7ਅਤੇ ਤੁਹਾਡੇ ਦੋ ਜੱਥੇ ਉਹ ਸਭ ਜਿਹੜੇ ਸਬਤ ਨੂੰ ਬਾਹਰ ਨਿੱਕਲਦੇ ਹਨ, ਰਾਜਾ ਦੇ ਨੇੜੇ ਰਹਿ ਕੇ ਯਹੋਵਾਹ ਦੇ ਭਵਨ ਦੀ ਰਾਖੀ ਕਰਨ।
8ਇਸ ਤਰ੍ਹਾਂ ਤੁਸੀਂ ਆਪਣੇ-ਆਪਣੇ ਹਥਿਆਰ ਹੱਥ ਵਿੱਚ ਲੈ ਕੇ ਰਾਜੇ ਨੂੰ ਚੁਫ਼ੇਰਿਓਂ ਘੇਰੀਂ ਰੱਖਿਓ ਅਤੇ ਜੇ ਕੋਈ ਕਤਾਰਾਂ ਦੇ ਅੰਦਰ ਆਵੇ ਉਹ ਮਾਰਿਆ ਜਾਵੇ। ਤੁਸੀਂ ਰਾਜੇ ਦੇ ਅੰਦਰ-ਬਾਹਰ ਆਉਂਦਿਆਂ ਜਾਂਦਿਆਂ ਉਹ ਦੇ ਨਾਲ-ਨਾਲ ਰਹਿਣਾ।
9ਤਦ ਸੌ-ਸੌ ਦੇ ਸਰਦਾਰਾਂ ਨੇ ਸਭ ਕੁਝ ਉਸੇ ਤਰ੍ਹਾਂ ਕੀਤਾ ਜਿਵੇਂ ਯਹੋਯਾਦਾ ਜਾਜਕ ਨੇ ਹੁਕਮ ਦਿੱਤਾ ਸੀ। ਉਨ੍ਹਾਂ ਨੇ ਆਪਣੇ-ਆਪਣੇ ਆਦਮੀਆਂ ਨੂੰ ਜਿਹੜੇ ਸਬਤ ਨੂੰ ਅੰਦਰ ਆਉਣ ਵਾਲੇ ਸਨ, ਲਿਆ ਅਤੇ ਯਹੋਯਾਦਾ ਜਾਜਕ ਕੋਲ ਆਏ।
10ਅਤੇ ਜਾਜਕ ਨੇ ਦਾਊਦ ਰਾਜਾ ਦੇ ਬਰਛੇ ਅਤੇ ਢਾਲਾਂ ਜੋ ਯਹੋਵਾਹ ਦੇ ਭਵਨ ਵਿੱਚ ਸਨ ਸੌ-ਸੌ ਦੇ ਸਰਦਾਰਾਂ ਨੂੰ ਦਿੱਤੀਆਂ।
11ਪਹਿਰੇਦਾਰ ਆਪਣੇ-ਆਪਣੇ ਹਥਿਆਰ ਹੱਥ ਵਿੱਚ ਲੈ ਕੇ ਭਵਨ ਦੇ ਸੱਜੇ ਖੂੰਜੇ ਦੇ ਨੇੜੇ ਰਾਜਾ ਦੇ ਚੁਫ਼ੇਰੇ ਖੜ੍ਹੇ ਹੋ ਗਏ।
12ਤਦ ਉਸ ਨੇ ਰਾਜਾ ਦੇ ਪੁੱਤਰ ਨੂੰ ਬਾਹਰ ਲਿਆ ਕੇ ਉਹ ਦੇ ਉੱਤੇ ਮੁਕਟ ਰੱਖਿਆ ਅਤੇ ਸਾਖੀ ਪੱਤਰ ਵੀ ਦਿੱਤਾ ਇਸ ਲਈ ਉਨ੍ਹਾਂ ਨੇ ਉਸ ਨੂੰ ਰਾਜਾ ਬਣਾਇਆ ਅਤੇ ਉਹ ਨੂੰ ਮਸਹ ਕੀਤਾ, ਤਾੜੀਆਂ ਵਜਾਈਆਂ ਅਤੇ ਆਖਿਆ, “ਰਾਜਾ ਜੀਉਂਦਾ ਰਹੇ!।”
13ਅਥਲਯਾਹ ਨੇ ਪਹਿਰੇਦਾਰਾਂ ਅਤੇ ਲੋਕਾਂ ਦਾ ਰੌਲ਼ਾ ਸੁਣਿਆ ਤਦ ਉਹ ਲੋਕਾਂ ਕੋਲ ਯਹੋਵਾਹ ਦੇ ਭਵਨ ਵਿੱਚ ਆਈ।
14ਜਦ ਨਿਗਾਹ ਕੀਤੀ ਤਾਂ ਵੇਖੋ, ਰੀਤੀ ਅਨੁਸਾਰ ਰਾਜਾ ਥੰਮ੍ਹ ਦੇ ਕੋਲ ਖੜ੍ਹਾ ਸੀ, ਸਰਦਾਰ ਤੇ ਤੁਰ੍ਹੀ ਵਜਾਉਣ ਵਾਲੇ ਰਾਜੇ ਦੇ ਕੋਲ ਸਨ, ਦੇਸ ਦੇ ਸਾਰੇ ਲੋਕ ਖੁਸ਼ੀਆਂ ਮਨਾਉਂਦੇ ਅਤੇ ਤੁਰ੍ਹੀਆਂ ਵਜਾਉਂਦੇ ਸਨ ਅਤੇ ਅਥਲਯਾਹ ਨੇ ਆਪਣੇ ਕੱਪੜੇ ਪਾੜੇ ਅਤੇ ਉੱਚੀ ਦਿੱਤੀ ਬੋਲੀ, ਗਦਰ ਵੇ ਗਦਰ!