Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - 1 ਰਾਜਾ - 1 ਰਾਜਾ 8

1 ਰਾਜਾ 8:46-62

Help us?
Click on verse(s) to share them!
46ਜੇ ਉਹ ਪਾਪ ਕਰਨ ਕਿਉਂ ਜੋ ਕੋਈ ਮਨੁੱਖ ਅਜਿਹਾ ਨਹੀਂ ਜੋ ਪਾਪ ਨਾ ਕਰੇ ਅਤੇ ਤੂੰ ਉਨ੍ਹਾਂ ਨਾਲ ਕ੍ਰੋਧਵਾਨ ਹੋਵੇਂ ਅਤੇ ਉਨ੍ਹਾਂ ਨੂੰ ਵੈਰੀ ਦੇ ਹੱਥ ਵਿੱਚ ਇਸ ਤਰ੍ਹਾਂ ਦੇ ਦੇਵੇਂ ਕਿ ਉਹ ਉਨ੍ਹਾਂ ਨੂੰ ਬੰਦੀ ਬਣਾ ਕੇ ਵੈਰੀ ਦੇ ਦੇਸ ਲੈ ਜਾਣ ਭਾਵੇਂ ਦੂਰ ਭਾਵੇਂ ਨੇੜੇ।
47ਤਾਂ ਜੋ ਉਹ ਉਸ ਦੇਸ ਵਿੱਚ ਜਿੱਥੇ ਉਹ ਬੰਦੀ ਬਣ ਕੇ ਪਹੁੰਚਾਏ ਗਏ ਹੋਣ ਆਪਣੇ ਮਨਾਂ ਵਿੱਚ ਧਿਆਨ ਕਰਨ ਅਤੇ ਪਛਤਾਉਣ ਅਤੇ ਆਪਣੇ ਬੰਦੀ ਬਣਾਉਣ ਵਾਲਿਆਂ ਦੇ ਦੇਸ ਵਿੱਚ ਤੇਰੇ ਅੱਗੇ ਇਹ ਆਖ ਕੇ ਬੇਨਤੀ ਕਰਨ ਕਿ ਅਸੀਂ ਪਾਪ ਕੀਤਾ, ਅਸੀਂ ਅਪਰਾਧ ਕੀਤਾ ਅਤੇ ਅਸੀਂ ਬਦੀ ਕੀਤੀ।
48ਅਤੇ ਇਸ ਤਰ੍ਹਾਂ ਆਪਣੇ ਵੈਰੀਆਂ ਦੇ ਦੇਸ ਜਿਨ੍ਹਾਂ ਨੇ ਉਨ੍ਹਾਂ ਨੂੰ ਬੰਦੀ ਬਣਾਇਆ ਉਹ ਤੇਰੀ ਵੱਲ ਆਪਣੇ ਸਾਰੇ ਮਨ ਤੇ ਆਪਣੀ ਸਾਰੀ ਜਾਨ ਨਾਲ ਮੁੜਨ ਅਤੇ ਤੇਰੇ ਅੱਗੇ ਆਪਣੇ ਦੇਸ ਵੱਲ ਬੇਨਤੀ ਕਰਨ ਜਿਹੜਾ ਤੂੰ ਉਨ੍ਹਾਂ ਦੇ ਪੁਰਖਿਆਂ ਨੂੰ ਦਿੱਤਾ ਅਤੇ ਇਸ ਸ਼ਹਿਰ ਵੱਲ ਜਿਸ ਨੂੰ ਤੂੰ ਚੁਣਿਆ ਅਤੇ ਇਸ ਸ਼ਹਿਰ ਵੱਲ ਜਿਸ ਨੂੰ ਮੈਂ ਤੇਰੇ ਨਾਮ ਲਈ ਬਣਾਇਆ।
49ਤਾਂ ਤੂੰ ਆਪਣੇ ਸਵਰਗੀ ਭਵਨ ਤੋਂ ਉਨ੍ਹਾਂ ਦੀ ਪ੍ਰਾਰਥਨਾ ਅਤੇ ਬੇਨਤੀ ਸੁਣ ਲਈਂ ਅਤੇ ਉਨ੍ਹਾਂ ਦੇ ਹੱਕ ਦਾ ਨਿਆਂ ਕਰੀਂ।
50ਅਤੇ ਆਪਣੇ ਲੋਕਾਂ ਨੂੰ ਜਿਨ੍ਹਾਂ ਨੇ ਤੇਰਾ ਪਾਪ ਕੀਤਾ ਉਨ੍ਹਾਂ ਦਿਆਂ ਸਾਰਿਆਂ ਅਪਰਾਧਾਂ ਨੂੰ ਜਿਨ੍ਹਾਂ ਨਾਲ ਉਨ੍ਹਾਂ ਨੇ ਤੇਰੀ ਉਲੰਘਣਾ ਕੀਤੀ ਮਾਫ਼ ਕਰੀਂ ਅਤੇ ਉਹ ਆਪਣੇ ਬੰਦੀ ਬਣਾਉਣ ਵਾਲਿਆਂ ਦੇ ਅੱਗੇ ਦਯਾ ਪ੍ਰਾਪਤ ਕਰਨ ਤਾਂ ਜੋ ਉਹ ਉਨ੍ਹਾਂ ਉੱਤੇ ਰਹਿਮ ਕਰਨ।
51ਕਿਉਂ ਜੋ ਇਹ ਤੇਰੀ ਪਰਜਾ ਤੇ ਤੇਰੀ ਵਿਰਾਸਤ ਹੈ ਜਿਹ ਨੂੰ ਤੂੰ ਮਿਸਰ ਤੋਂ ਲੋਹੇ ਦੀ ਭੱਠੀ ਵਿੱਚੋਂ ਕੱਢਿਆ ਹੈ।
52ਤਾਂ ਜੋ ਤੇਰੀਆਂ ਅੱਖਾਂ ਆਪਣੇ ਦਾਸ ਦੀ ਅਰਦਾਸ ਵੱਲ ਅਤੇ ਆਪਣੀ ਪਰਜਾ ਇਸਰਾਏਲ ਦੀ ਅਰਦਾਸ ਵੱਲ ਖੁੱਲ੍ਹੀਆਂ ਰਹਿਣ ਕਿ ਤੂੰ ਉਨ੍ਹਾਂ ਦੀ ਸਾਰੀ ਦੁਹਾਈ ਨੂੰ ਜੋ ਉਹ ਤੇਰੇ ਅੱਗੇ ਦੇਣ ਸੁਣੇਂ।
53ਕਿਉਂ ਜੋ ਤੂੰ ਹੇ ਪ੍ਰਭੂ ਯਹੋਵਾਹ, ਉਨ੍ਹਾਂ ਨੂੰ ਧਰਤੀ ਦੇ ਸਾਰੇ ਲੋਕਾਂ ਤੋਂ ਆਪਣੀ ਵਿਰਾਸਤ ਹੋਣ ਲਈ ਵੱਖਰਾ ਕੀਤਾ ਜਿਵੇਂ ਤੂੰ ਆਪਣੇ ਦਾਸ ਮੂਸਾ ਦੇ ਰਾਹੀਂ ਬਚਨ ਕੀਤਾ ਜਦ ਤੂੰ ਸਾਡੇ ਪੁਰਖਿਆਂ ਨੂੰ ਮਿਸਰ ਤੋਂ ਕੱਢਿਆ।
54ਇਸ ਤਰ੍ਹਾਂ ਹੋਇਆ ਕਿ ਜਦ ਸੁਲੇਮਾਨ ਇਹ ਸਾਰੀ ਬੇਨਤੀ ਤੇ ਅਰਦਾਸ ਯਹੋਵਾਹ ਦੇ ਅੱਗੇ ਕਰ ਚੁੱਕਿਆ ਤਾਂ ਉਹ ਯਹੋਵਾਹ ਦੀ ਜਗਵੇਦੀ ਦੇ ਅੱਗਿਓਂ ਉੱਠ ਖੜ੍ਹਾ ਹੋਇਆ ਜਿੱਥੇ ਉਹ ਆਪਣੇ ਗੋਡੇ ਨਿਵਾ ਕੇ ਤੇ ਹੱਥ ਅਕਾਸ਼ ਵੱਲ ਅੱਡ ਕੇ ਬੈਠਾ ਸੀ।
55ਉਹ ਖੜ੍ਹਾ ਹੋ ਗਿਆ ਅਤੇ ਉਸ ਇਸਰਾਏਲ ਦੀ ਸਾਰੀ ਸਭਾ ਨੂੰ ਉੱਚੀ ਅਵਾਜ਼ ਨਾਲ ਬਰਕਤ ਦਿੱਤੀ ਕਿ
56ਯਹੋਵਾਹ ਮੁਬਾਰਕ ਹੋਵੇ ਜਿਸ ਨੇ ਆਪਣੀ ਪਰਜਾ ਇਸਰਾਏਲ ਨੂੰ ਸੁੱਖ ਦਿੱਤਾ ਜਿਵੇਂ ਉਸ ਬਚਨ ਕੀਤਾ ਸੀ। ਉਸ ਸਾਰੇ ਚੰਗੇ ਬਚਨ ਤੋਂ ਜਿਹੜਾ ਉਸ ਨੇ ਆਪਣੇ ਦਾਸ ਮੂਸਾ ਦੇ ਰਾਹੀਂ ਕੀਤਾ ਇੱਕ ਵੀ ਗੱਲ ਖਾਲੀ ਨਾ ਗਈ।
57ਯਹੋਵਾਹ ਸਾਡਾ ਪਰਮੇਸ਼ੁਰ ਸਾਡੇ ਅੰਗ-ਸੰਗ ਹੋਵੇ ਜਿਵੇਂ ਉਹ ਸਾਡੇ ਪੁਰਖਿਆਂ ਦੇ ਨਾਲ ਸੀ, ਉਹ ਨਾ ਸਾਨੂੰ ਤਿਆਗੇ ਅਤੇ ਨਾ ਸਾਨੂੰ ਛੱਡੇ।
58ਉਹ ਸਾਡੇ ਮਨਾਂ ਨੂੰ ਆਪਣੀ ਵੱਲ ਫੇਰੇ ਕਿ ਅਸੀਂ ਉਹ ਦੇ ਸਾਰੇ ਰਾਹਾਂ ਵਿੱਚ ਚੱਲੀਏ ਅਤੇ ਉਹ ਦੇ ਹੁਕਮ ਬਿਧੀਆਂ ਤੇ ਨਿਆਂ ਮੰਨੀਏ ਜਿਨ੍ਹਾਂ ਦਾ ਉਸ ਸਾਡੇ ਪੁਰਖਿਆਂ ਨੂੰ ਹੁਕਮ ਦਿੱਤਾ ਸੀ।
59ਅਤੇ ਇਹ ਮੇਰੀਆਂ ਗੱਲਾਂ ਜਿਨ੍ਹਾਂ ਦੇ ਨਾਲ ਮੈਂ ਯਹੋਵਾਹ ਅੱਗੇ ਅਰਦਾਸ ਕੀਤੀ ਯਹੋਵਾਹ ਸਾਡੇ ਪਰਮੇਸ਼ੁਰ ਦੇ ਨੇੜੇ ਦਿਨ ਰਾਤ ਰਹਿਣ ਕਿ ਉਹ ਆਪਣੇ ਦਾਸ ਦੇ ਹੱਕ ਦਾ ਨਿਆਂ ਕਰੇ ਨਾਲੇ ਆਪਣੀ ਪਰਜਾ ਇਸਰਾਏਲ ਦੇ ਹੱਕ ਦਾ ਨਿਆਂ ਰੋਜ਼ ਕਾਇਮ ਰੱਖੋ।
60ਤਾਂ ਜੋ ਧਰਤੀ ਦੇ ਸਾਰੇ ਲੋਕ ਜਾਣ ਲੈਣ ਕਿ ਯਹੋਵਾਹ ਹੀ ਪਰਮੇਸ਼ੁਰ ਹੈ ਅਤੇ ਹੋਰ ਕੋਈ ਨਹੀਂ।
61ਤੁਹਾਡਾ ਮਨ ਯਹੋਵਾਹ ਸਾਡੇ ਪਰਮੇਸ਼ੁਰ ਲਈ ਸੰਪੂਰਨ ਹੋਵੇ ਕਿ ਤੁਸੀਂ ਉਹ ਦੀਆਂ ਬਿਧੀਆਂ ਵਿੱਚ ਚੱਲੋ ਅਤੇ ਉਹ ਦੇ ਹੁਕਮਾਂ ਦੀ ਪਾਲਨਾ ਕਰੋ ਜਿਵੇਂ ਅੱਜ ਦੇ ਦਿਨ ਹੁੰਦਾ ਹੈ।
62ਪਾਤਸ਼ਾਹ ਨੇ ਸਾਰੇ ਇਸਰਾਏਲ ਦੇ ਨਾਲ ਯਹੋਵਾਹ ਦੇ ਅੱਗੇ ਬਲੀਆਂ ਚੜ੍ਹਾਈਆਂ।

Read 1 ਰਾਜਾ 81 ਰਾਜਾ 8
Compare 1 ਰਾਜਾ 8:46-621 ਰਾਜਾ 8:46-62