Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - 1 ਰਾਜਾ - 1 ਰਾਜਾ 4

1 ਰਾਜਾ 4:25-32

Help us?
Click on verse(s) to share them!
25ਯਹੂਦਾਹ ਅਤੇ ਇਸਰਾਏਲ ਵਿੱਚੋਂ ਹਰ ਮਨੁੱਖ ਆਪਣੇ ਅੰਗੂਰ ਅਤੇ ਆਪਣੀ ਹੰਜ਼ੀਰ ਦੇ ਹੇਠ, ਦਾਨ ਤੋਂ ਲੈ ਕੇ ਬਏਰਸ਼ਬਾ ਤੱਕ ਸੁਲੇਮਾਨ ਦੇ ਸਾਰੇ ਦਿਨਾਂ ਵਿੱਚ ਸ਼ਾਂਤੀ ਨਾਲ ਬੈਠਦਾ ਸੀ।
26ਸੁਲੇਮਾਨ ਦੇ ਰੱਥਾਂ ਦੇ ਘੋੜਿਆਂ ਲਈ ਚਾਲ੍ਹੀ ਹਜ਼ਾਰ ਤਬੇਲੇ ਸਨ ਅਤੇ ਬਾਰਾਂ ਹਜ਼ਾਰ ਘੋੜ ਚੜ੍ਹੇ ਸਨ।
27ਇਹ ਰਜਵਾੜੇ ਆਪਣੀ ਵਾਰੀ ਉੱਤੇ ਇੱਕ ਮਹੀਨਾ ਭਰ ਸੁਲੇਮਾਨ ਪਾਤਸ਼ਾਹ ਲਈ ਅਤੇ ਉਨ੍ਹਾਂ ਸਭਨਾਂ ਲਈ ਜੋ ਸੁਲੇਮਾਨ ਪਾਤਸ਼ਾਹ ਦੇ ਲੰਗਰ ਵਿੱਚੋਂ ਖਾਂਦੇ, ਰਸਤ ਪਹੁੰਚਾਉਂਦੇ ਸਨ ਅਤੇ ਇਸ ਗੱਲ ਵਿੱਚ ਉਹ ਕਿਸੇ ਚੀਜ਼ ਦੀ ਕਮੀ ਨਹੀਂ ਰੱਖਦੇ ਸਨ।
28ਘੋੜਿਆਂ ਅਤੇ ਬਲ਼ਦਾਂ ਲਈ ਜੌਂ ਅਤੇ ਤੂੜੀ ਜਿੱਥੇ ਕਿਤੇ ਇਹ ਹੁੰਦੇ ਸਨ, ਓਥੋਂ ਇੱਕ-ਇੱਕ ਮਨੁੱਖ ਆਪਣੀ ਮਰਜਾਦਾ ਅਨੁਸਾਰ ਲਿਆਉਂਦਾ ਸੀ।
29ਪਰਮੇਸ਼ੁਰ ਨੇ ਸੁਲੇਮਾਨ ਨੂੰ ਬੁੱਧੀ ਅਤੇ ਸਮਝ ਬਹੁਤ ਹੀ ਵੱਧ ਦਿੱਤੀ ਅਤੇ ਖੁੱਲ੍ਹਾ ਮਨ ਸਮੁੰਦਰ ਦੇ ਕੰਢੇ ਦੀ ਰੇਤ ਵਾਂਗੂੰ
30ਅਤੇ ਸੁਲੇਮਾਨ ਦੀ ਬੁੱਧੀ ਸਾਰੇ ਪੂਰਬੀਆਂ ਦੀ ਬੁੱਧੀ ਨਾਲੋਂ ਅਤੇ ਮਿਸਰ ਦੀ ਸਾਰੀ ਬੁੱਧੀ ਨਾਲੋਂ ਬਹੁਤ ਵੱਧ ਸੀ।
31ਕਿਉਂ ਜੋ ਉਹ ਸਭਨਾਂ ਆਦਮੀਆਂ ਨਾਲੋਂ ਅਰਥਾਤ ਏਥਾਨ ਅਜ਼ਰਾਹੀ, ਹੇਮਾਨ, ਮਾਹੋਲ ਦੇ ਪੁੱਤਰ ਕਲਕੋਲ ਅਤੇ ਦਰਦਾ ਨਾਲੋਂ ਬੁੱਧਵਾਨ ਸੀ ਅਤੇ ਉਸ ਦਾ ਨਾਮ ਆਲੇ-ਦੁਆਲੇ ਦੀਆਂ ਸਾਰੀਆਂ ਕੌਮਾਂ ਵਿੱਚ ਮਸ਼ਹੂਰ ਸੀ।
32ਉਸ ਨੇ ਤਿੰਨ ਹਜ਼ਾਰ ਕਹਾਉਤਾਂ ਰਚੀਆਂ ਅਤੇ ਇੱਕ ਹਜ਼ਾਰ ਪੰਜ ਉਸ ਦੇ ਗੀਤ ਸਨ।

Read 1 ਰਾਜਾ 41 ਰਾਜਾ 4
Compare 1 ਰਾਜਾ 4:25-321 ਰਾਜਾ 4:25-32