Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - 1 ਰਾਜਾ - 1 ਰਾਜਾ 8

1 ਰਾਜਾ 8:11-21

Help us?
Click on verse(s) to share them!
11ਕਿ ਜਾਜਕ ਬੱਦਲ ਦੇ ਕਾਰਨ ਉਪਾਸਨਾ ਕਰਨ ਲਈ ਖੜ੍ਹੇ ਨਾ ਹੋ ਸਕੇ ਕਿਉਂ ਜੋ ਯਹੋਵਾਹ ਦੇ ਪਰਤਾਪ ਨੇ ਯਹੋਵਾਹ ਦੇ ਭਵਨ ਨੂੰ ਭਰ ਦਿੱਤਾ ਸੀ।
12ਸੁਲੇਮਾਨ ਨੇ ਆਖਿਆ ਕਿ ਯਹੋਵਾਹ ਨੇ ਫ਼ਰਮਾਇਆ ਸੀ ਕਿ ਉਹ ਘੁੱਪ ਹਨ੍ਹੇਰੇ ਵਿੱਚ ਵੱਸੇਗਾ।
13ਮੈਂ ਜ਼ਰੂਰ ਤੇਰੇ ਲਈ ਇੱਕ ਉੱਚਾ ਭਵਨ ਜਿੱਥੇ ਤੂੰ ਸਦਾ ਤੱਕ ਰਹੇਂ ਬਣਾਇਆ।
14ਤਦ ਰਾਜੇ ਨੇ ਇਸਰਾਏਲ ਦੀ ਸਾਰੀ ਸਭਾ ਵੱਲ ਆਪਣਾ ਮੂੰਹ ਫੇਰ ਕੇ ਉਨ੍ਹਾਂ ਨੂੰ ਬਰਕਤ ਦਿੱਤੀ ਤੇ ਇਸਰਾਏਲ ਦੀ ਸਾਰੀ ਸਭਾ ਖੜ੍ਹੀ ਰਹੀ।
15ਉਸ ਨੇ ਆਖਿਆ, ਇਸਰਾਏਲ ਦਾ ਪਰਮੇਸ਼ੁਰ ਯਹੋਵਾਹ ਮੁਬਾਰਕ ਹੋਵੇ ਜਿਸ ਨੇ ਮੇਰੇ ਪਿਤਾ ਦਾਊਦ ਨਾਲ ਆਪਣੇ ਮੂੰਹ ਨਾਲ ਬਚਨ ਕੀਤਾ ਅਤੇ ਆਪਣੇ ਹੱਥ ਨਾਲ ਉਹ ਨੂੰ ਪੂਰਾ ਵੀ ਕੀਤਾ।
16ਕਿ ਜਿਸ ਦਿਨ ਤੋਂ ਮੈਂ ਆਪਣੀ ਪਰਜਾ ਇਸਰਾਏਲ ਨੂੰ ਮਿਸਰ ਦੇਸ਼ ਵਿੱਚੋਂ ਕੱਢ ਲਿਆਇਆ, ਮੈਂ ਆਪਣਾ ਭਵਨ ਬਣਾਉਣ ਲਈ ਇਸਰਾਏਲ ਦਿਆਂ ਸਾਰਿਆਂ ਗੋਤਾਂ ਵਿੱਚੋਂ ਕੋਈ ਸ਼ਹਿਰ ਨਹੀਂ ਚੁਣਿਆ ਕਿ ਮੇਰਾ ਨਾਮ ਉੱਥੇ ਰਹੇ, ਪਰ ਮੈਂ ਦਾਊਦ ਨੂੰ ਚੁਣਿਆ ਕਿ ਉਹ ਮੇਰੀ ਪਰਜਾ ਇਸਰਾਏਲ ਉੱਤੇ ਹੋਵੇ।
17ਅਤੇ ਮੇਰੇ ਪਿਤਾ ਦਾਊਦ ਦੇ ਦਿਲ ਵਿੱਚ ਸੀ ਕਿ ਇਸਰਾਏਲ ਦੇ ਪਰਮੇਸ਼ੁਰ ਯਹੋਵਾਹ ਦੇ ਨਾਮ ਲਈ ਇੱਕ ਭਵਨ ਬਣਾਵੇ
18ਪਰ ਯਹੋਵਾਹ ਨੇ ਮੇਰੇ ਪਿਤਾ ਦਾਊਦ ਨੂੰ ਆਖਿਆ, ਇਸ ਲਈ ਕਿ ਤੇਰੇ ਮਨ ਵਿੱਚ ਮੇਰੇ ਨਾਮ ਲਈ ਭਵਨ ਬਣਾਉਣ ਦੀ ਇੱਛਾ ਸੀ ਤਾਂ ਤੂੰ ਚੰਗਾ ਕੀਤਾ ਕਿ ਇਹ ਤੇਰੇ ਮਨ ਵਿੱਚ ਸੀ।
19ਤਾਂ ਵੀ ਤੂੰ ਇਸ ਭਵਨ ਨੂੰ ਨਹੀਂ ਬਣਾਵੇਂਗਾ ਸਗੋਂ ਤੇਰਾ ਪੁੱਤਰ ਜਿਹੜਾ ਤੇਰੀ ਅੰਸ ਤੋਂ ਨਿੱਕਲੇਗਾ ਉਹ ਮੇਰੇ ਨਾਮ ਲਈ ਭਵਨ ਬਣਾਵੇਗਾ।
20ਸੋ ਯਹੋਵਾਹ ਨੇ ਆਪਣਾ ਉਹ ਬਚਨ ਪੂਰਾ ਕੀਤਾ ਹੈ ਜੋ ਉਸ ਨੇ ਕਿਹਾ ਸੀ ਕਿਉਂ ਜੋ ਮੈਂ ਆਪਣੇ ਪਿਤਾ ਦਾਊਦ ਦੇ ਥਾਂ ਉੱਠਿਆ ਹਾਂ ਅਤੇ ਮੈਂ ਇਸਰਾਏਲ ਦੀ ਰਾਜ ਗੱਦੀ ਉੱਤੇ ਬੈਠਾ ਹਾਂ ਜਿਵੇਂ ਯਹੋਵਾਹ ਨੇ ਬਚਨ ਕੀਤਾ ਸੀ ਅਤੇ ਮੈਂ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਦੇ ਨਾਮ ਲਈ ਇਹ ਭਵਨ ਬਣਾਇਆ ਹੈ।
21ਉੱਥੇ ਮੈਂ ਸੰਦੂਕ ਲਈ ਥਾਂ ਰੱਖਿਆ ਹੈ ਜਿਸ ਵਿੱਚ ਯਹੋਵਾਹ ਦਾ ਨੇਮ ਹੈ ਜੋ ਉਸ ਨੇ ਸਾਡੇ ਪੁਰਖਿਆਂ ਨਾਲ ਬੰਨ੍ਹਿਆ ਜਦ ਉਸ ਨੇ ਉਨ੍ਹਾਂ ਨੂੰ ਮਿਸਰ ਦੇਸ ਤੋਂ ਕੱਢਿਆ।

Read 1 ਰਾਜਾ 81 ਰਾਜਾ 8
Compare 1 ਰਾਜਾ 8:11-211 ਰਾਜਾ 8:11-21