Text copied!
Bibles in Panjabi

1 ਰਾਜਾ 8:46-62 in Panjabi

Help us?

1 ਰਾਜਾ 8:46-62 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

46 ਜੇ ਉਹ ਪਾਪ ਕਰਨ ਕਿਉਂ ਜੋ ਕੋਈ ਮਨੁੱਖ ਅਜਿਹਾ ਨਹੀਂ ਜੋ ਪਾਪ ਨਾ ਕਰੇ ਅਤੇ ਤੂੰ ਉਨ੍ਹਾਂ ਨਾਲ ਕ੍ਰੋਧਵਾਨ ਹੋਵੇਂ ਅਤੇ ਉਨ੍ਹਾਂ ਨੂੰ ਵੈਰੀ ਦੇ ਹੱਥ ਵਿੱਚ ਇਸ ਤਰ੍ਹਾਂ ਦੇ ਦੇਵੇਂ ਕਿ ਉਹ ਉਨ੍ਹਾਂ ਨੂੰ ਬੰਦੀ ਬਣਾ ਕੇ ਵੈਰੀ ਦੇ ਦੇਸ ਲੈ ਜਾਣ ਭਾਵੇਂ ਦੂਰ ਭਾਵੇਂ ਨੇੜੇ।
47 ਤਾਂ ਜੋ ਉਹ ਉਸ ਦੇਸ ਵਿੱਚ ਜਿੱਥੇ ਉਹ ਬੰਦੀ ਬਣ ਕੇ ਪਹੁੰਚਾਏ ਗਏ ਹੋਣ ਆਪਣੇ ਮਨਾਂ ਵਿੱਚ ਧਿਆਨ ਕਰਨ ਅਤੇ ਪਛਤਾਉਣ ਅਤੇ ਆਪਣੇ ਬੰਦੀ ਬਣਾਉਣ ਵਾਲਿਆਂ ਦੇ ਦੇਸ ਵਿੱਚ ਤੇਰੇ ਅੱਗੇ ਇਹ ਆਖ ਕੇ ਬੇਨਤੀ ਕਰਨ ਕਿ ਅਸੀਂ ਪਾਪ ਕੀਤਾ, ਅਸੀਂ ਅਪਰਾਧ ਕੀਤਾ ਅਤੇ ਅਸੀਂ ਬਦੀ ਕੀਤੀ।
48 ਅਤੇ ਇਸ ਤਰ੍ਹਾਂ ਆਪਣੇ ਵੈਰੀਆਂ ਦੇ ਦੇਸ ਜਿਨ੍ਹਾਂ ਨੇ ਉਨ੍ਹਾਂ ਨੂੰ ਬੰਦੀ ਬਣਾਇਆ ਉਹ ਤੇਰੀ ਵੱਲ ਆਪਣੇ ਸਾਰੇ ਮਨ ਤੇ ਆਪਣੀ ਸਾਰੀ ਜਾਨ ਨਾਲ ਮੁੜਨ ਅਤੇ ਤੇਰੇ ਅੱਗੇ ਆਪਣੇ ਦੇਸ ਵੱਲ ਬੇਨਤੀ ਕਰਨ ਜਿਹੜਾ ਤੂੰ ਉਨ੍ਹਾਂ ਦੇ ਪੁਰਖਿਆਂ ਨੂੰ ਦਿੱਤਾ ਅਤੇ ਇਸ ਸ਼ਹਿਰ ਵੱਲ ਜਿਸ ਨੂੰ ਤੂੰ ਚੁਣਿਆ ਅਤੇ ਇਸ ਸ਼ਹਿਰ ਵੱਲ ਜਿਸ ਨੂੰ ਮੈਂ ਤੇਰੇ ਨਾਮ ਲਈ ਬਣਾਇਆ।
49 ਤਾਂ ਤੂੰ ਆਪਣੇ ਸਵਰਗੀ ਭਵਨ ਤੋਂ ਉਨ੍ਹਾਂ ਦੀ ਪ੍ਰਾਰਥਨਾ ਅਤੇ ਬੇਨਤੀ ਸੁਣ ਲਈਂ ਅਤੇ ਉਨ੍ਹਾਂ ਦੇ ਹੱਕ ਦਾ ਨਿਆਂ ਕਰੀਂ।
50 ਅਤੇ ਆਪਣੇ ਲੋਕਾਂ ਨੂੰ ਜਿਨ੍ਹਾਂ ਨੇ ਤੇਰਾ ਪਾਪ ਕੀਤਾ ਉਨ੍ਹਾਂ ਦਿਆਂ ਸਾਰਿਆਂ ਅਪਰਾਧਾਂ ਨੂੰ ਜਿਨ੍ਹਾਂ ਨਾਲ ਉਨ੍ਹਾਂ ਨੇ ਤੇਰੀ ਉਲੰਘਣਾ ਕੀਤੀ ਮਾਫ਼ ਕਰੀਂ ਅਤੇ ਉਹ ਆਪਣੇ ਬੰਦੀ ਬਣਾਉਣ ਵਾਲਿਆਂ ਦੇ ਅੱਗੇ ਦਯਾ ਪ੍ਰਾਪਤ ਕਰਨ ਤਾਂ ਜੋ ਉਹ ਉਨ੍ਹਾਂ ਉੱਤੇ ਰਹਿਮ ਕਰਨ।
51 ਕਿਉਂ ਜੋ ਇਹ ਤੇਰੀ ਪਰਜਾ ਤੇ ਤੇਰੀ ਵਿਰਾਸਤ ਹੈ ਜਿਹ ਨੂੰ ਤੂੰ ਮਿਸਰ ਤੋਂ ਲੋਹੇ ਦੀ ਭੱਠੀ ਵਿੱਚੋਂ ਕੱਢਿਆ ਹੈ।
52 ਤਾਂ ਜੋ ਤੇਰੀਆਂ ਅੱਖਾਂ ਆਪਣੇ ਦਾਸ ਦੀ ਅਰਦਾਸ ਵੱਲ ਅਤੇ ਆਪਣੀ ਪਰਜਾ ਇਸਰਾਏਲ ਦੀ ਅਰਦਾਸ ਵੱਲ ਖੁੱਲ੍ਹੀਆਂ ਰਹਿਣ ਕਿ ਤੂੰ ਉਨ੍ਹਾਂ ਦੀ ਸਾਰੀ ਦੁਹਾਈ ਨੂੰ ਜੋ ਉਹ ਤੇਰੇ ਅੱਗੇ ਦੇਣ ਸੁਣੇਂ।
53 ਕਿਉਂ ਜੋ ਤੂੰ ਹੇ ਪ੍ਰਭੂ ਯਹੋਵਾਹ, ਉਨ੍ਹਾਂ ਨੂੰ ਧਰਤੀ ਦੇ ਸਾਰੇ ਲੋਕਾਂ ਤੋਂ ਆਪਣੀ ਵਿਰਾਸਤ ਹੋਣ ਲਈ ਵੱਖਰਾ ਕੀਤਾ ਜਿਵੇਂ ਤੂੰ ਆਪਣੇ ਦਾਸ ਮੂਸਾ ਦੇ ਰਾਹੀਂ ਬਚਨ ਕੀਤਾ ਜਦ ਤੂੰ ਸਾਡੇ ਪੁਰਖਿਆਂ ਨੂੰ ਮਿਸਰ ਤੋਂ ਕੱਢਿਆ।
54 ਇਸ ਤਰ੍ਹਾਂ ਹੋਇਆ ਕਿ ਜਦ ਸੁਲੇਮਾਨ ਇਹ ਸਾਰੀ ਬੇਨਤੀ ਤੇ ਅਰਦਾਸ ਯਹੋਵਾਹ ਦੇ ਅੱਗੇ ਕਰ ਚੁੱਕਿਆ ਤਾਂ ਉਹ ਯਹੋਵਾਹ ਦੀ ਜਗਵੇਦੀ ਦੇ ਅੱਗਿਓਂ ਉੱਠ ਖੜ੍ਹਾ ਹੋਇਆ ਜਿੱਥੇ ਉਹ ਆਪਣੇ ਗੋਡੇ ਨਿਵਾ ਕੇ ਤੇ ਹੱਥ ਅਕਾਸ਼ ਵੱਲ ਅੱਡ ਕੇ ਬੈਠਾ ਸੀ।
55 ਉਹ ਖੜ੍ਹਾ ਹੋ ਗਿਆ ਅਤੇ ਉਸ ਇਸਰਾਏਲ ਦੀ ਸਾਰੀ ਸਭਾ ਨੂੰ ਉੱਚੀ ਅਵਾਜ਼ ਨਾਲ ਬਰਕਤ ਦਿੱਤੀ ਕਿ
56 ਯਹੋਵਾਹ ਮੁਬਾਰਕ ਹੋਵੇ ਜਿਸ ਨੇ ਆਪਣੀ ਪਰਜਾ ਇਸਰਾਏਲ ਨੂੰ ਸੁੱਖ ਦਿੱਤਾ ਜਿਵੇਂ ਉਸ ਬਚਨ ਕੀਤਾ ਸੀ। ਉਸ ਸਾਰੇ ਚੰਗੇ ਬਚਨ ਤੋਂ ਜਿਹੜਾ ਉਸ ਨੇ ਆਪਣੇ ਦਾਸ ਮੂਸਾ ਦੇ ਰਾਹੀਂ ਕੀਤਾ ਇੱਕ ਵੀ ਗੱਲ ਖਾਲੀ ਨਾ ਗਈ।
57 ਯਹੋਵਾਹ ਸਾਡਾ ਪਰਮੇਸ਼ੁਰ ਸਾਡੇ ਅੰਗ-ਸੰਗ ਹੋਵੇ ਜਿਵੇਂ ਉਹ ਸਾਡੇ ਪੁਰਖਿਆਂ ਦੇ ਨਾਲ ਸੀ, ਉਹ ਨਾ ਸਾਨੂੰ ਤਿਆਗੇ ਅਤੇ ਨਾ ਸਾਨੂੰ ਛੱਡੇ।
58 ਉਹ ਸਾਡੇ ਮਨਾਂ ਨੂੰ ਆਪਣੀ ਵੱਲ ਫੇਰੇ ਕਿ ਅਸੀਂ ਉਹ ਦੇ ਸਾਰੇ ਰਾਹਾਂ ਵਿੱਚ ਚੱਲੀਏ ਅਤੇ ਉਹ ਦੇ ਹੁਕਮ ਬਿਧੀਆਂ ਤੇ ਨਿਆਂ ਮੰਨੀਏ ਜਿਨ੍ਹਾਂ ਦਾ ਉਸ ਸਾਡੇ ਪੁਰਖਿਆਂ ਨੂੰ ਹੁਕਮ ਦਿੱਤਾ ਸੀ।
59 ਅਤੇ ਇਹ ਮੇਰੀਆਂ ਗੱਲਾਂ ਜਿਨ੍ਹਾਂ ਦੇ ਨਾਲ ਮੈਂ ਯਹੋਵਾਹ ਅੱਗੇ ਅਰਦਾਸ ਕੀਤੀ ਯਹੋਵਾਹ ਸਾਡੇ ਪਰਮੇਸ਼ੁਰ ਦੇ ਨੇੜੇ ਦਿਨ ਰਾਤ ਰਹਿਣ ਕਿ ਉਹ ਆਪਣੇ ਦਾਸ ਦੇ ਹੱਕ ਦਾ ਨਿਆਂ ਕਰੇ ਨਾਲੇ ਆਪਣੀ ਪਰਜਾ ਇਸਰਾਏਲ ਦੇ ਹੱਕ ਦਾ ਨਿਆਂ ਰੋਜ਼ ਕਾਇਮ ਰੱਖੋ।
60 ਤਾਂ ਜੋ ਧਰਤੀ ਦੇ ਸਾਰੇ ਲੋਕ ਜਾਣ ਲੈਣ ਕਿ ਯਹੋਵਾਹ ਹੀ ਪਰਮੇਸ਼ੁਰ ਹੈ ਅਤੇ ਹੋਰ ਕੋਈ ਨਹੀਂ।
61 ਤੁਹਾਡਾ ਮਨ ਯਹੋਵਾਹ ਸਾਡੇ ਪਰਮੇਸ਼ੁਰ ਲਈ ਸੰਪੂਰਨ ਹੋਵੇ ਕਿ ਤੁਸੀਂ ਉਹ ਦੀਆਂ ਬਿਧੀਆਂ ਵਿੱਚ ਚੱਲੋ ਅਤੇ ਉਹ ਦੇ ਹੁਕਮਾਂ ਦੀ ਪਾਲਨਾ ਕਰੋ ਜਿਵੇਂ ਅੱਜ ਦੇ ਦਿਨ ਹੁੰਦਾ ਹੈ।
62 ਪਾਤਸ਼ਾਹ ਨੇ ਸਾਰੇ ਇਸਰਾਏਲ ਦੇ ਨਾਲ ਯਹੋਵਾਹ ਦੇ ਅੱਗੇ ਬਲੀਆਂ ਚੜ੍ਹਾਈਆਂ।
1 ਰਾਜਾ 8 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ