Text copied!
Bibles in Panjabi

1 ਰਾਜਾ 7:48-51 in Panjabi

Help us?

1 ਰਾਜਾ 7:48-51 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

48 ਸੁਲੇਮਾਨ ਨੇ ਇਹ ਸਾਰੇ ਭਾਂਡੇ ਬਣਾਏ ਜਿਹੜੇ ਯਹੋਵਾਹ ਦੇ ਭਵਨ ਲਈ ਸਨ ਅਰਥਾਤ ਸੋਨੇ ਦੀ ਜਗਵੇਦੀ ਅਤੇ ਸੋਨੇ ਦੀ ਮੇਜ਼ ਜਿਹ ਦੇ ਉੱਤੇ ਹਜ਼ੂਰੀ ਦੀ ਰੋਟੀ ਹੁੰਦੀ ਸੀ।
49 ਕੁੰਦਨ ਸੋਨੇ ਦੇ ਸ਼ਮਾਦਾਨ ਪੰਜ ਸੱਜੇ ਪਾਸੇ ਵੱਲ ਅਤੇ ਪੰਜ ਖੱਬੇ ਪਾਸੇ ਵੱਲ ਵਿੱਚਲੀ ਕੋਠੜੀ ਦੇ ਅੱਗੇ ਅਤੇ ਸੋਨੇ ਦੇ ਫੁੱਲ, ਦੀਵੇ ਅਤੇ ਚਿਮਟੇ।
50 ਕੁੰਦਨ ਸੋਨੇ ਦੇ ਭਾਂਡੇ, ਬਾਟੇ, ਗੁਲਤਰਾਸ਼, ਕੌਲੀਆਂ ਅਤੇ ਅੰਗੀਠੀਆਂ ਨਾਲੇ ਸੋਨੇ ਦੇ ਕਬਜ਼ੇ ਜਿਹੜੇ ਅੰਦਰਲੇ ਭਵਨ ਦੇ ਦਰਵਾਜ਼ਿਆਂ ਲਈ ਅਰਥਾਤ ਅੱਤ ਪਵਿੱਤਰ ਸਥਾਨ ਲਈ ਅਤੇ ਭਵਨ ਦੇ ਦਰਵਾਜ਼ਿਆਂ ਲਈ ਅਰਥਾਤ ਹੈਕਲ ਲਈ।
51 ਇਸ ਤਰ੍ਹਾਂ ਯਹੋਵਾਹ ਦੇ ਭਵਨ ਦਾ ਸਾਰਾ ਕੰਮ ਜਿਹੜਾ ਸੁਲੇਮਾਨ ਨੇ ਬਣਾਇਆ ਸੰਪੂਰਨ ਹੋਇਆ ਤਾਂ ਸੁਲੇਮਾਨ ਆਪਣੇ ਪਿਤਾ ਦਾਊਦ ਦੀਆਂ ਪਵਿੱਤਰ ਚੀਜ਼ਾਂ ਅੰਦਰ ਲਿਆਇਆ ਅਰਥਾਤ ਸੋਨਾ, ਚਾਂਦੀ, ਅਤੇ ਭਾਂਡੇ। ਉਸ ਨੇ ਉਨ੍ਹਾਂ ਨੂੰ ਯਹੋਵਾਹ ਦੇ ਭਵਨ ਦੇ ਖਜ਼ਾਨੇ ਵਿੱਚ ਰੱਖ ਦਿੱਤਾ।
1 ਰਾਜਾ 7 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ