Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - 1 ਰਾਜਾ - 1 ਰਾਜਾ 8

1 ਰਾਜਾ 8:23-33

Help us?
Click on verse(s) to share them!
23ਉਸ ਨੇ ਆਖਿਆ, ਹੇ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਤੇਰੇ ਜਿਹਾ ਉਤਾਹਾਂ ਸਵਰਗ ਵਿੱਚ ਅਥਵਾ ਹੇਠਾਂ ਧਰਤੀ ਉੱਤੇ ਕੋਈ ਪਰਮੇਸ਼ੁਰ ਨਹੀਂ ਜੋ ਨੇਮ ਅਤੇ ਕਿਰਪਾ ਆਪਣੇ ਦਾਸਾਂ ਨਾਲ ਕਾਇਮ ਰੱਖਦਾ ਹੈ ਜਿਹੜੇ ਤੇਰੇ ਅੱਗੇ ਪੂਰੇ ਦਿਲ ਨਾਲ ਚੱਲਦੇ ਹਨ।
24ਜਿਸ ਨੇ ਆਪਣੇ ਦਾਸ ਮੇਰੇ ਪਿਤਾ ਦਾਊਦ ਨਾਲ ਜੋ ਬਚਨ ਕੀਤਾ ਸੋ ਪੂਰਾ ਕੀਤਾ। ਤੂੰ ਆਪਣੇ ਮੂੰਹ ਤੋਂ ਬਚਨ ਦਿੱਤਾ ਅਤੇ ਆਪਣੇ ਹੱਥ ਨਾਲ ਪੂਰਾ ਕੀਤਾ ਜਿਵੇਂ ਅੱਜ ਦੇ ਦਿਨ ਹੈ।
25ਇਸ ਲਈ ਹੁਣ ਹੇ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ, ਮੇਰੇ ਪਿਤਾ ਤੇ ਆਪਣੇ ਦਾਸ ਦਾਊਦ ਨਾਲ ਜੋ ਬਚਨ ਕੀਤਾ ਪੂਰਾ ਕਰ ਕਿ ਮੇਰੇ ਅੱਗੇ ਇਸਰਾਏਲ ਦੀ ਰਾਜ ਗੱਦੀ ਉੱਤੇ ਬੈਠਣ ਲਈ ਤੇਰੇ ਥਾਂ ਮਨੁੱਖ ਦੀ ਥੁੜ ਨਾ ਹੋਵੇਗੀ ਜੇ ਕੇਵਲ ਤੇਰੇ ਪੁੱਤਰ ਆਪਣੇ ਰਾਹ ਉੱਤੇ ਧਿਆਨ ਕਰਨ ਕਿ ਉਹ ਮੇਰੇ ਸਨਮੁਖ ਉਸੇ ਤਰ੍ਹਾਂ ਚੱਲਣ ਜਿਵੇਂ ਤੂੰ ਮੇਰੇ ਸਨਮੁਖ ਚੱਲਦਾ ਰਿਹਾ ਹੈਂ।
26ਹੁਣ ਹੇ ਇਸਰਾਏਲ ਦੇ ਪਰਮੇਸ਼ੁਰ, ਤੇਰਾ ਬਚਨ ਜਿਹੜਾ ਤੂੰ ਮੇਰੇ ਪਿਤਾ ਦਾਊਦ ਆਪਣੇ ਦਾਸ ਨਾਲ ਕੀਤਾ ਸੱਚਾ ਠਹਿਰਾਇਆ ਜਾਵੇ।
27ਭਲਾ, ਪਰਮੇਸ਼ੁਰ ਸੱਚ-ਮੁੱਚ ਧਰਤੀ ਉੱਤੇ ਵਾਸ ਕਰੇਗਾ? ਵੇਖ, ਸਵਰਗ ਸਗੋਂ ਸਵਰਗਾਂ ਦੇ ਸਵਰਗ ਤੈਨੂੰ ਨਹੀਂ ਸੰਭਾਲ ਸਕੇ, ਫਿਰ ਕਿਵੇਂ ਇਹ ਭਵਨ ਜੋ ਮੈਂ ਬਣਾਇਆ?
28ਹੇ ਯਹੋਵਾਹ ਮੇਰੇ ਪਰਮੇਸ਼ੁਰ, ਆਪਣੇ ਦਾਸ ਦੀ ਬੇਨਤੀ ਅਤੇ ਅਰਦਾਸ ਵੱਲ ਧਿਆਨ ਕਰ ਅਤੇ ਉਸ ਦੁਹਾਈ ਅਤੇ ਬੇਨਤੀ ਨੂੰ ਸੁਣ ਲੈ ਜੋ ਤੇਰਾ ਦਾਸ ਅੱਜ ਤੇਰੇ ਸਾਹਮਣੇ ਪ੍ਰਾਰਥਨਾ ਕਰਦਾ ਹੈ।
29ਤੇਰੀਆਂ ਅੱਖਾਂ ਰਾਤ-ਦਿਨ ਇਸ ਭਵਨ ਵੱਲ ਖੁੱਲ੍ਹੀਆਂ ਰਹਿਣ ਅਰਥਾਤ ਇਸ ਸਥਾਨ ਵੱਲ ਜਿਸ ਦੇ ਵਿਖੇ ਤੂੰ ਫ਼ਰਮਾਇਆ ਸੀ ਕਿ ਮੇਰਾ ਨਾਮ ਉੱਥੇ ਰਹੇਗਾ, ਆਪਣੇ ਦਾਸ ਦੀ ਬੇਨਤੀ ਨੂੰ ਜੋ ਉਹ ਇਸ ਸਥਾਨ ਵੱਲ ਕਰੇ ਸੁਣ ਲਈਂ।
30ਆਪਣੇ ਦਾਸ ਦੀ ਅਤੇ ਆਪਣੀ ਪਰਜਾ ਇਸਰਾਏਲ ਦੀਆਂ ਬੇਨਤੀਆਂ ਨੂੰ ਸੁਣ ਲਈਂ ਜਦ ਉਹ ਇਸ ਸਥਾਨ ਵੱਲ ਪ੍ਰਾਰਥਨਾ ਕਰਨ, ਸਗੋਂ ਆਪਣੇ ਸਵਰਗੀ ਭਵਨ ਵਿੱਚੋਂ ਸੁਣ ਲਈਂ ਅਤੇ ਸੁਣ ਕੇ ਮਾਫ਼ ਕਰੀਂ।
31ਜੇ ਕੋਈ ਮਨੁੱਖ ਆਪਣੇ ਗੁਆਂਢੀ ਦੇ ਵਿਰੁੱਧ ਪਾਪ ਕਰੇ ਅਤੇ ਉਸ ਤੋਂ ਸਹੁੰ ਖਵਾਈ ਜਾਵੇ ਅਤੇ ਉਹ ਸਹੁੰ ਇਸ ਭਵਨ ਦੀ ਜਗਵੇਦੀ ਅੱਗੇ ਖਾਧੀ ਜਾਵੇ।
32ਤਾਂ ਤੂੰ ਸਵਰਗ ਵਿੱਚੋਂ ਸੁਣ ਲਈਂ ਅਤੇ ਕੰਮ ਕਰੀਂ ਅਤੇ ਆਪਣੇ ਦਾਸਾਂ ਦਾ ਨਿਆਂ ਇਸ ਤਰ੍ਹਾਂ ਕਰੀਂ ਕਿ ਬੁਰੇ ਨੂੰ ਤੂੰ ਦੋਸ਼ੀ ਠਹਿਰਾਵੇਂ ਕਿ ਉਹ ਦਾ ਕੀਤਾ ਉਹ ਦੇ ਸਿਰ ਉੱਤੇ ਆਵੇ ਅਤੇ ਧਰਮੀ ਨੂੰ ਧਰਮੀ ਠਹਿਰਾਵੇਂ ਕਿ ਉਹ ਦੇ ਧਰਮ ਅਨੁਸਾਰ ਉਹ ਨੂੰ ਬਦਲਾ ਦਿੱਤਾ ਜਾਵੇ।
33ਜਦ ਤੇਰੀ ਪਰਜਾ ਇਸਰਾਏਲ ਵੈਰੀ ਦੇ ਅੱਗਿਓਂ ਇਸ ਲਈ ਮਾਰੀ ਜਾਵੇ ਕਿ ਉਨ੍ਹਾਂ ਨੇ ਤੇਰਾ ਪਾਪ ਕੀਤਾ ਹੋਵੇ ਤਾਂ ਜੇ ਉਹ ਤੇਰੀ ਵੱਲ ਫਿਰਨ ਤੇ ਤੇਰੇ ਨਾਮ ਨੂੰ ਮੰਨ ਲੈਣ ਤੇ ਤੇਰੇ ਸਨਮੁਖ ਇਸ ਭਵਨ ਵਿੱਚ ਪ੍ਰਾਰਥਨਾ ਅਤੇ ਬੇਨਤੀ ਕਰਨ।

Read 1 ਰਾਜਾ 81 ਰਾਜਾ 8
Compare 1 ਰਾਜਾ 8:23-331 ਰਾਜਾ 8:23-33