Text copied!
Bibles in Panjabi

1 ਰਾਜਾ 8:19-27 in Panjabi

Help us?

1 ਰਾਜਾ 8:19-27 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

19 ਤਾਂ ਵੀ ਤੂੰ ਇਸ ਭਵਨ ਨੂੰ ਨਹੀਂ ਬਣਾਵੇਂਗਾ ਸਗੋਂ ਤੇਰਾ ਪੁੱਤਰ ਜਿਹੜਾ ਤੇਰੀ ਅੰਸ ਤੋਂ ਨਿੱਕਲੇਗਾ ਉਹ ਮੇਰੇ ਨਾਮ ਲਈ ਭਵਨ ਬਣਾਵੇਗਾ।
20 ਸੋ ਯਹੋਵਾਹ ਨੇ ਆਪਣਾ ਉਹ ਬਚਨ ਪੂਰਾ ਕੀਤਾ ਹੈ ਜੋ ਉਸ ਨੇ ਕਿਹਾ ਸੀ ਕਿਉਂ ਜੋ ਮੈਂ ਆਪਣੇ ਪਿਤਾ ਦਾਊਦ ਦੇ ਥਾਂ ਉੱਠਿਆ ਹਾਂ ਅਤੇ ਮੈਂ ਇਸਰਾਏਲ ਦੀ ਰਾਜ ਗੱਦੀ ਉੱਤੇ ਬੈਠਾ ਹਾਂ ਜਿਵੇਂ ਯਹੋਵਾਹ ਨੇ ਬਚਨ ਕੀਤਾ ਸੀ ਅਤੇ ਮੈਂ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਦੇ ਨਾਮ ਲਈ ਇਹ ਭਵਨ ਬਣਾਇਆ ਹੈ।
21 ਉੱਥੇ ਮੈਂ ਸੰਦੂਕ ਲਈ ਥਾਂ ਰੱਖਿਆ ਹੈ ਜਿਸ ਵਿੱਚ ਯਹੋਵਾਹ ਦਾ ਨੇਮ ਹੈ ਜੋ ਉਸ ਨੇ ਸਾਡੇ ਪੁਰਖਿਆਂ ਨਾਲ ਬੰਨ੍ਹਿਆ ਜਦ ਉਸ ਨੇ ਉਨ੍ਹਾਂ ਨੂੰ ਮਿਸਰ ਦੇਸ ਤੋਂ ਕੱਢਿਆ।
22 ਤਦ ਸੁਲੇਮਾਨ ਯਹੋਵਾਹ ਦੀ ਜਗਵੇਦੀ ਦੇ ਅੱਗੇ ਇਸਰਾਏਲ ਦੀ ਸਾਰੀ ਸਭਾ ਦੇ ਸਾਹਮਣੇ ਖੜ੍ਹਾ ਹੋਇਆ ਅਤੇ ਆਪਣੇ ਹੱਥ ਅਕਾਸ਼ ਵੱਲ ਚੁੱਕੇ।
23 ਉਸ ਨੇ ਆਖਿਆ, ਹੇ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਤੇਰੇ ਜਿਹਾ ਉਤਾਹਾਂ ਸਵਰਗ ਵਿੱਚ ਅਥਵਾ ਹੇਠਾਂ ਧਰਤੀ ਉੱਤੇ ਕੋਈ ਪਰਮੇਸ਼ੁਰ ਨਹੀਂ ਜੋ ਨੇਮ ਅਤੇ ਕਿਰਪਾ ਆਪਣੇ ਦਾਸਾਂ ਨਾਲ ਕਾਇਮ ਰੱਖਦਾ ਹੈ ਜਿਹੜੇ ਤੇਰੇ ਅੱਗੇ ਪੂਰੇ ਦਿਲ ਨਾਲ ਚੱਲਦੇ ਹਨ।
24 ਜਿਸ ਨੇ ਆਪਣੇ ਦਾਸ ਮੇਰੇ ਪਿਤਾ ਦਾਊਦ ਨਾਲ ਜੋ ਬਚਨ ਕੀਤਾ ਸੋ ਪੂਰਾ ਕੀਤਾ। ਤੂੰ ਆਪਣੇ ਮੂੰਹ ਤੋਂ ਬਚਨ ਦਿੱਤਾ ਅਤੇ ਆਪਣੇ ਹੱਥ ਨਾਲ ਪੂਰਾ ਕੀਤਾ ਜਿਵੇਂ ਅੱਜ ਦੇ ਦਿਨ ਹੈ।
25 ਇਸ ਲਈ ਹੁਣ ਹੇ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ, ਮੇਰੇ ਪਿਤਾ ਤੇ ਆਪਣੇ ਦਾਸ ਦਾਊਦ ਨਾਲ ਜੋ ਬਚਨ ਕੀਤਾ ਪੂਰਾ ਕਰ ਕਿ ਮੇਰੇ ਅੱਗੇ ਇਸਰਾਏਲ ਦੀ ਰਾਜ ਗੱਦੀ ਉੱਤੇ ਬੈਠਣ ਲਈ ਤੇਰੇ ਥਾਂ ਮਨੁੱਖ ਦੀ ਥੁੜ ਨਾ ਹੋਵੇਗੀ ਜੇ ਕੇਵਲ ਤੇਰੇ ਪੁੱਤਰ ਆਪਣੇ ਰਾਹ ਉੱਤੇ ਧਿਆਨ ਕਰਨ ਕਿ ਉਹ ਮੇਰੇ ਸਨਮੁਖ ਉਸੇ ਤਰ੍ਹਾਂ ਚੱਲਣ ਜਿਵੇਂ ਤੂੰ ਮੇਰੇ ਸਨਮੁਖ ਚੱਲਦਾ ਰਿਹਾ ਹੈਂ।
26 ਹੁਣ ਹੇ ਇਸਰਾਏਲ ਦੇ ਪਰਮੇਸ਼ੁਰ, ਤੇਰਾ ਬਚਨ ਜਿਹੜਾ ਤੂੰ ਮੇਰੇ ਪਿਤਾ ਦਾਊਦ ਆਪਣੇ ਦਾਸ ਨਾਲ ਕੀਤਾ ਸੱਚਾ ਠਹਿਰਾਇਆ ਜਾਵੇ।
27 ਭਲਾ, ਪਰਮੇਸ਼ੁਰ ਸੱਚ-ਮੁੱਚ ਧਰਤੀ ਉੱਤੇ ਵਾਸ ਕਰੇਗਾ? ਵੇਖ, ਸਵਰਗ ਸਗੋਂ ਸਵਰਗਾਂ ਦੇ ਸਵਰਗ ਤੈਨੂੰ ਨਹੀਂ ਸੰਭਾਲ ਸਕੇ, ਫਿਰ ਕਿਵੇਂ ਇਹ ਭਵਨ ਜੋ ਮੈਂ ਬਣਾਇਆ?
1 ਰਾਜਾ 8 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ