Text copied!
Bibles in Panjabi

1 ਰਾਜਾ 7:9-17 in Panjabi

Help us?

1 ਰਾਜਾ 7:9-17 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

9 ਇਹ ਸਾਰੇ ਅੰਦਰੋਂ ਬਾਹਰੋਂ ਬਹੁਮੁੱਲੇ ਪੱਥਰਾਂ ਦੇ ਸਨ ਜਿਨ੍ਹਾਂ ਦੀ ਘੜਤ ਮਿਣਤੀ ਦੇ ਅਨੁਸਾਰ ਸੀ ਅਤੇ ਆਰੇ ਨਾਲ ਚੀਰੇ ਹੋਏ ਸਨ ਅਰਥਾਤ ਨੀਂਹ ਤੋਂ ਲੈ ਕੇ ਛੱਜੇ ਤੱਕ ਅਤੇ ਬਾਹਰ ਵੱਡੇ ਵਿਹੜੇ ਤੱਕ।
10 ਨੀਂਹਾਂ ਬਹੁਮੁੱਲੇ ਪੱਥਰਾਂ ਦੀ ਅਤੇ ਵੱਡੇ-ਵੱਡੇ ਪੱਥਰਾਂ ਦੀ ਸੀ ਅਰਥਾਤ ਦਸ ਹੱਥ ਦੇ ਪੱਥਰ ਅਤੇ ਅੱਠ ਹੱਥ ਦੇ ਪੱਥਰ।
11 ਉੱਤੇ ਵੀ ਬਹੁਮੁੱਲੇ ਅਤੇ ਮਿਣਤੀ ਅਨੁਸਾਰ ਘੜੇ ਹੋਏ ਪੱਥਰ ਸਨ ਨਾਲੇ ਦਿਆਰ ਸੀ।
12 ਵੱਡੇ ਵਿਹੜੇ ਦੇ ਦੁਆਲੇ ਤਿੰਨ ਰੱਦੇ ਘੜੇ ਹੋਏ ਪੱਥਰਾਂ ਦੇ ਸਨ ਅਤੇ ਇੱਕ ਦਿਆਰ ਦੇ ਸ਼ਤੀਰਾਂ ਦਾ ਸੀ। ਇਸ ਤਰ੍ਹਾਂ ਯਹੋਵਾਹ ਦੇ ਭਵਨ ਦੇ ਅੰਦਰਲੇ ਚੌਂਕ ਲਈ ਅਤੇ ਮਹਿਲ ਦੇ ਦਲਾਨ ਲਈ ਵੀ ਸੀ।
13 ਸੁਲੇਮਾਨ ਪਾਤਸ਼ਾਹ ਨੇ ਸੁਨੇਹਾ ਭੇਜ ਕੇ ਹੂਰਾਮ ਨੂੰ ਸੂਰ ਤੋਂ ਬੁਲਾ ਲਿਆ।
14 ਉਹ ਨਫ਼ਤਾਲੀ ਦੇ ਗੋਤ ਵਿੱਚੋਂ ਵਿਧਵਾ ਦਾ ਪੁੱਤਰ ਸੀ, ਅਤੇ ਉਹ ਦਾ ਪਿਤਾ ਇੱਕ ਸੂਰੀ ਠਠਿਆਰ ਸੀ। ਉਹ ਬੁੱਧ, ਸਮਝ ਅਤੇ ਹੁਨਰ ਵਿੱਚ ਇਸ ਤਰ੍ਹਾਂ ਭਰਪੂਰ ਸੀ ਕਿ ਉਹ ਪਿੱਤਲ ਦੇ ਸਾਰੇ ਕੰਮ ਕਰ ਸਕੇ। ਉਹ ਸੁਲੇਮਾਨ ਪਾਤਸ਼ਾਹ ਕੋਲ ਆਇਆ ਅਤੇ ਉਸ ਦਾ ਸਾਰਾ ਕੰਮ ਕੀਤਾ।
15 ਉਹ ਨੇ ਪਿੱਤਲ ਨੂੰ ਢਾਲ਼ ਕੇ ਥੰਮ੍ਹ ਬਣਾਏ ਇੱਕ ਥੰਮ੍ਹ ਦੀ ਉਚਿਆਈ ਅਠਾਰਾਂ ਹੱਥ ਸੀ ਅਤੇ ਦੂਜੇ ਦਾ ਘੇਰ ਬਾਰਾਂ ਹੱਥ ਦੀ ਰੱਸੀ ਦੇ ਨਾਪ ਦਾ ਸੀ।
16 ਉਹ ਨੇ ਥੰਮਾਂ ਦੇ ਸਿਰਾਂ ਉੱਤੇ ਦੇਣ ਲਈ ਦੋ ਮੁਕਟ ਪਿੱਤਲ ਢਾਲ਼ ਕੇ ਬਣਾਏ। ਇੱਕ ਪੰਜ ਹੱਥ ਉੱਚਾ ਸੀ ਅਤੇ ਦੂਜਾ ਵੀ ਪੰਜ ਹੱਥ ਉੱਚਾ ਸੀ।
17 ਥੰਮਾਂ ਦੇ ਸਿਰਾਂ ਉੱਪਰਲੇ ਮੁਕਟਾਂ ਲਈ ਬਣਤ ਦੀਆਂ ਜਾਲੀਆਂ ਅਤੇ ਗੋਠਵੀਆਂ ਮਾਲਾਂ ਸਨ, ਸੱਤ ਇੱਕ ਮੁਕਟ ਲਈ ਸੱਤ ਦੂਜੇ ਮੁਕਟ ਲਈ।
1 ਰਾਜਾ 7 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ