Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - 1 ਰਾਜਾ - 1 ਰਾਜਾ 2

1 ਰਾਜਾ 2:9-21

Help us?
Click on verse(s) to share them!
9ਹੁਣ ਤੂੰ ਉਸ ਨੂੰ ਸਜ਼ਾ ਦਿੱਤੇ ਬਿਨਾਂ ਨਾ ਛੱਡੀ ਕਿਉਂ ਜੋ ਤੂੰ ਬੁੱਧਵਾਨ ਮਨੁੱਖ ਹੈਂ ਅਤੇ ਜੋ ਕੁਝ ਉਸ ਦੇ ਨਾਲ ਕਰਨ ਦੀ ਜ਼ਰੂਰਤ ਹੈ ਉਸ ਨੂੰ ਤੂੰ ਜਾਣਦਾ ਹੈਂ, ਇਸ ਲਈ ਤੂੰ ਉਸ ਦਾ ਧੌਲਾ ਸਿਰ ਲਹੂ ਨਾਲ ਕਬਰ ਵਿੱਚ ਉਤਾਰੀ।
10ਦਾਊਦ ਆਪਣੇ ਪੁਰਖਿਆਂ ਨਾਲ ਸੌਂ ਗਿਆ ਅਤੇ ਦਾਊਦ ਦੇ ਸ਼ਹਿਰ ਵਿੱਚ ਦੱਬਿਆ ਗਿਆ।
11ਦਾਊਦ ਨੇ ਇਸਰਾਏਲ ਉੱਤੇ ਚਾਲ੍ਹੀ ਸਾਲ ਰਾਜ ਕੀਤਾ। ਸੱਤ ਸਾਲ ਉਸ ਨੇ ਹਬਰੋਨ ਵਿੱਚ ਰਾਜ ਕੀਤਾ ਅਤੇ ਤੇਤੀ ਸਾਲ ਉਸ ਨੇ ਯਰੂਸ਼ਲਮ ਵਿੱਚ ਰਾਜ ਕੀਤਾ।
12ਸੁਲੇਮਾਨ ਆਪਣੇ ਪਿਤਾ ਦਾਊਦ ਦੀ ਰਾਜ ਗੱਦੀ ਉੱਤੇ ਬੈਠਾ ਅਤੇ ਉਸ ਦਾ ਰਾਜ ਬਹੁਤ ਹੀ ਦ੍ਰਿੜ੍ਹ ਹੋ ਗਿਆ।
13ਇਸ ਤੋਂ ਬਾਅਦ ਹੱਗੀਥ ਦਾ ਪੁੱਤਰ ਅਦੋਨੀਯਾਹ ਸੁਲੇਮਾਨ ਦੀ ਮਾਤਾ ਬਥ-ਸ਼ਬਾ ਕੋਲ ਆਇਆ। ਅੱਗੋਂ ਉਸ ਨੇ ਆਖਿਆ, ਤੂੰ ਸੁਲਾਹ ਨਾਲ ਆਇਆ ਹੈਂ? ਤਾਂ ਉਸ ਨੇ ਉੱਤਰ ਦਿੱਤਾ, ਸੁਲਾਹ ਨਾਲ।
14ਫਿਰ ਉਸ ਨੇ ਆਖਿਆ, ਮੈਂ ਤੇਰੇ ਨਾਲ ਇੱਕ ਗੱਲ ਕਰਨੀ ਹੈਂ? ਉਸ ਆਖਿਆ, ਬੋਲ।
15ਤਦ ਉਸ ਨੇ ਆਖਿਆ, ਤੂੰ ਜਾਣਦੀ ਹੈਂ ਕਿ ਰਾਜ ਤਾਂ ਮੇਰਾ ਸੀ ਅਤੇ ਉਸ ਵੇਲੇ ਸਾਰੇ ਇਸਰਾਏਲ ਦਾ ਮੂੰਹ ਮੇਰੇ ਉੱਤੇ ਸੀ ਕਿ ਮੈਂ ਰਾਜ ਕਰਾਂ, ਪਰ ਰਾਜ ਉਲਟ ਗਿਆ ਅਤੇ ਮੇਰੇ ਭਰਾ ਦਾ ਹੋ ਗਿਆ, ਕਿਉਂ ਜੋ ਉਹ ਯਹੋਵਾਹ ਦੀ ਵੱਲੋਂ ਉਹ ਦਾ ਹੀ ਸੀ।
16ਹੁਣ ਮੈਂ ਤੇਰੇ ਕੋਲੋਂ ਇੱਕ ਗੱਲ ਮੰਗਦਾ ਹਾਂ। ਤੂੰ ਮੈਨੂੰ ਨਾਂਹ ਨਾ ਕਰੀਂ। ਉਸ ਨੇ ਆਖਿਆ, ਬੋਲ।
17ਤਦ ਉਸ ਨੇ ਆਖਿਆ, ਦਯਾ ਕਰਕੇ ਸੁਲੇਮਾਨ ਪਾਤਸ਼ਾਹ ਨੂੰ ਆਖ ਕਿ ਉਹ ਅਬੀਸ਼ਗ ਸ਼ੂਨੰਮੀ ਨੂੰ ਮੇਰੀ ਪਤਨੀ ਹੋਣ ਲਈ ਦੇਵੇ, ਕਿਉਂ ਜੋ ਉਹ ਤੇਰੀ ਗੱਲ ਨਾ ਮੋੜੇਗਾ।
18ਬਥ-ਸ਼ਬਾ ਆਖਿਆ, ਚੰਗਾ ਮੈਂ ਤੇਰੇ ਬਾਰੇ ਪਾਤਸ਼ਾਹ ਨਾਲ ਗੱਲ ਕਰਾਂਗੀ।
19ਬਥ-ਸ਼ਬਾ ਸੁਲੇਮਾਨ ਪਾਤਸ਼ਾਹ ਕੋਲ ਅੰਦਰ ਗਈ ਕਿ ਅਦੋਨੀਯਾਹ ਲਈ ਉਹ ਦੇ ਨਾਲ ਗੱਲ ਕਰੇ, ਤਾਂ ਪਾਤਸ਼ਾਹ ਉਸ ਦੇ ਮਿਲਣ ਲਈ ਉੱਠ ਖੜ੍ਹਾ ਹੋਇਆ ਅਤੇ ਉਸ ਨੂੰ ਮੱਥਾ ਟੇਕਿਆ, ਅਤੇ ਆਪਣੀ ਰਾਜ ਗੱਦੀ ਉੱਤੇ ਬੈਠ ਗਿਆ ਅਤੇ ਆਪਣੀ ਮਾਤਾ ਲਈ ਇੱਕ ਸ਼ਾਹੀ ਕੁਰਸੀ ਲਗਵਾਈ। ਉਹ ਉਸ ਦੇ ਸੱਜੇ ਪਾਸੇ ਵੱਲ ਬੈਠ ਗਈ।
20ਅੱਗੋਂ ਉਸ ਆਖਿਆ, ਮੈਂ ਤੇਰੇ ਕੋਲੋਂ ਇੱਕ ਛੋਟੀ ਜਿਹੀ ਮੰਗ ਮੰਗਦੀ ਹਾਂ। ਮੈਨੂੰ ਖਾਲੀ ਨਾ ਮੋੜੀਂ, ਤਾਂ ਪਾਤਸ਼ਾਹ ਨੇ ਆਖਿਆ, ਮਾਤਾ ਜੀ ਮੰਗੋ ਮੈਂ ਤੁਹਾਡੇ ਬੋਲ ਨੂੰ ਨਾ ਮੋੜਾਂਗਾ।
21ਉਸ ਨੇ ਆਖਿਆ ਕਿ ਅਬੀਸ਼ਗ ਸ਼ੂਨੰਮੀ ਨੂੰ ਆਪਣੇ ਭਰਾ ਅਦੋਨੀਯਾਹ ਦੀ ਪਤਨੀ ਹੋਣ ਲਈ ਦੇ।

Read 1 ਰਾਜਾ 21 ਰਾਜਾ 2
Compare 1 ਰਾਜਾ 2:9-211 ਰਾਜਾ 2:9-21