Text copied!
Bibles in Panjabi

1 ਰਾਜਾ 7:18-26 in Panjabi

Help us?

1 ਰਾਜਾ 7:18-26 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

18 ਇਸੇ ਤਰ੍ਹਾਂ ਉਸ ਨੇ ਥੰਮਾਂ ਨੂੰ ਬਣਾਇਆ ਅਤੇ ਇੱਕ-ਇੱਕ ਜਾਲੀ ਉੱਤੇ ਦੋ ਕਤਾਰਾਂ ਅਨਾਰਾਂ ਦੀਆਂ ਦੁਆਲੇ ਬਣਾਈਆਂ, ਤਾਂ ਜੋ ਉਨ੍ਹਾਂ ਦੋਹਾਂ ਮੁਕਟਾਂ ਨੂੰ ਜੋ ਉਨ੍ਹਾਂ ਦੋਹਾਂ ਥੰਮਾਂ ਦੇ ਸਿਰਾਂ ਉੱਤੇ ਸਨ ਢੱਕਣ ਅਤੇ ਇਸੇ ਤਰ੍ਹਾਂ ਦੂਜੇ ਮੁਕਟ ਲਈ ਬਣਾਇਆ।
19 ਉਹ ਮੁਕਟ ਜਿਹੜੇ ਥੰਮਾਂ ਦੇ ਸਿਰਾਂ ਉੱਤੇ ਦਲਾਨ ਵਿੱਚ ਸਨ ਚਾਰ ਹੱਥ ਤੱਕ ਸੋਸਨੀ ਕੰਮ ਦੇ ਸਨ।
20 ਉਨ੍ਹਾਂ ਦੋਹਾਂ ਥੰਮਾਂ ਦੇ ਉੱਤੇ ਉਤਾਹਾਂ ਵੀ ਮੁਕਟ ਸਨ ਜੋ ਉਸ ਗੁਲਾਈ ਦੇ ਕੋਲ ਸਨ ਜਿਹੜੀ ਜਾਲੀ ਦੇ ਨਾਲ ਲਗਵੀਂ ਸੀ, ਅਨਾਰ ਬਣੇ ਹੋਏ ਸਨ ਅਰਥਾਤ ਉਸ ਦੂਜੇ ਮੁਕਟ ਉੱਤੇ ਆਲੇ-ਦੁਆਲੇ ਕਤਾਰਾਂ ਵਿੱਚ ਦੋ ਸੌ ਅਨਾਰ ਸਨ।
21 ਉਹ ਨੇ ਹੈਕਲ ਦੇ ਬਰਾਂਡੇ ਕੋਲ ਥੰਮ੍ਹ ਟਿਕਾ ਦਿੱਤੇ ਇੱਕ ਥੰਮ੍ਹ ਸੱਜੇ ਪਾਸੇ ਟਿਕਾਇਆ ਅਤੇ ਉਸ ਦਾ ਨਾਮ ਯਾਕੀਨ ਰੱਖਿਆ ਅਤੇ ਦੂਜਾ ਥੰਮ੍ਹ ਖੱਬੇ ਪਾਸੇ ਟਿਕਾਇਆ ਅਤੇ ਉਸ ਦਾ ਨਾਮ ਬੋਅਜ਼ ਰੱਖਿਆ।
22 ਥੰਮਾਂ ਦੇ ਸਿਰਾਂ ਉੱਤੇ ਸੋਸਨੀ ਕੰਮ ਸੀ, ਸੋ ਥੰਮਾਂ ਦਾ ਕੰਮ ਸੰਪੂਰਨ ਹੋਇਆ।
23 ਫੇਰ ਉਹ ਨੇ ਇੱਕ ਸਾਗਰੀ ਹੌਦ ਢਾਲ਼ ਕੇ ਬਣਾਇਆ ਜਿਹੜਾ ਕੰਢੇ ਤੋਂ ਕੰਢੇ ਤੱਕ ਦਸ ਹੱਥ ਸੀ। ਉਹ ਚੁਫ਼ੇਰਿਓਂ ਗੋਲ ਸੀ, ਉਹ ਪੰਜ ਹੱਥ ਉੱਚਾ ਸੀ ਅਤੇ ਉਸ ਦਾ ਘੇਰਾ ਤੀਹ ਹੱਥ ਦੀ ਰੱਸੀ ਨਾਲ ਮਿਣਿਆ ਹੋਇਆ ਸੀ।
24 ਉਸ ਦੇ ਕੰਢੇ ਦੇ ਹੇਠ ਆਲੇ-ਦੁਆਲੇ ਗੋਲੇ ਇੱਕ ਹੱਥ ਵਿੱਚ ਦਸ ਸਨ, ਜਿਹੜੇ ਸਾਗਰੀ ਹੌਦ ਦੇ ਚੁਫ਼ੇਰੇ ਸਨ। ਗੋਲੇ ਦੋ ਕਤਾਰਾਂ ਵਿੱਚ ਸਨ ਅਤੇ ਉਹ ਉਸ ਦੇ ਨਾਲ ਹੀ ਢਾਲ਼ੇ ਹੋਏ ਸਨ।
25 ਉਹ ਬਾਰਾਂ ਬਲ਼ਦਾਂ ਦੇ ਉੱਤੇ ਧਰਿਆ ਹੋਇਆ ਸੀ। ਤਿੰਨਾਂ ਦੇ ਮੂੰਹ ਉੱਤਰ ਵੱਲ, ਤਿੰਨਾਂ ਦੇ ਮੂੰਹ ਪੱਛਮ ਵੱਲ, ਤਿੰਨਾਂ ਦੇ ਮੂੰਹ ਦੱਖਣ ਵੱਲ ਅਤੇ ਤਿੰਨਾਂ ਦੇ ਮੂੰਹ ਪੂਰਬ ਵੱਲ ਸਨ। ਸਾਗਰੀ ਹੌਦ ਉਨ੍ਹਾਂ ਦੇ ਉੱਤੇ ਧਰਿਆ ਹੋਇਆ ਸੀ ਅਤੇ ਉਨ੍ਹਾਂ ਸਾਰਿਆਂ ਦੇ ਪਿਛਲੇ ਅੰਗ ਅੰਦਰਵਾਰ ਨੂੰ ਸਨ।
26 ਉਸ ਦੀ ਮੋਟਾਈ ਇੱਕ ਚੱਪਾ ਭਰ ਸੀ। ਉਸ ਦੇ ਕੰਢੇ ਕਟੋਰੇ ਦੇ ਕੰਢੇ ਵਾਂਗੂੰ ਸੋਸਨ ਦੇ ਫੁੱਲਾਂ ਵਰਗੇ ਸਨ ਅਤੇ ਉਸ ਦੇ ਵਿੱਚ ਚਾਲ੍ਹੀ ਹਜ਼ਾਰ ਲੀਟਰ ਸਮਾਉਂਦਾ ਸੀ।
1 ਰਾਜਾ 7 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ