Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - 2 ਇਤ

2 ਇਤ 11

Help us?
Click on verse(s) to share them!
1ਜਦ ਰਹਬੁਆਮ ਯਰੂਸ਼ਲਮ ਵਿੱਚ ਆ ਗਿਆ ਤਦ ਉਸ ਨੇ ਇਸਰਾਏਲ ਨਾਲ ਲੜਨ ਲਈ ਯਹੂਦਾਹ ਅਤੇ ਬਿਨਯਾਮੀਨ ਦੇ ਘਰਾਣਿਆਂ ਵਿੱਚੋਂ ਇੱਕ ਲੱਖ ਅੱਸੀ ਹਜ਼ਾਰ ਯੁੱਧ ਦੇ ਚੁਣਵੇਂ ਸੂਰਮੇ ਇਕੱਠੇ ਕੀਤੇ ਤਾਂ ਜੋ ਉਹ ਫੇਰ ਰਾਜ ਨੂੰ ਰਹਬੁਆਮ ਦੇ ਲਈ ਮੋੜ ਲੈਣ
2ਪਰ ਯਹੋਵਾਹ ਦਾ ਬਚਨ ਪਰਮੇਸ਼ੁਰ ਦੇ ਭਗਤ ਸ਼ਮਅਯਾਹ ਨੂੰ ਆਇਆ
3ਕਿ ਯਹੂਦਾਹ ਦੇ ਪਾਤਸ਼ਾਹ ਸੁਲੇਮਾਨ ਦੇ ਪੁੱਤਰ ਰਹਬੁਆਮ ਨੂੰ ਅਤੇ ਸਾਰੇ ਇਸਰਾਏਲ ਨੂੰ ਜੋ ਯਹੂਦਾਹ ਅਤੇ ਬਿਨਯਾਮੀਨ ਵਿੱਚ ਹਨ ਆਖ ਕਿ
4ਯਹੋਵਾਹ ਐਉਂ ਫਰਮਾਉਂਦਾ ਹੈ ਕਿ ਤੁਸੀਂ ਚੜਾਈ ਨਾ ਕਰਨਾ, ਨਾ ਆਪਣੇ ਭਰਾਵਾਂ ਦੇ ਨਾਲ ਲੜਨਾ। ਤੁਸੀਂ ਆਪੋ ਆਪਣੇ ਘਰਾਂ ਨੂੰ ਮੁੜ ਜਾਓ ਕਿਉਂ ਜੋ ਇਹ ਗੱਲ ਮੇਰੀ ਵੱਲੋਂ ਹੈ ਤਾਂ ਉਨ੍ਹਾਂ ਨੇ ਯਹੋਵਾਹ ਦੀਆਂ ਗੱਲਾਂ ਮੰਨ ਲਈਆਂ ਅਤੇ ਯਾਰਾਬੁਆਮ ਉੱਤੇ ਚੜ੍ਹਾਈ ਕੀਤੇ ਬਿਨ੍ਹਾਂ ਮੁੜ ਗਏ।
5ਅਤੇ ਰਹਬੁਆਮ ਯਰੂਸ਼ਲਮ ਵਿੱਚ ਰਹਿਣ ਲੱਗ ਪਿਆ ਅਤੇ ਉਸ ਨੇ ਯਹੂਦਾਹ ਵਿੱਚ ਰੱਖਿਆ ਲਈ ਸ਼ਹਿਰ ਬਣਾਏ
6ਸੋ ਉਸ ਨੇ ਬੈਤਲਹਮ, ਏਟਾਮ, ਤਕੋਆਹ
7ਬੈਤ ਸੂਰ, ਸੋਕੋਹ, ਅਦੁੱਲਾਮ,
8ਗਥ, ਮਾਰੇਸ਼ਾਹ, ਜ਼ੀਫ,
9ਅਦੋਰਇਮ, ਲਾਕੀਸ਼, ਅਜ਼ੇਕਾਹ,
10ਸਾਰਾਹ, ਅੱਯਾਲੋਨ ਅਤੇ ਹਬਰੋਨ ਨੂੰ ਜੋ ਯਹੂਦਾਹ ਅਤੇ ਬਿਨਯਾਮੀਨ ਵਿੱਚ ਹਨ ਗੜ੍ਹਾਂ ਵਾਲੇ ਸ਼ਹਿਰ ਬਣਾਏ
11ਅਤੇ ਉਸ ਨੇ ਗੜ੍ਹਾਂ ਨੂੰ ਪੱਕਾ ਕੀਤਾ ਅਤੇ ਉਨ੍ਹਾਂ ਵਿੱਚ ਹਾਕਮਾਂ ਨੂੰ ਨਿਯੁਕਤ ਕੀਤਾ ਅਤੇ ਰਸਦ ਅਤੇ ਤੇਲ ਅਤੇ ਮੈ ਦੇ ਭੰਡਾਰ ਰੱਖੇ
12ਅਤੇ ਇੱਕ-ਇੱਕ ਸ਼ਹਿਰ ਵਿੱਚ ਢਾਲਾਂ ਅਤੇ ਭਾਲੇ ਰਖਵਾ ਕੇ ਉਨ੍ਹਾਂ ਨੂੰ ਬਹੁਤ ਹੀ ਪੱਕਾ ਕਰ ਦਿੱਤਾ ਅਤੇ ਯਹੂਦਾਹ ਅਤੇ ਬਿਨਯਾਮੀਨ ਉਸ ਲਈ ਰਹਿ ਗਏ।
13ਤਾਂ ਜਾਜਕ ਅਤੇ ਲੇਵੀ ਜੋ ਸਾਰੇ ਇਸਰਾਏਲ ਵਿੱਚ ਸਨ ਆਪੋ-ਆਪਣੀ ਸਰਹੱਦ ਤੋਂ ਉੱਠ ਕੇ ਉਸ ਦੇ ਕੋਲ ਆ ਗਏ
14ਕਿਉਂ ਜੋ ਲੇਵੀ ਆਪਣੀ ਸ਼ਾਮਲਾਟ ਅਤੇ ਮਲਕੀਅਤਾਂ ਨੂੰ ਛੱਡ ਕੇ ਯਹੂਦਾਹ ਅਤੇ ਯਰੂਸ਼ਲਮ ਵਿੱਚ ਆਏ, ਇਸ ਲਈ ਜੋ ਯਾਰਾਬੁਆਮ ਅਤੇ ਉਸ ਦੇ ਪੁੱਤਰਾਂ ਨੇ ਉਨ੍ਹਾਂ ਨੂੰ ਕੱਢ ਦਿੱਤਾ ਸੀ ਤਾਂ ਜੋ ਉਹ ਯਹੋਵਾਹ ਦੇ ਸਨਮੁਖ ਜਾਜਕਾਈ ਦੀ ਸੇਵਾ ਨਾ ਕਰ ਸਕਣ
15ਅਤੇ ਉਸ ਆਪਣੀ ਵੱਲੋਂ ਉੱਚੇ ਸਥਾਨਾਂ, ਬੱਕਰਿਆਂ ਅਤੇ ਆਪਣੇ ਬਣਾਏ ਹੋਏ ਵੱਛਿਆਂ ਲਈ ਜਾਜਕ ਨਿਯੁਕਤ ਕੀਤੇ
16ਅਤੇ ਉਨ੍ਹਾਂ ਦੇ ਪਿੱਛੇ ਇਸਰਾਏਲ ਦੇ ਸਾਰੇ ਘਰਾਣਿਆਂ ਵਿੱਚੋਂ ਅਜਿਹੇ ਲੋਕੀ ਜਿਨ੍ਹਾਂ ਨੇ ਇਸਰਾਏਲ ਦੇ ਪਰਮੇਸ਼ੁਰ ਯਹੋਵਾਹ ਦੀ ਖੋਜ ਵਿੱਚ ਆਪਣਾ ਦਿਲ ਲਾਇਆ ਸੀ, ਯਰੂਸ਼ਲਮ ਵਿੱਚ ਆਏ ਕਿ ਯਹੋਵਾਹ ਆਪਣੇ ਪੁਰਖਿਆਂ ਦੇ ਪਰਮੇਸ਼ੁਰ ਦੇ ਅੱਗੇ ਭੇਟ ਚੜਾਉਣ
17ਸੋ ਉਨ੍ਹਾਂ ਨੇ ਯਹੂਦਾਹ ਦੇ ਰਾਜੇ ਨੂੰ ਪੱਕਾ ਬਣਾ ਦਿੱਤਾ ਅਤੇ ਤਿੰਨ ਸਾਲ ਤੱਕ ਸੁਲੇਮਾਨ ਦੇ ਪੁੱਤਰ ਰਹਬੁਆਮ ਨੂੰ ਬਲਵਾਨ ਬਣਾ ਰੱਖਿਆ ਕਿਉਂ ਜੋ ਉਹ ਤਿੰਨ ਸਾਲ ਦਾਊਦ ਅਤੇ ਸੁਲੇਮਾਨ ਦੇ ਰਾਹ ਉੱਤੇ ਤੁਰਦੇ ਰਹੇ।
18ਅਤੇ ਰਹਬੁਆਮ ਨੇ ਦਾਊਦ ਦੇ ਪੁੱਤਰ ਯਰੀਮੋਥ ਦੀ ਅਤੇ ਯੱਸੀ ਦੇ ਪੁੱਤਰ ਅਲੀਆਬ ਦੀ ਧੀ ਅਬੀਹੈਲ ਦੀ ਧੀ ਮਹਲਥ ਨੂੰ ਵਿਆਹ ਲਿਆ

19ਉਹ ਦੇ ਉਸ ਵਿੱਚੋਂ ਪੁੱਤਰ ਜੰਮੇ ਅਰਥਾਤ ਯਊਸ਼, ਸ਼ਮਰਯਾਹ ਅਤੇ ਜ਼ਾਹਮ
20ਉਸ ਦੇ ਮਗਰੋਂ ਉਹ ਨੇ ਅਬਸ਼ਾਲੋਮ ਦੀ ਧੀ ਮਅਕਾਹ ਨੂੰ ਵਿਆਹ ਲਿਆ ਜਿਸ ਵਿੱਚੋਂ ਉਹ ਦੇ ਅਬਿਯਾਹ, ਅੱਤਈ, ਜ਼ੀਜ਼ਾ ਅਤੇ ਸ਼ਲੋਮੀਥ ਜੰਮੇ
21ਅਤੇ ਰਹਬੁਆਮ ਅਬਸ਼ਾਲੋਮ ਦੀ ਧੀ ਮਅਕਾਹ ਨੂੰ ਆਪਣੀਆਂ ਸਾਰੀਆਂ ਰਾਣੀਆਂ ਅਤੇ ਰਖ਼ੈਲਾਂ ਨਾਲੋਂ ਜਿਆਦਾ ਪਿਆਰ ਕਰਦਾ ਸੀ ਕਿਉਂ ਜੋ ਉਸ ਦੀਆਂ ਅਠਾਰਾਂ ਰਾਣੀਆਂ ਅਤੇ ਸੱਠ ਰਖ਼ੈਲਾਂ ਸਨ ਅਤੇ ਉਨ੍ਹਾਂ ਵਿੱਚੋਂ ਉਸ ਦੇ ਅਠਾਈ ਪੁੱਤਰ ਅਤੇ ਸੱਠ ਧੀਆਂ ਜੰਮੀਆਂ
22ਅਤੇ ਰਹਬੁਆਮ ਨੇ ਮਅਕਾਹ ਦੇ ਪੁੱਤਰ ਅਬਿਯਾਹ ਨੂੰ ਮੁਖੀਆ ਨਿਯੁਕਤ ਕੀਤਾ ਤਾਂ ਜੋ ਆਪਣੇ ਭਰਾਵਾਂ ਵਿੱਚ ਹਾਕਮ ਬਣੇ ਕਿਉਂ ਜੋ ਉਸ ਦਾ ਇਰਾਦਾ ਉਸ ਨੂੰ ਪਾਤਸ਼ਾਹ ਬਣਾਉਣ ਦਾ ਸੀ
23ਅਤੇ ਉਸ ਨੇ ਸਿਆਣਪ ਕੀਤੀ ਅਤੇ ਆਪਣੇ ਪੁੱਤਰਾਂ ਨੂੰ ਯਹੂਦਾਹ ਅਤੇ ਬਿਨਯਾਮੀਨ ਦੇ ਸਾਰੇ ਗੜ੍ਹ ਵਾਲੇ ਸ਼ਹਿਰਾਂ ਵਿੱਚ ਵੱਖੋ-ਵੱਖ ਕਰ ਦਿੱਤਾ ਅਤੇ ਉਨ੍ਹਾਂ ਨੂੰ ਬਹੁਤ ਰਸਦ ਦਿੱਤੀ ਅਤੇ ਉਨ੍ਹਾਂ ਲਈ ਬਹੁਤ ਸਾਰੀਆਂ ਵਹੁਟੀਆਂ ਮੰਗੀਆਂ।