Text copied!
Bibles in Panjabi

1 ਰਾਜਾ 8:8-13 in Panjabi

Help us?

1 ਰਾਜਾ 8:8-13 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

8 ਉਨ੍ਹਾਂ ਨੇ ਚੋਬਾਂ ਨੂੰ ਇਨ੍ਹਾਂ ਲੰਮਾ ਕੀਤਾ ਕਿ ਚੋਬਾਂ ਦੇ ਸਿਰੇ ਵਿਚਲੀ ਕੋਠੜੀ ਅੱਗੋਂ ਪਵਿੱਤਰ ਸਥਾਨ ਤੋਂ ਦਿਸਦੇ ਸਨ ਪਰ ਬਾਹਰੋਂ ਨਹੀਂ ਦਿਸਦੇ ਸਨ ਅਤੇ ਉਹ ਅੱਜ ਦੇ ਦਿਨ ਤੱਕ ਉੱਥੇ ਹੀ ਹਨ।
9 ਸੰਦੂਕ ਵਿੱਚ ਉਨ੍ਹਾਂ ਦੋਹਾਂ ਪੱਥਰਾਂ ਦੀਆਂ ਫੱਟੀਆਂ ਤੋਂ ਬਿਨਾਂ ਹੋਰ ਕੁਝ ਨਹੀਂ ਸੀ ਜਿਹੜੀਆਂ ਮੂਸਾ ਨੇ ਉੱਥੇ ਹੋਰੇਬ ਵਿੱਚ ਰੱਖੀਆਂ ਸਨ ਜਿੱਥੇ ਯਹੋਵਾਹ ਨੇ ਇਸਰਾਏਲੀਆਂ ਨਾਲ ਨੇਮ ਬੰਨ੍ਹਿਆ ਸੀ ਜਦ ਉਹ ਮਿਸਰ ਦੇਸ ਤੋਂ ਨਿੱਕਲੇ ਸਨ।
10 ਇਸ ਤਰ੍ਹਾਂ ਹੋਇਆ ਕਿ ਜਦ ਜਾਜਕ ਪਵਿੱਤਰ ਸਥਾਨ ਤੋਂ ਨਿੱਕਲੇ ਤਦ ਉਸ ਬੱਦਲ ਨੇ ਯਹੋਵਾਹ ਦੇ ਭਵਨ ਨੂੰ ਇਸ ਤਰ੍ਹਾਂ ਭਰ ਦਿੱਤਾ
11 ਕਿ ਜਾਜਕ ਬੱਦਲ ਦੇ ਕਾਰਨ ਉਪਾਸਨਾ ਕਰਨ ਲਈ ਖੜ੍ਹੇ ਨਾ ਹੋ ਸਕੇ ਕਿਉਂ ਜੋ ਯਹੋਵਾਹ ਦੇ ਪਰਤਾਪ ਨੇ ਯਹੋਵਾਹ ਦੇ ਭਵਨ ਨੂੰ ਭਰ ਦਿੱਤਾ ਸੀ।
12 ਸੁਲੇਮਾਨ ਨੇ ਆਖਿਆ ਕਿ ਯਹੋਵਾਹ ਨੇ ਫ਼ਰਮਾਇਆ ਸੀ ਕਿ ਉਹ ਘੁੱਪ ਹਨ੍ਹੇਰੇ ਵਿੱਚ ਵੱਸੇਗਾ।
13 ਮੈਂ ਜ਼ਰੂਰ ਤੇਰੇ ਲਈ ਇੱਕ ਉੱਚਾ ਭਵਨ ਜਿੱਥੇ ਤੂੰ ਸਦਾ ਤੱਕ ਰਹੇਂ ਬਣਾਇਆ।
1 ਰਾਜਾ 8 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ