕਿਉਂ ਜੋ ਜਿਸ ਵੇਲੇ ਮੈਂ ਤੇਰੇ ਭਰਾ ਅਬਸ਼ਾਲੋਮ ਦੇ ਅੱਗੋਂ ਭੱਜਿਆ ਸੀ, ਤਾਂ ਉਹ ਉਵੇਂ ਹੀ ਮੇਰੇ ਕੋਲ ਆਏ ਸਨ।
8 ਵੇਖ ਬਹੁਰੀਮ ਦੇ ਬਿਨਯਾਮੀਨੀ ਗੇਰਾ ਦਾ ਪੁੱਤਰ ਸ਼ਿਮਈ ਤੇਰੇ ਨਾਲ ਹੈ। ਜਿਸ ਦਿਨ ਮੈਂ ਮਹਨਇਮ ਨੂੰ ਜਾਂਦਾ ਸੀ, ਤਾਂ ਉਸ ਮੈਨੂੰ ਸੜਿਆ ਹੋਇਆ ਸਰਾਪ ਦਿੱਤਾ ਸੀ ਪਰ ਉਹ ਯਰਦਨ ਉੱਤੇ ਮੈਨੂੰ ਲੈਣ ਲਈ ਆਇਆ ਅਤੇ ਮੈਂ ਉਹ ਨੂੰ ਯਹੋਵਾਹ ਦੀ ਸਹੁੰ ਖਾ ਕੇ ਆਖਿਆ ਸੀ ਕਿ ਮੈਂ ਤੈਨੂੰ ਤਲਵਾਰ ਨਾਲ ਨਾ ਵੱਢਾਂਗਾ।
9 ਹੁਣ ਤੂੰ ਉਸ ਨੂੰ ਸਜ਼ਾ ਦਿੱਤੇ ਬਿਨਾਂ ਨਾ ਛੱਡੀ ਕਿਉਂ ਜੋ ਤੂੰ ਬੁੱਧਵਾਨ ਮਨੁੱਖ ਹੈਂ ਅਤੇ ਜੋ ਕੁਝ ਉਸ ਦੇ ਨਾਲ ਕਰਨ ਦੀ ਜ਼ਰੂਰਤ ਹੈ ਉਸ ਨੂੰ ਤੂੰ ਜਾਣਦਾ ਹੈਂ, ਇਸ ਲਈ ਤੂੰ ਉਸ ਦਾ ਧੌਲਾ ਸਿਰ ਲਹੂ ਨਾਲ ਕਬਰ ਵਿੱਚ ਉਤਾਰੀ।
10 ਦਾਊਦ ਆਪਣੇ ਪੁਰਖਿਆਂ ਨਾਲ ਸੌਂ ਗਿਆ ਅਤੇ ਦਾਊਦ ਦੇ ਸ਼ਹਿਰ ਵਿੱਚ ਦੱਬਿਆ ਗਿਆ।
11 ਦਾਊਦ ਨੇ ਇਸਰਾਏਲ ਉੱਤੇ ਚਾਲ੍ਹੀ ਸਾਲ ਰਾਜ ਕੀਤਾ। ਸੱਤ ਸਾਲ ਉਸ ਨੇ ਹਬਰੋਨ ਵਿੱਚ ਰਾਜ ਕੀਤਾ ਅਤੇ ਤੇਤੀ ਸਾਲ ਉਸ ਨੇ ਯਰੂਸ਼ਲਮ ਵਿੱਚ ਰਾਜ ਕੀਤਾ।
12 ਸੁਲੇਮਾਨ ਆਪਣੇ ਪਿਤਾ ਦਾਊਦ ਦੀ ਰਾਜ ਗੱਦੀ ਉੱਤੇ ਬੈਠਾ ਅਤੇ ਉਸ ਦਾ ਰਾਜ ਬਹੁਤ ਹੀ ਦ੍ਰਿੜ੍ਹ ਹੋ ਗਿਆ।
13 ਇਸ ਤੋਂ ਬਾਅਦ ਹੱਗੀਥ ਦਾ ਪੁੱਤਰ ਅਦੋਨੀਯਾਹ ਸੁਲੇਮਾਨ ਦੀ ਮਾਤਾ ਬਥ-ਸ਼ਬਾ ਕੋਲ ਆਇਆ। ਅੱਗੋਂ ਉਸ ਨੇ ਆਖਿਆ, ਤੂੰ ਸੁਲਾਹ ਨਾਲ ਆਇਆ ਹੈਂ? ਤਾਂ ਉਸ ਨੇ ਉੱਤਰ ਦਿੱਤਾ, ਸੁਲਾਹ ਨਾਲ।
14 ਫਿਰ ਉਸ ਨੇ ਆਖਿਆ, ਮੈਂ ਤੇਰੇ ਨਾਲ ਇੱਕ ਗੱਲ ਕਰਨੀ ਹੈਂ? ਉਸ ਆਖਿਆ, ਬੋਲ।
1 ਰਾਜਾ 2 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ