23 ਤਦ ਪਾਤਸ਼ਾਹ ਨੇ ਆਖਿਆ, ਇੱਕ ਆਖਦੀ ਹੈ ਕਿ ਜਿਉਂਦਾ ਬੱਚਾ ਮੇਰਾ ਹੈ ਅਤੇ ਮਰਿਆ ਹੋਇਆ ਇਸ ਦਾ ਹੈ ਅਤੇ ਦੂਸਰੀ ਆਖਦੀ ਹੈ ਕਿ ਜਿਉਂਦਾ ਬੱਚਾ ਮੇਰਾ ਹੈ ਅਤੇ ਮਰਿਆ ਹੋਇਆ ਇਸ ਦਾ।
24 ਪਾਤਸ਼ਾਹ ਨੇ ਆਖਿਆ, ਮੇਰੇ ਲਈ ਇੱਕ ਤਲਵਾਰ ਲੈ ਆਓ ਤਾਂ ਉਹ ਪਾਤਸ਼ਾਹ ਦੇ ਸਨਮੁਖ ਇੱਕ ਤਲਵਾਰ ਲੈ ਆਏ।
25 ਪਾਤਸ਼ਾਹ ਨੇ ਆਖਿਆ, ਇਸ ਜਿਉਂਦੇ ਬੱਚੇ ਨੂੰ ਦੋ ਹਿੱਸਿਆਂ ਵਿੱਚ ਚੀਰ ਸੁੱਟੋ। ਅੱਧਾ ਇੱਕ ਨੂੰ ਦੇ ਦਿਓ ਅਤੇ ਅੱਧਾ ਦੂਜੀ ਨੂੰ।