Text copied!
Bibles in Panjabi

1 ਰਾਜਾ 7:9-13 in Panjabi

Help us?

1 ਰਾਜਾ 7:9-13 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

9 ਇਹ ਸਾਰੇ ਅੰਦਰੋਂ ਬਾਹਰੋਂ ਬਹੁਮੁੱਲੇ ਪੱਥਰਾਂ ਦੇ ਸਨ ਜਿਨ੍ਹਾਂ ਦੀ ਘੜਤ ਮਿਣਤੀ ਦੇ ਅਨੁਸਾਰ ਸੀ ਅਤੇ ਆਰੇ ਨਾਲ ਚੀਰੇ ਹੋਏ ਸਨ ਅਰਥਾਤ ਨੀਂਹ ਤੋਂ ਲੈ ਕੇ ਛੱਜੇ ਤੱਕ ਅਤੇ ਬਾਹਰ ਵੱਡੇ ਵਿਹੜੇ ਤੱਕ।
10 ਨੀਂਹਾਂ ਬਹੁਮੁੱਲੇ ਪੱਥਰਾਂ ਦੀ ਅਤੇ ਵੱਡੇ-ਵੱਡੇ ਪੱਥਰਾਂ ਦੀ ਸੀ ਅਰਥਾਤ ਦਸ ਹੱਥ ਦੇ ਪੱਥਰ ਅਤੇ ਅੱਠ ਹੱਥ ਦੇ ਪੱਥਰ।
11 ਉੱਤੇ ਵੀ ਬਹੁਮੁੱਲੇ ਅਤੇ ਮਿਣਤੀ ਅਨੁਸਾਰ ਘੜੇ ਹੋਏ ਪੱਥਰ ਸਨ ਨਾਲੇ ਦਿਆਰ ਸੀ।
12 ਵੱਡੇ ਵਿਹੜੇ ਦੇ ਦੁਆਲੇ ਤਿੰਨ ਰੱਦੇ ਘੜੇ ਹੋਏ ਪੱਥਰਾਂ ਦੇ ਸਨ ਅਤੇ ਇੱਕ ਦਿਆਰ ਦੇ ਸ਼ਤੀਰਾਂ ਦਾ ਸੀ। ਇਸ ਤਰ੍ਹਾਂ ਯਹੋਵਾਹ ਦੇ ਭਵਨ ਦੇ ਅੰਦਰਲੇ ਚੌਂਕ ਲਈ ਅਤੇ ਮਹਿਲ ਦੇ ਦਲਾਨ ਲਈ ਵੀ ਸੀ।
13 ਸੁਲੇਮਾਨ ਪਾਤਸ਼ਾਹ ਨੇ ਸੁਨੇਹਾ ਭੇਜ ਕੇ ਹੂਰਾਮ ਨੂੰ ਸੂਰ ਤੋਂ ਬੁਲਾ ਲਿਆ।
1 ਰਾਜਾ 7 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ