Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - 2 ਰਾਜਾ - 2 ਰਾਜਾ 10

2 ਰਾਜਾ 10:29-35

Help us?
Click on verse(s) to share them!
29ਤਦ ਵੀ ਨਬਾਟ ਦੇ ਪੁੱਤਰ ਯਾਰਾਬੁਆਮ ਦੇ ਪਾਪਾਂ ਤੋਂ ਜਿਹੜੇ ਉਸ ਨੇ ਇਸਰਾਏਲ ਤੋਂ ਕਰਵਾਏ ਸਨ, ਯੇਹੂ ਨੇ ਮੂੰਹ ਨਾ ਮੋੜਿਆ ਅਰਥਾਤ ਉਨ੍ਹਾਂ ਨੇ ਸੋਨੇ ਦੇ ਵੱਛਿਆਂ ਦੀ ਪੂਜਾ ਕੀਤੀ ਜੋ ਬੈਤਏਲ ਦੇ ਦਾਨ ਵਿੱਚ ਸਨ।
30ਤਦ ਯਹੋਵਾਹ ਨੇ ਯੇਹੂ ਨੂੰ ਆਖਿਆ, ਇਸ ਲਈ ਕਿ ਤੂੰ ਉਹ ਕੰਮ ਕਰਕੇ ਜੋ ਮੇਰੀ ਨਿਗਾਹ ਵਿੱਚ ਚੰਗਾ ਸੀ, ਇਹ ਭਲਿਆਈ ਕੀਤੀ ਹੈ ਅਤੇ ਅਹਾਬ ਦੇ ਘਰਾਣੇ ਨਾਲ ਮੇਰੇ ਮਨ ਦੀ ਇੱਛਾ ਅਨੁਸਾਰ ਵਰਤਾਵਾ ਕੀਤਾ, ਤੇਰੇ ਪੁੱਤਰ ਚੌਥੀ ਪੀੜ੍ਹੀ ਤੱਕ ਇਸਰਾਏਲ ਦੀ ਰਾਜ ਗੱਦੀ ਉੱਤੇ ਬੈਠਣਗੇ।
31ਪਰ ਯੇਹੂ ਨੇ ਇਸਰਾਏਲ ਦੇ ਪਰਮੇਸ਼ੁਰ ਦੀ ਬਿਵਸਥਾ ਉੱਤੇ ਆਪਣੇ ਸਾਰੇ ਮਨ ਨਾਲ ਚੱਲਣ ਦੀ ਕੋਸ਼ਿਸ਼ ਨਾ ਕੀਤੀ, ਉਹ ਨੇ ਯਾਰਾਬੁਆਮ ਦੇ ਪਾਪਾਂ ਤੋਂ ਮੂੰਹ ਨਾ ਮੋੜਿਆ ਜਿਹੜੇ ਉਸ ਨੇ ਇਸਰਾਏਲ ਤੋਂ ਕਰਵਾਏ ਸਨ।
32ਉਨ੍ਹਾਂ ਦਿਨਾਂ ਵਿੱਚ ਯਹੋਵਾਹ ਇਸਰਾਏਲ ਨੂੰ ਘਟਾਉਣ ਲੱਗਾ ਅਤੇ ਹਜ਼ਾਏਲ ਨੇ ਉਨ੍ਹਾਂ ਨੂੰ ਇਸਰਾਏਲ ਦੀਆਂ ਸਾਰੀਆਂ ਹੱਦਾਂ ਵਿੱਚ ਮਾਰਿਆ।
33ਯਰਦਨ ਤੋਂ ਲੈ ਕੇ ਪੂਰਬ ਵੱਲ ਗਿਲਆਦ ਦੇ ਸਾਰੇ ਦੇਸ ਵਿੱਚ ਗਾਦੀਆਂ ਤੇ ਰਊਬੇਨੀਆਂ ਤੇ ਮਨੱਸ਼ੀਆਂ ਨੂੰ ਅਰੋਏਰ ਤੋਂ ਲੈ ਕੇ ਜੋ ਅਰਨੋਨ ਦੀ ਘਾਟੀ ਦੇ ਕੋਲ ਹੈ, ਗਿਲਆਦ ਅਤੇ ਬਾਸ਼ਾਨ ਨੂੰ ਵੀ।
34ਯੇਹੂ ਦੀ ਬਾਕੀ ਘਟਨਾ ਅਤੇ ਸਭ ਕੁਝ ਜੋ ਉਸ ਨੇ ਕੀਤਾ ਅਤੇ ਉਸ ਦੀ ਸਾਮਰਥ, ਕੀ ਉਹ ਇਸਰਾਏਲ ਦੇ ਰਾਜਿਆਂ ਦੀ ਇਤਿਹਾਸ ਦੀ ਪੋਥੀ ਵਿੱਚ ਲਿਖੀ ਹੋਈ ਨਹੀਂ ਹੈ?
35ਯੇਹੂ ਮਰ ਕੇ ਆਪਣੇ ਪੁਰਖਿਆਂ ਦੇ ਨਾਲ ਜਾ ਮਿਲਿਆ ਅਤੇ ਉਨ੍ਹਾਂ ਨੇ ਉਸ ਨੂੰ ਸਾਮਰਿਯਾ ਵਿੱਚ ਦੱਬਿਆ, ਉਸ ਦਾ ਪੁੱਤਰ ਯਹੋਆਹਾਜ਼ ਉਸ ਦੇ ਥਾਂ ਰਾਜ ਕਰਨ ਲੱਗਾ।

Read 2 ਰਾਜਾ 102 ਰਾਜਾ 10
Compare 2 ਰਾਜਾ 10:29-352 ਰਾਜਾ 10:29-35