Text copied!
Bibles in Panjabi

1 ਰਾਜਾ 8:28-47 in Panjabi

Help us?

1 ਰਾਜਾ 8:28-47 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

28 ਹੇ ਯਹੋਵਾਹ ਮੇਰੇ ਪਰਮੇਸ਼ੁਰ, ਆਪਣੇ ਦਾਸ ਦੀ ਬੇਨਤੀ ਅਤੇ ਅਰਦਾਸ ਵੱਲ ਧਿਆਨ ਕਰ ਅਤੇ ਉਸ ਦੁਹਾਈ ਅਤੇ ਬੇਨਤੀ ਨੂੰ ਸੁਣ ਲੈ ਜੋ ਤੇਰਾ ਦਾਸ ਅੱਜ ਤੇਰੇ ਸਾਹਮਣੇ ਪ੍ਰਾਰਥਨਾ ਕਰਦਾ ਹੈ।
29 ਤੇਰੀਆਂ ਅੱਖਾਂ ਰਾਤ-ਦਿਨ ਇਸ ਭਵਨ ਵੱਲ ਖੁੱਲ੍ਹੀਆਂ ਰਹਿਣ ਅਰਥਾਤ ਇਸ ਸਥਾਨ ਵੱਲ ਜਿਸ ਦੇ ਵਿਖੇ ਤੂੰ ਫ਼ਰਮਾਇਆ ਸੀ ਕਿ ਮੇਰਾ ਨਾਮ ਉੱਥੇ ਰਹੇਗਾ, ਆਪਣੇ ਦਾਸ ਦੀ ਬੇਨਤੀ ਨੂੰ ਜੋ ਉਹ ਇਸ ਸਥਾਨ ਵੱਲ ਕਰੇ ਸੁਣ ਲਈਂ।
30 ਆਪਣੇ ਦਾਸ ਦੀ ਅਤੇ ਆਪਣੀ ਪਰਜਾ ਇਸਰਾਏਲ ਦੀਆਂ ਬੇਨਤੀਆਂ ਨੂੰ ਸੁਣ ਲਈਂ ਜਦ ਉਹ ਇਸ ਸਥਾਨ ਵੱਲ ਪ੍ਰਾਰਥਨਾ ਕਰਨ, ਸਗੋਂ ਆਪਣੇ ਸਵਰਗੀ ਭਵਨ ਵਿੱਚੋਂ ਸੁਣ ਲਈਂ ਅਤੇ ਸੁਣ ਕੇ ਮਾਫ਼ ਕਰੀਂ।
31 ਜੇ ਕੋਈ ਮਨੁੱਖ ਆਪਣੇ ਗੁਆਂਢੀ ਦੇ ਵਿਰੁੱਧ ਪਾਪ ਕਰੇ ਅਤੇ ਉਸ ਤੋਂ ਸਹੁੰ ਖਵਾਈ ਜਾਵੇ ਅਤੇ ਉਹ ਸਹੁੰ ਇਸ ਭਵਨ ਦੀ ਜਗਵੇਦੀ ਅੱਗੇ ਖਾਧੀ ਜਾਵੇ।
32 ਤਾਂ ਤੂੰ ਸਵਰਗ ਵਿੱਚੋਂ ਸੁਣ ਲਈਂ ਅਤੇ ਕੰਮ ਕਰੀਂ ਅਤੇ ਆਪਣੇ ਦਾਸਾਂ ਦਾ ਨਿਆਂ ਇਸ ਤਰ੍ਹਾਂ ਕਰੀਂ ਕਿ ਬੁਰੇ ਨੂੰ ਤੂੰ ਦੋਸ਼ੀ ਠਹਿਰਾਵੇਂ ਕਿ ਉਹ ਦਾ ਕੀਤਾ ਉਹ ਦੇ ਸਿਰ ਉੱਤੇ ਆਵੇ ਅਤੇ ਧਰਮੀ ਨੂੰ ਧਰਮੀ ਠਹਿਰਾਵੇਂ ਕਿ ਉਹ ਦੇ ਧਰਮ ਅਨੁਸਾਰ ਉਹ ਨੂੰ ਬਦਲਾ ਦਿੱਤਾ ਜਾਵੇ।
33 ਜਦ ਤੇਰੀ ਪਰਜਾ ਇਸਰਾਏਲ ਵੈਰੀ ਦੇ ਅੱਗਿਓਂ ਇਸ ਲਈ ਮਾਰੀ ਜਾਵੇ ਕਿ ਉਨ੍ਹਾਂ ਨੇ ਤੇਰਾ ਪਾਪ ਕੀਤਾ ਹੋਵੇ ਤਾਂ ਜੇ ਉਹ ਤੇਰੀ ਵੱਲ ਫਿਰਨ ਤੇ ਤੇਰੇ ਨਾਮ ਨੂੰ ਮੰਨ ਲੈਣ ਤੇ ਤੇਰੇ ਸਨਮੁਖ ਇਸ ਭਵਨ ਵਿੱਚ ਪ੍ਰਾਰਥਨਾ ਅਤੇ ਬੇਨਤੀ ਕਰਨ।
34 ਤਦ ਤੂੰ ਸਵਰਗ ਤੋਂ ਸੁਣ ਕੇ ਆਪਣੀ ਪਰਜਾ ਇਸਰਾਏਲ ਦੇ ਪਾਪ ਨੂੰ ਮਾਫ਼ ਕਰੀਂ ਅਤੇ ਉਨ੍ਹਾਂ ਨੂੰ ਉਸ ਦੇਸ ਵਿੱਚ ਜੋ ਤੂੰ ਉਨ੍ਹਾਂ ਦੇ ਪੁਰਖਿਆਂ ਨੂੰ ਦਿੱਤਾ ਹੈ ਮੋੜ ਲਿਆਵੀਂ।
35 ਜਦ ਅਕਾਸ਼ ਬੰਦ ਹੋਵੇ ਅਤੇ ਮੀਂਹ ਇਸ ਲਈ ਨਾ ਪਵੇ ਕਿ ਉਨ੍ਹਾਂ ਨੇ ਤੇਰਾ ਪਾਪ ਕੀਤਾ ਤਾਂ ਜੇ ਉਹ ਇਸ ਸਥਾਨ ਵੱਲ ਬੇਨਤੀ ਕਰਨ ਅਤੇ ਤੇਰੇ ਨਾਮ ਨੂੰ ਮੰਨ ਲੈਣ ਅਤੇ ਆਪਣੇ ਪਾਪਾਂ ਤੋਂ ਮੁੜਨ ਜਦ ਤੂੰ ਉਨ੍ਹਾਂ ਨੂੰ ਸਜ਼ਾ ਦਿੱਤੀ ਹੋਵੇ।
36 ਤਦ ਤੂੰ ਸਵਰਗ ਤੋਂ ਸੁਣ ਕੇ ਆਪਣੇ ਦਾਸਾਂ ਤੇ ਆਪਣੀ ਪਰਜਾ ਇਸਰਾਏਲ ਦੇ ਪਾਪ ਨੂੰ ਮਾਫ਼ ਕਰੀਂ ਤਾਂ ਜੋ ਤੂੰ ਉਨ੍ਹਾਂ ਨੂੰ ਉਹ ਚੰਗਾ ਰਾਹ ਜਿਹ ਦੇ ਵਿੱਚ ਉਨ੍ਹਾਂ ਨੂੰ ਤੁਰਨਾ ਚਾਹੀਦਾ ਹੈ ਸਿਖਾਵੇਂ ਅਤੇ ਆਪਣੇ ਦੇਸ ਵਿੱਚ ਜੋ ਤੂੰ ਆਪਣੀ ਪਰਜਾ ਨੂੰ ਵਿਰਸੇ ਵਿੱਚ ਦਿੱਤਾ ਹੈ ਮੀਂਹ ਵਰਾਈਂ।
37 ਜੇ ਦੇਸ ਵਿੱਚ ਕਾਲ ਜਾਂ ਬਵਾ ਪੈ ਜਾਵੇ ਜਾਂ ਔੜ ਜਾਂ ਕੁੰਗੀ ਜਾਂ ਸਲਾ ਜਾਂ ਸੁੰਡੀ ਟੋਕਾ ਆ ਪਵੇ ਅਤੇ ਜੇ ਉਨ੍ਹਾਂ ਦੇ ਵੈਰੀ ਉਨ੍ਹਾਂ ਦੇ ਦੇਸ ਦੇ ਫਾਟਕਾਂ ਨੂੰ ਘੇਰ ਲੈਣ ਅਤੇ ਜੇ ਕੋਈ ਕਸ਼ਟ ਜਾਂ ਰੋਗ ਆ ਪਵੇ।
38 ਜੋ ਬੇਨਤੀ ਜਾਂ ਅਰਦਾਸ ਤੇਰੀ ਸਾਰੀ ਪਰਜਾ ਇਸਰਾਏਲ ਦੇ ਕਿਸੇ ਆਦਮੀ ਤੋਂ ਕੀਤੀ ਜਾਵੇ ਜੋ ਆਪਣੇ ਹੀ ਮਨ ਦਾ ਕਸ਼ਟ ਜਾਣੇ ਅਤੇ ਆਪਣੇ ਹੱਥ ਇਸ ਭਵਨ ਵੱਲ ਅੱਡੇ।
39 ਤਦ ਤੂੰ ਆਪਣੇ ਸਵਰਗੀ ਭਵਨ ਤੋਂ ਸੁਣ ਕੇ ਮਾਫ਼ ਕਰੀਂ ਅਤੇ ਕੰਮ ਕਰੀਂ ਅਤੇ ਹਰ ਮਨੁੱਖ ਨੂੰ ਉਹ ਦੀਆਂ ਸਾਰੀਆਂ ਚਾਲਾਂ ਅਨੁਸਾਰ ਬਦਲਾ ਦੇਈਂ ਜਿਸ ਦੇ ਦਿਲ ਨੂੰ ਤੂੰ ਜਾਣਦਾ ਹੈਂ ਕਿਉਂ ਜੋ ਤੂੰ ਹਾਂ ਤੂੰ ਹੀ ਮਨੁੱਖਾਂ ਦੇ ਦਿਲਾਂ ਨੂੰ ਜਾਣਦਾ ਹੈਂ।
40 ਤਾਂ ਜੋ ਉਹ ਆਪਣੇ ਜੀਉਣ ਦੇ ਸਾਰੇ ਦਿਨ ਜਿਹੜੇ ਉਹ ਉਸ ਭੂਮੀ ਉੱਤੇ ਗੁਜ਼ਾਰਨ ਜਿਹ ਨੂੰ ਤੂੰ ਸਾਡੇ ਪੁਰਖਿਆਂ ਨੂੰ ਦਿੱਤੀ ਹੈ ਤੇਰੇ ਕੋਲੋਂ ਡਰਨ।
41 ਨਾਲੇ ਉਸ ਪਰਦੇਸੀ ਦੇ ਵਿਖੇ ਵੀ ਜੋ ਤੇਰੀ ਪਰਜਾ ਇਸਰਾਏਲ ਦਾ ਨਹੀਂ ਹੈ ਪਰ ਦੂਰ ਦੇਸ ਤੋਂ ਤੇਰੇ ਨਾਮ ਦੇ ਕਾਰਨ ਆਇਆ ਹੈ।
42 ਕਿਉਂ ਜੋ ਉਹ ਤੇਰਾ ਵੱਡਾ ਨਾਮ, ਬਲਵਾਨ ਹੱਥ ਅਤੇ ਪਸਾਰੀ ਹੋਈ ਬਾਂਹ ਦੀ ਖ਼ਬਰ ਸੁਣਨਗੇ ਸੋ ਜਦ ਉਹ ਆਵੇ ਅਤੇ ਇਸ ਭਵਨ ਵੱਲ ਬੇਨਤੀ ਕਰੇ।
43 ਤਦ ਤੂੰ ਆਪਣੇ ਸਵਰਗੀ ਭਵਨ ਤੋਂ ਸੁਣ ਕੇ ਉਸ ਓਪਰੇ ਦੀ ਸਾਰੀ ਦੁਹਾਈ ਅਨੁਸਾਰ ਕਰੀਂ ਤਾਂ ਜੋ ਧਰਤੀ ਦੇ ਸਾਰੇ ਲੋਕ ਤੇਰੇ ਨਾਮ ਨੂੰ ਜਾਣ ਲੈਣ ਅਤੇ ਤੇਰਾ ਭੈਅ ਮੰਨਣ ਜਿਵੇਂ ਤੇਰੀ ਪਰਜਾ ਇਸਰਾਏਲ ਕਰਦੀ ਹੈ ਅਤੇ ਜਾਣ ਲੈਣ ਕਿ ਇਹ ਭਵਨ ਜਿਹ ਨੂੰ ਮੈਂ ਬਣਾਇਆ ਹੈ ਤੇਰੇ ਨਾਮ ਦਾ ਕਹਾਉਂਦਾ ਹੈ।
44 ਜਦ ਤੇਰੀ ਪਰਜਾ ਆਪਣੇ ਵੈਰੀ ਨਾਲ ਯੁੱਧ ਕਰਨ ਲਈ ਨਿੱਕਲੇ ਜਿਸ ਰਾਹ ਤੋਂ ਤੂੰ ਉਨ੍ਹਾਂ ਨੂੰ ਭੇਜੇਂ ਅਤੇ ਯਹੋਵਾਹ ਅੱਗੇ ਇਸ ਸ਼ਹਿਰ ਵੱਲ ਜਿਸ ਨੂੰ ਤੂੰ ਚੁਣਿਆ ਹੈ ਅਤੇ ਇਸ ਭਵਨ ਵੱਲ ਜਿਸ ਨੂੰ ਮੈਂ ਤੇਰੇ ਨਾਮ ਲਈ ਬਣਾਇਆ ਹੈ ਬੇਨਤੀ ਕਰਨ।
45 ਤਾਂ ਤੂੰ ਸਵਰਗ ਤੋਂ ਉਨ੍ਹਾਂ ਦੀ ਪ੍ਰਾਰਥਨਾ ਅਤੇ ਉਨ੍ਹਾਂ ਦੀ ਬੇਨਤੀ ਸੁਣ ਲਈਂ ਅਤੇ ਉਨ੍ਹਾਂ ਦੇ ਹੱਕ ਦਾ ਨਿਆਂ ਕਰੀਂ।
46 ਜੇ ਉਹ ਪਾਪ ਕਰਨ ਕਿਉਂ ਜੋ ਕੋਈ ਮਨੁੱਖ ਅਜਿਹਾ ਨਹੀਂ ਜੋ ਪਾਪ ਨਾ ਕਰੇ ਅਤੇ ਤੂੰ ਉਨ੍ਹਾਂ ਨਾਲ ਕ੍ਰੋਧਵਾਨ ਹੋਵੇਂ ਅਤੇ ਉਨ੍ਹਾਂ ਨੂੰ ਵੈਰੀ ਦੇ ਹੱਥ ਵਿੱਚ ਇਸ ਤਰ੍ਹਾਂ ਦੇ ਦੇਵੇਂ ਕਿ ਉਹ ਉਨ੍ਹਾਂ ਨੂੰ ਬੰਦੀ ਬਣਾ ਕੇ ਵੈਰੀ ਦੇ ਦੇਸ ਲੈ ਜਾਣ ਭਾਵੇਂ ਦੂਰ ਭਾਵੇਂ ਨੇੜੇ।
47 ਤਾਂ ਜੋ ਉਹ ਉਸ ਦੇਸ ਵਿੱਚ ਜਿੱਥੇ ਉਹ ਬੰਦੀ ਬਣ ਕੇ ਪਹੁੰਚਾਏ ਗਏ ਹੋਣ ਆਪਣੇ ਮਨਾਂ ਵਿੱਚ ਧਿਆਨ ਕਰਨ ਅਤੇ ਪਛਤਾਉਣ ਅਤੇ ਆਪਣੇ ਬੰਦੀ ਬਣਾਉਣ ਵਾਲਿਆਂ ਦੇ ਦੇਸ ਵਿੱਚ ਤੇਰੇ ਅੱਗੇ ਇਹ ਆਖ ਕੇ ਬੇਨਤੀ ਕਰਨ ਕਿ ਅਸੀਂ ਪਾਪ ਕੀਤਾ, ਅਸੀਂ ਅਪਰਾਧ ਕੀਤਾ ਅਤੇ ਅਸੀਂ ਬਦੀ ਕੀਤੀ।
1 ਰਾਜਾ 8 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ