Text copied!
Bibles in Panjabi

2 ਰਾਜਾ 11:7-16 in Panjabi

Help us?

2 ਰਾਜਾ 11:7-16 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

7 ਅਤੇ ਤੁਹਾਡੇ ਦੋ ਜੱਥੇ ਉਹ ਸਭ ਜਿਹੜੇ ਸਬਤ ਨੂੰ ਬਾਹਰ ਨਿੱਕਲਦੇ ਹਨ, ਰਾਜਾ ਦੇ ਨੇੜੇ ਰਹਿ ਕੇ ਯਹੋਵਾਹ ਦੇ ਭਵਨ ਦੀ ਰਾਖੀ ਕਰਨ।
8 ਇਸ ਤਰ੍ਹਾਂ ਤੁਸੀਂ ਆਪਣੇ-ਆਪਣੇ ਹਥਿਆਰ ਹੱਥ ਵਿੱਚ ਲੈ ਕੇ ਰਾਜੇ ਨੂੰ ਚੁਫ਼ੇਰਿਓਂ ਘੇਰੀਂ ਰੱਖਿਓ ਅਤੇ ਜੇ ਕੋਈ ਕਤਾਰਾਂ ਦੇ ਅੰਦਰ ਆਵੇ ਉਹ ਮਾਰਿਆ ਜਾਵੇ। ਤੁਸੀਂ ਰਾਜੇ ਦੇ ਅੰਦਰ-ਬਾਹਰ ਆਉਂਦਿਆਂ ਜਾਂਦਿਆਂ ਉਹ ਦੇ ਨਾਲ-ਨਾਲ ਰਹਿਣਾ।
9 ਤਦ ਸੌ-ਸੌ ਦੇ ਸਰਦਾਰਾਂ ਨੇ ਸਭ ਕੁਝ ਉਸੇ ਤਰ੍ਹਾਂ ਕੀਤਾ ਜਿਵੇਂ ਯਹੋਯਾਦਾ ਜਾਜਕ ਨੇ ਹੁਕਮ ਦਿੱਤਾ ਸੀ। ਉਨ੍ਹਾਂ ਨੇ ਆਪਣੇ-ਆਪਣੇ ਆਦਮੀਆਂ ਨੂੰ ਜਿਹੜੇ ਸਬਤ ਨੂੰ ਅੰਦਰ ਆਉਣ ਵਾਲੇ ਸਨ, ਲਿਆ ਅਤੇ ਯਹੋਯਾਦਾ ਜਾਜਕ ਕੋਲ ਆਏ।
10 ਅਤੇ ਜਾਜਕ ਨੇ ਦਾਊਦ ਰਾਜਾ ਦੇ ਬਰਛੇ ਅਤੇ ਢਾਲਾਂ ਜੋ ਯਹੋਵਾਹ ਦੇ ਭਵਨ ਵਿੱਚ ਸਨ ਸੌ-ਸੌ ਦੇ ਸਰਦਾਰਾਂ ਨੂੰ ਦਿੱਤੀਆਂ।
11 ਪਹਿਰੇਦਾਰ ਆਪਣੇ-ਆਪਣੇ ਹਥਿਆਰ ਹੱਥ ਵਿੱਚ ਲੈ ਕੇ ਭਵਨ ਦੇ ਸੱਜੇ ਖੂੰਜੇ ਦੇ ਨੇੜੇ ਰਾਜਾ ਦੇ ਚੁਫ਼ੇਰੇ ਖੜ੍ਹੇ ਹੋ ਗਏ।
12 ਤਦ ਉਸ ਨੇ ਰਾਜਾ ਦੇ ਪੁੱਤਰ ਨੂੰ ਬਾਹਰ ਲਿਆ ਕੇ ਉਹ ਦੇ ਉੱਤੇ ਮੁਕਟ ਰੱਖਿਆ ਅਤੇ ਸਾਖੀ ਪੱਤਰ ਵੀ ਦਿੱਤਾ ਇਸ ਲਈ ਉਨ੍ਹਾਂ ਨੇ ਉਸ ਨੂੰ ਰਾਜਾ ਬਣਾਇਆ ਅਤੇ ਉਹ ਨੂੰ ਮਸਹ ਕੀਤਾ, ਤਾੜੀਆਂ ਵਜਾਈਆਂ ਅਤੇ ਆਖਿਆ, “ਰਾਜਾ ਜੀਉਂਦਾ ਰਹੇ!।”
13 ਅਥਲਯਾਹ ਨੇ ਪਹਿਰੇਦਾਰਾਂ ਅਤੇ ਲੋਕਾਂ ਦਾ ਰੌਲ਼ਾ ਸੁਣਿਆ ਤਦ ਉਹ ਲੋਕਾਂ ਕੋਲ ਯਹੋਵਾਹ ਦੇ ਭਵਨ ਵਿੱਚ ਆਈ।
14 ਜਦ ਨਿਗਾਹ ਕੀਤੀ ਤਾਂ ਵੇਖੋ, ਰੀਤੀ ਅਨੁਸਾਰ ਰਾਜਾ ਥੰਮ੍ਹ ਦੇ ਕੋਲ ਖੜ੍ਹਾ ਸੀ, ਸਰਦਾਰ ਤੇ ਤੁਰ੍ਹੀ ਵਜਾਉਣ ਵਾਲੇ ਰਾਜੇ ਦੇ ਕੋਲ ਸਨ, ਦੇਸ ਦੇ ਸਾਰੇ ਲੋਕ ਖੁਸ਼ੀਆਂ ਮਨਾਉਂਦੇ ਅਤੇ ਤੁਰ੍ਹੀਆਂ ਵਜਾਉਂਦੇ ਸਨ ਅਤੇ ਅਥਲਯਾਹ ਨੇ ਆਪਣੇ ਕੱਪੜੇ ਪਾੜੇ ਅਤੇ ਉੱਚੀ ਦਿੱਤੀ ਬੋਲੀ, ਗਦਰ ਵੇ ਗਦਰ!
15 ਤਦ ਯਹੋਯਾਦਾ ਜਾਜਕ ਨੇ ਸੌ-ਸੌ ਦੇ ਸਰਦਾਰਾਂ ਨੂੰ ਜੋ ਫ਼ੌਜ ਦੇ ਹਾਕਮ ਸਨ, ਆਗਿਆ ਦਿੱਤੀ ਅਤੇ ਉਨ੍ਹਾਂ ਨੂੰ ਆਖਿਆ, ਉਹ ਨੂੰ ਪਾਲਾਂ ਦੇ ਵਿੱਚਕਾਰੋਂ ਲੈ ਜਾਓ ਅਤੇ ਜੋ ਕੋਈ ਉਹ ਦੇ ਪਿੱਛੇ ਆਵੇ ਤੁਸੀਂ ਉਸ ਨੂੰ ਤਲਵਾਰ ਨਾਲ ਮਾਰਨਾ ਕਿਉਂ ਜੋ ਜਾਜਕ ਨੇ ਆਖਿਆ ਕਿ ਉਹ ਯਹੋਵਾਹ ਦੇ ਭਵਨ ਵਿੱਚ ਮਾਰੀ ਨਾ ਜਾਵੇ।
16 ਉਨ੍ਹਾਂ ਨੇ ਉਹ ਦੇ ਲਈ ਰਾਹ ਛੱਡ ਦਿੱਤਾ ਅਤੇ ਉਹ ਉਸੇ ਰਸਤੇ ਗਈ, ਜਿਸ ਰਾਹ ਘੋੜੇ ਰਾਜਾ ਦੇ ਮਹਿਲ ਨੂੰ ਜਾਂਦੇ ਹੁੰਦੇ ਸਨ ਅਤੇ ਉਹ ਉੱਥੇ ਮਾਰੀ ਗਈ।
2 ਰਾਜਾ 11 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ