Text copied!
Bibles in Panjabi

1 ਰਾਜਾ 3:8-16 in Panjabi

Help us?

1 ਰਾਜਾ 3:8-16 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

8 ਤੇਰਾ ਦਾਸ ਤੇਰੀ ਪਰਜਾ ਦੇ ਵਿਚਕਾਰ ਹੈ ਜਿਸ ਨੂੰ ਤੂੰ ਚੁਣਿਆ ਹੈ। ਉਹ ਬਹੁਤੇ ਲੋਕ ਹਨ ਜਿਹੜੇ ਨਾ ਗਿਣੇ ਜਾਂਦੇ ਹਨ ਅਤੇ ਬਹੁਤਿਆਂ ਦੇ ਕਾਰਨ ਨਾ ਉਨ੍ਹਾਂ ਦਾ ਲੇਖਾ ਹੀ ਹੋ ਸਕਦਾ ਹੈ।
9 ਤੂੰ ਆਪਣੇ ਦਾਸ ਨੂੰ ਸੁਣਨ ਵਾਲਾ ਮਨ ਦੇ ਕਿ ਉਹ ਤੇਰੀ ਪਰਜਾ ਦਾ ਨਿਆਂ ਕਰ ਸਕੇ, ਇਸ ਲਈ ਕਿ ਮੈਂ ਭਲੇ ਅਤੇ ਬੁਰੇ ਨੂੰ ਸਮਝਾਂ ਕਿਉਂ ਜੋ ਤੇਰੀ ਐਨੀ ਵੱਡੀ ਪਰਜਾ ਦਾ ਨਿਆਂ ਕੌਣ ਕਰ ਸਕਦਾ ਹੈ?
10 ਇਹ ਗੱਲ ਪ੍ਰਭੂ ਦੀ ਨਿਗਾਹ ਵਿੱਚ ਚੰਗੀ ਲੱਗੀ, ਕਿ ਸੁਲੇਮਾਨ ਨੇ ਇਹ ਚੀਜ਼ ਮੰਗੀ ਹੈ।
11 ਅਤੇ ਆਪਣੇ ਲਈ ਬਹੁਤੇ ਦਿਨ ਨਹੀਂ ਮੰਗੇ ਨਾ ਆਪਣੇ ਲਈ ਧਨ ਮੰਗਿਆ ਹੈ ਅਤੇ ਨਾ ਆਪਣੇ ਵੈਰੀਆਂ ਦੇ ਪ੍ਰਾਣ ਮੰਗੇ ਹਨ, ਪਰ ਆਪਣੇ ਲਈ ਨਿਆਂ ਦੇ ਸੁਣਨ ਲਈ ਬੁੱਧ ਮੰਗੀ ਹੈ।
12 ਵੇਖ ਮੈਂ ਤੇਰੀਆਂ ਗੱਲਾਂ ਦੇ ਅਨੁਸਾਰ ਕਰਾਂਗਾ ਅਤੇ ਮੈਂ ਤੈਨੂੰ ਇੱਕ ਬੁੱਧਵਾਨ ਅਤੇ ਸਮਝ ਵਾਲਾ ਮਨ ਦਿੱਤਾ ਹੈ, ਅਜਿਹਾ ਜੋ ਤੇਰੇ ਵਰਗਾ ਤੇਰੇ ਨਾਲੋਂ ਪਹਿਲਾਂ ਕੋਈ ਨਹੀਂ ਹੋਇਆ ਅਤੇ ਨਾ ਤੇਰੇ ਬਾਅਦ ਕੋਈ ਤੇਰੇ ਵਰਗਾ ਉੱਠੇਗਾ।
13 ਮੈਂ ਤੈਨੂੰ ਜੋ ਤੂੰ ਨਹੀਂ ਮੰਗਿਆ ਉਹ ਵੀ ਦਿੱਤਾ, ਧਨ ਅਤੇ ਇੱਜ਼ਤ ਵੀ ਅਜਿਹਾ ਜੋ ਪਾਤਸ਼ਾਹਾਂ ਦੇ ਵਿੱਚੋਂ ਤੇਰੇ ਵਰਗਾ ਤੇਰੇ ਸਾਰੇ ਦਿਨਾਂ ਵਿੱਚ ਕੋਈ ਮਨੁੱਖ ਨਹੀਂ ਹੋਵੇਗਾ।
14 ਜੇਕਰ ਤੂੰ ਮੇਰੇ ਮਾਰਗ ਉੱਤੇ ਚੱਲੇਂਗਾ ਅਤੇ ਮੇਰੀਆਂ ਬਿਧੀਆਂ ਅਤੇ ਮੇਰੇ ਹੁਕਮਾਂ ਦੀ ਪਾਲਨਾ ਕਰੇਂਗਾ, ਜਿਵੇਂ ਤੇਰੇ ਪਿਤਾ ਦਾਊਦ ਨੇ ਕੀਤਾ, ਤਾਂ ਮੈਂ ਤੇਰੀ ਉਮਰ ਵਧਾਵਾਂਗਾ।
15 ਤਦ ਸੁਲੇਮਾਨ ਜਾਗ ਉੱਠਿਆ ਅਤੇ ਵੇਖਿਆ ਕਿ ਇਹ ਤਾਂ ਸੁਫ਼ਨਾ ਹੈ। ਫੇਰ ਉਹ ਯਰੂਸ਼ਲਮ ਨੂੰ ਆਇਆ ਅਤੇ ਪ੍ਰਭੂ ਦੇ ਨੇਮ ਦੇ ਸੰਦੂਕ ਅੱਗੇ ਖੜ੍ਹਾ ਰਿਹਾ ਅਤੇ ਹੋਮ ਦੀਆਂ ਬਲੀਆਂ ਚੜ੍ਹਾਈਆਂ ਅਤੇ ਸੁੱਖ-ਸਾਂਦ ਦੀਆਂ ਭੇਟਾਂ ਤਿਆਰ ਕੀਤੀਆਂ ਅਤੇ ਆਪਣੇ ਸੇਵਕਾਂ ਲਈ ਦਾਵਤ ਕੀਤੀ।
16 ਉਸ ਵੇਲੇ ਦੋ ਔਰਤਾਂ ਜਿਹੜੀਆਂ ਵੇਸਵਾਂ ਸਨ ਪਾਤਸ਼ਾਹ ਦੇ ਸਨਮੁਖ ਆ ਖੜ੍ਹੀਆਂ।
1 ਰਾਜਾ 3 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ