14 ਕਿਉਂ ਜੋ ਉਹ ਕਾਰੀਗਰਾਂ ਨੂੰ ਦਿੰਦੇ ਹੁੰਦੇ ਸਨ, ਉਨ੍ਹਾਂ ਨੇ ਉਸ ਨਾਲ ਯਹੋਵਾਹ ਦੇ ਭਵਨ ਦੀ ਮੁਰੰਮਤ ਕੀਤੀ।
15 ਜਿਨ੍ਹਾਂ ਆਦਮੀਆਂ ਦੇ ਹੱਥ ਵਿੱਚ ਉਹ ਕੰਮ ਕਰਨ ਵਾਲਿਆਂ ਨੂੰ ਦੇਣ ਲਈ ਰੁਪਿਆ ਦਿੰਦੇ ਸਨ, ਉਹਨਾਂ ਕੋਲੋਂ ਹਿਸਾਬ ਨਹੀਂ ਲੈਂਦੇ ਸਨ ਕਿਉਂ ਜੋ ਉਹ ਇਮਾਨਦਾਰੀ ਨਾਲ ਕੰਮ ਕਰਦੇ ਸਨ।
16 ਦੋਸ਼ ਦੀਆਂ ਬਲੀਆਂ ਦਾ ਰੁਪਿਆ ਅਤੇ ਪਾਪ ਦੀਆਂ ਬਲੀਆਂ ਦਾ ਰੁਪਿਆ ਯਹੋਵਾਹ ਦੇ ਭਵਨ ਵਿੱਚ ਨਹੀਂ ਲਿਆਇਆ ਜਾਂਦਾ ਸੀ, ਉਹ ਜਾਜਕਾਂ ਦਾ ਹੁੰਦਾ ਸੀ।
17 ਤਦ ਅਰਾਮ ਦੇ ਰਾਜਾ ਹਜ਼ਾਏਲ ਨੇ ਚੜ੍ਹਾਈ ਕੀਤੀ ਅਤੇ ਗਥ ਨਾਲ ਲੜ ਕੇ ਉਸ ਨੂੰ ਲੈ ਲਿਆ। ਤਦ ਹਜ਼ਾਏਲ ਨੇ ਯਰੂਸ਼ਲਮ ਵੱਲ ਮੂੰਹ ਮੋੜਿਆ ਕਿ ਉਹ ਦੇ ਉੱਤੇ ਵੀ ਚੜ੍ਹਾਈ ਕਰੇ।
18 ਇਸ ਲਈ ਯਹੂਦਾਹ ਦੇ ਰਾਜਾ ਯਹੋਆਸ਼ ਨੇ ਸਾਰੀਆਂ ਪਵਿੱਤਰ ਕੀਤੀਆਂ ਹੋਈਆਂ ਵਸਤੂਆਂ ਜਿਨ੍ਹਾਂ ਨੂੰ ਉਹ ਦੇ ਪੁਰਖਿਆਂ ਯਹੋਸ਼ਾਫ਼ਾਤ, ਯਹੋਰਾਮ ਅਤੇ ਅਹਜ਼ਯਾਹ ਯਹੂਦਾਹ ਦੇ ਰਾਜਿਆਂ ਨੇ ਪਵਿੱਤਰ ਕੀਤਾ ਸੀ, ਆਪਣੀਆਂ ਪਵਿੱਤਰ ਕੀਤੀਆਂ ਹੋਈਆਂ ਵਸਤੂਆਂ ਅਤੇ ਜਿੰਨਾਂ ਸੋਨਾ ਯਹੋਵਾਹ ਦੇ ਭਵਨ ਦੇ ਖਜ਼ਾਨਿਆਂ ਵਿੱਚ ਅਤੇ ਰਾਜਾ ਦੇ ਮਹਿਲ ਵਿੱਚ ਮਿਲਿਆ ਉਹ ਲੈ ਕੇ ਅਰਾਮ ਦੇ ਰਾਜਾ ਹਜ਼ਾਏਲ ਨੂੰ ਭੇਜ ਦਿੱਤਾ ਤਦ ਉਹ ਯਰੂਸ਼ਲਮ ਵੱਲੋਂ ਚਲਾ ਗਿਆ।
19 ਯੋਆਸ਼ ਦੀ ਬਾਕੀ ਘਟਨਾ ਅਤੇ ਉਹ ਸਭ ਕੁਝ ਜੋ ਉਸ ਨੇ ਕੀਤਾ, ਕੀ ਉਹ ਯਹੂਦਾਹ ਦੇ ਰਾਜਿਆਂ ਦੀ ਇਤਿਹਾਸ ਦੀ ਪੋਥੀ ਵਿੱਚ ਲਿਖਿਆ ਹੋਇਆ ਨਹੀਂ ਹੈ?
20 ਫਿਰ ਉਸ ਦੇ ਟਹਿਲੂਆਂ ਨੇ ਉੱਠ ਕੇ ਮਤਾ ਪਕਾਇਆ ਅਤੇ ਯੋਆਸ਼ ਨੂੰ ਮਿੱਲੋ ਦੇ ਘਰ ਵਿੱਚ ਜੋ ਸਿੱਲਾ ਦੀ ਢਲਾਣ ਉੱਤੇ ਹੈ ਮਾਰ ਛੱਡਿਆ।
21 ਅਰਥਾਤ ਉਸ ਦੇ ਸੇਵਕ ਸ਼ਿਮਆਥ ਦੇ ਪੁੱਤਰ ਯੋਜਾਕਾਰ ਅਤੇ ਸ਼ੋਮੇਰ ਦੇ ਪੁੱਤਰ ਯਹੋਜ਼ਾਬਾਦ ਨੇ ਉਸ ਨੂੰ ਇਸ ਤਰ੍ਹਾਂ ਮਾਰਿਆ ਕਿ ਉਹ ਮਰ ਗਿਆ ਅਤੇ ਉਹ ਆਪਣੇ ਪੁਰਖਿਆਂ ਨਾਲ ਦਾਊਦ ਦੇ ਸ਼ਹਿਰ ਵਿੱਚ ਦੱਬਿਆ ਗਿਆ ਅਤੇ ਉਸ ਦਾ ਪੁੱਤਰ ਅਮਸਯਾਹ ਉਸ ਦੇ ਥਾਂ ਰਾਜ ਕਰਨ ਲੱਗਾ।