Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - 1 ਰਾਜਾ - 1 ਰਾਜਾ 5

1 ਰਾਜਾ 5:10-16

Help us?
Click on verse(s) to share them!
10ਤਦ ਹੀਰਾਮ ਨੇ ਦਿਆਰ ਦੀ ਲੱਕੜ ਅਤੇ ਚੀਲ ਦੀ ਲੱਕੜ ਸੁਲੇਮਾਨ ਨੂੰ ਉਸ ਦੀ ਸਾਰੀ ਇੱਛਿਆ ਅਨੁਸਾਰ ਦਿੱਤੀ।
11ਸੁਲੇਮਾਨ ਇੱਕ ਲੱਖ ਪੰਜਾਹ ਹਜ਼ਾਰ ਮਣ ਕਣਕ ਅਤੇ ਚਾਰ ਹਜ਼ਾਰ ਲੀਟਰ ਕੁਟਵਾਂ ਤੇਲ ਹੀਰਾਮ ਨੂੰ ਉਸ ਦੇ ਘਰਾਣੇ ਦੇ ਖਾਣ ਲਈ ਹਰ ਸਾਲ ਦਿੰਦਾ ਸੀ।
12ਯਹੋਵਾਹ ਨੇ ਸੁਲੇਮਾਨ ਨੂੰ ਬੁੱਧੀ ਦਿੱਤੀ, ਜਿਵੇਂ ਉਸ ਉਹ ਦੇ ਨਾਲ ਬਚਨ ਕੀਤਾ ਸੀ ਅਤੇ ਹੀਰਾਮ ਅਤੇ ਸੁਲੇਮਾਨ ਦੇ ਵਿੱਚ ਸੁਲਾਹ ਸੀ ਅਤੇ ਉਨ੍ਹਾਂ ਨੇ ਇੱਕ ਦੂਜੇ ਨਾਲ ਨੇਮ ਬੰਨਿਆ।
13ਸੁਲੇਮਾਨ ਪਾਤਸ਼ਾਹ ਨੇ ਸਾਰੇ ਇਸਰਾਏਲ ਤੋਂ ਬੇਗਾਰ ਲਈ ਅਤੇ ਬੇਗਾਰੀ ਤੀਹ ਹਜ਼ਾਰ ਮਨੁੱਖ ਸਨ।
14ਉਹ ਉਨ੍ਹਾਂ ਵਿੱਚੋਂ ਮਹੀਨੇ ਭਰ ਲਈ ਦਸ ਹਜ਼ਾਰ ਵਾਰੀ ਨਾਲ ਲਬਾਨੋਨ ਨੂੰ ਭੇਜਦਾ ਸੀ। ਇਸ ਤਰ੍ਹਾਂ ਉਹ ਇੱਕ ਮਹੀਨਾ ਲਬਾਨੋਨ ਵਿੱਚ ਰਹਿੰਦੇ ਸਨ ਅਤੇ ਦੋ ਮਹੀਨੇ ਆਪਣੇ ਘਰੀਂ ਅਤੇ ਅਦੋਨੀਰਾਮ ਉਨ੍ਹਾਂ ਬੇਗ਼ਾਰੀਆਂ ਉੱਤੇ ਸੀ।
15ਸੁਲੇਮਾਨ ਦੇ ਸੱਤਰ ਹਜ਼ਾਰ ਪਾਂਡੀ ਅਤੇ ਅੱਸੀ ਹਜ਼ਾਰ ਪਰਬਤ ਵਿੱਚ ਕੱਟਣ ਵਾਲੇ ਸਨ।
16ਇਨ੍ਹਾਂ ਸਰਦਾਰਾਂ ਤੋਂ ਬਿਨਾਂ ਜਿਨ੍ਹਾਂ ਨੂੰ ਸੁਲੇਮਾਨ ਨੇ ਕੰਮ ਉੱਤੇ ਲਾਇਆ ਹੋਇਆ ਸੀ ਹੋਰ ਤਿੰਨ ਹਜ਼ਾਰ ਤਿੰਨ ਸੌ ਸਨ ਜੋ ਇਨ੍ਹਾਂ ਕੰਮ ਕਰਨ ਵਾਲਿਆਂ ਲੋਕਾਂ ਦੇ ਉੱਤੇ ਹੁਕਮ ਚਲਾਉਂਦੇ ਸਨ।

Read 1 ਰਾਜਾ 51 ਰਾਜਾ 5
Compare 1 ਰਾਜਾ 5:10-161 ਰਾਜਾ 5:10-16